nabaz-e-punjab.com

ਸੁਰੱਖਿਅਤ ਸਕੂਲ ਬੱਸ: ਮੁਹਾਲੀ ਪ੍ਰਸ਼ਾਸਨ ਵੱਲੋਂ ਸਕੂਲ ਬੱਸਾਂ ਦੀ ਅਚਨਚੇਤ ਚੈਕਿੰਗ

ਨਿਯਮਾਂ ਦੀ ਉਲੰਘਣਾ ਦੇ ਦੋਸ਼ ਵਿੱਚ ਲਾਰੈਂਸ ਪਬਲਿਕ ਸਕੂਲ ਮੁਹਾਲੀ ਦੀਆਂ ਬੱਸਾਂ ਦੇ ਚਲਾਨ ਕੀਤੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜੁਲਾਈ:
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਪੰਜਾਬ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਐਸ.ਏ.ਐਸ. ਨਗਰ (ਮੁਹਾਲੀ) ਅਤੇ ਟਰੈਫ਼ਿਕ ਪੁਲੀਸ ਵੱਲੋਂ ਬੁੱਧਵਾਰ ਨੂੰ ਸੜਕ ’ਤੇ ਚੱਲ ਰਹੇ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਨਵਪ੍ਰੀਤ ਕੌਰ ਨੇ ਦੱਸਿਆ ਕਿ ਲਾਰੈਂਸ ਪਬਲਿਕ ਸਕੂਲ ਮੁਹਾਲੀ ਦੀਆਂ ਬੱਸਾਂ ਦੇ ਸੇਫ ਸਕੂਲ ਵਾਹਨ ਪਾਲਿਸੀ ਵਿੱਚ ਦਰਸਾਏ ਦਿਸ਼ਾ ਨਿਰਦੇਸ਼ਾਂ ’ਤੇ ਖਰਾ ਨਾ ਉਤਰਨ ’ਤੇ ਚਲਾਨ ਕੀਤੇ ਗਏ। ਉਨ੍ਹਾਂ ਦੱਸਿਆ ਕਿ ਡਰਾਈਵਰ ਸੀਟ ਬੈਲਟ ਦੀ ਵਰਤੋਂ ਨਾ ਕਰਨ, ਡਰਾਈਵਰ ਯੂਨੀਫਾਰਮ ਵਿੱਚ ਨਾ ਹੋਣ, ਰਿਫਲੈਕਟਰ ਨਾ ਹੋਣਾ, ਲੇਡੀ ਅਟੈਂਡੈਂਟ ਨਾ ਹੋਣ ਆਦਿ ਦੇ ਚਲਾਨ ਕੀਤੇ ਗਏ ਹਨ।
ਇਸ ਮੌਕੇ ਜ਼ਿਲ੍ਹਾ ਟਰੈਫ਼ਿਕ ਸਿੱਖਿਆ ਸੈਲ ਦੇ ਇੰਚਾਰਜ ਏਐਸਆਈ ਜਨਕ ਰਾਜ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੀ ਚੈਕਿੰਗ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਹਾਈ ਕੋਰਟ ਦੇ ਨਿਰਦੇਸ਼ਾਂ ਤਹਿਤ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਬੱਚਿਆਂ ਦੀ ਸੁਰੱਖਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਪਾਲਿਸੀ ਨੂੰ ਇੰਨ-ਬਿੰਨ ਲਾਗੂ ਕਰਵਾਉਣਾ ਪ੍ਰਿੰਸੀਪਲ ਅਤੇ ਸਕੂਲ ਮੈਨੇਜਮੈਂਟ ਦੀ ਜ਼ਿੰਮੇਵਾਰੀ ਹੈ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ ਜਾਅਲੀ ਖਣਨ ਰਸੀਦਾਂ ਤਿਆਰ…