ਜ਼ਿਲ੍ਹਾ ਮੁਹਾਲੀ ਵਿੱਚ ਸੇਫ ਸਕੂਲ ਵਾਹਨ ਸਕੀਮ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ: ਸੁਖਵਿੰਦਰ ਕੁਮਾਰ

ਸਕੂਲ ਬੱਸਾਂ ਦੀ ਚੈਕਿੰਗ ਦੌਰਾਨ 17 ਬੱਸਾਂ ਦੇ ਚਲਾਨ ਅਤੇ 2 ਸਕੂਲ ਬੱਸਾਂ ਨੂੰ ਥਾਣੇ ਵਿੱਚ ਕੀਤਾ ਬੰਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਅਕਤੂਬਰ:
ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਰੋਡ ਸੇਫਟੀ ਕਮੇਟੀ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਦੀਆਂ ਹਦਾਇਤਾਂ ਅਨੁਸਾਰ ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਟੀ ਸੁਖਵਿੰਦਰ ਕੁਮਾਰ ਅਤੇ ਕਮੇਟੀ ਵੱਲੋਂ ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ। ਜਿਸ ਵਿਚ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਨਵਪ੍ਰੀਤ ਕੌਰ ਅਤੇ ਟ੍ਰੈਫਿਕ ਪੁਲਿਸ ਦੇ ਇੰਸਪੈਕਟਰ ਸੁਰਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਦੇ ਨੁਮਾਇੰਦੇ ਵੀ ਸ਼ਾਮਿਲ ਹੋਏ। ਆਰ.ਟੀ.ਏ.ਸੁਖਵਿੰਦਰ ਕੁਮਾਰ ਨੇ ਦੱਸਿਆ ਕਿ ਸੇਫ ਸਕੂਲ ਵਾਹਨ ਸਕੀਮ ਤਹਿਤ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਮੁਤਾਬਕ ਸ਼ਹਿਰ ਵਿੱਚ ਵੱਖ ਵੱਖ ਥਾਵਾਂ ਤੇ ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ। 17 ਸਕੂਲ ਬੱਸਾਂ ਦੇ ਚਲਾਨ ਕੀਤੇ ਗਏ ਅਤੇ 02 ਬੱਸਾਂ ਬਿਨ੍ਹਾਂ ਪਰਮਿਟ ਤੋਂ ਡੀਏਵੀ ਪਬਲਿਕ ਸਕੂਲ ਫੇਜ਼-10 ਅਤੇ ਸੇਂਟ ਸਟੀਫਨ ਸੈਕਟਰ 45-ਬੀ ਚੰਡੀਗੜ੍ਹ ਨੂੰ ਫੇਜ਼-08 ਦੇ ਥਾਣੇ ਵਿਖੇ ਬੰਦ ਕੀਤਾ ਗਿਆ। ਇਸ ਤੋਂ ਇਲਾਵਾ ਬਿਨ੍ਹਾਂ ਲਾਇਸੰਸ ਬਿਨ੍ਹਾਂ ਲੇਡੀ ਅਟੈਂਡੇਟ, ਫਸਟ ਏਡ ਬਾਕਸ, ਬਿਨ੍ਹਾਂ ਸਪੀਡ ਗਵਰਨੈਸ ਆਦਿ ਜੁਰਮਾਂ ਦੇ ਤਹਿਤ ਬੱਸਾਂ ਦੇ ਚਲਾਨ ਕੀਤੇ ਗਏ।
ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਨੇ ਦੱਸਿਆ ਕਿ ਸਕੂਲ ਬੱਸਾਂ ਦੇ ਮਾਲਕਾਂ ਅਤੇ ਵੱਖ ਵੱਖ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਆਖਿਆ ਗਿਆ ਹੈ ਕਿ ਉਹ ਹਰੇਕ ਸਕੂਲ ਬੱਸ ਦੇ ਕਾਗਜ਼ ਮੁਕੰਮਲ ਅਤੇ ਬੱਸ ਅੰਦਰ ਹੋਣ ਨੂੰ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਰੀਜ਼ਨਲ ਟਰਾਂਸਪੋਰਟ ਅਥਾਰਟੀ ਟਰੈਫ਼ਿਕ ਪੁਲੀਸ ਨਾਲ ਮਿਲ ਕੇ ਸਕੂਲ ਬੱਸਾਂ ਦੇ ਡਰਾਇਵਰਾਂ ਨੂੰ ਰੋਡ ਸੇਫਟੀ ਦੇ ਨਿਯਮਾਂ ਤੋਂ ਜਾਗਰੂਕ ਕਰਨ ਲਈ ਸਮੁੱਚੇ ਜ਼ਿਲ੍ਹੇ ਦੇ ਸਕੂਲਾਂ ਵਿੱਚ ਜਾਗਰੂਕਤਾ ਕੈਂਪ ਲਗਾਏ ਜਾਣਗੇ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…