ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਦਾ ਜਨਮ ਦਿਹਾੜਾ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 9 ਦਸੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਦੇ ਤੀਜੇ ਬੇਟੇ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਜਿਸ ਵਿੱਚ ਭਾਈ ਪ੍ਰਵੀਨ ਸਿੰਘ ਪ੍ਰੀਤ ਨਾਰਾਇਣਗੜ੍ਹ ਵਾਲਿਆਂ ਦੇ ਪੰਥਕ ਢਾਡੀ ਜਥੇ ਨੇ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਦੇ ਜੀਵਨ ਬ੍ਰਿਤਾਂਤ ਬਾਰੇ ਸੰਗਤ ਨੂੰ ਜਾਣੂ ਕਰਵਾਇਆ। ਬੀਬੀ ਉੱਤਮਜੀਤ ਕੌਰ ਦੇ ਰਾਗੀ ਜਥੇ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸੁਖਵਿੰਦਰ ਸਿੰਘ ਨੇ ਆਪਣੇ ਪ੍ਰਵਚਨਾਂ ਰਾਹੀਂ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਵੱਲੋਂ ਛੋਟੀ ਉਮਰੇ ਜਬਰ ਤੇ ਜ਼ੁਲਮ ਖ਼ਿਲਾਫ਼ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਵਿਸਥਾਰ ਵਿੱਚ ਦੱਸਿਆ।
ਇਸ ਮੌਕੇ ਅਕਾਲ ਕਵੀਸ਼ਰੀ ਜਥਾ, ਭਾਈ ਜਤਿੰਦਰ ਸਿੰਘ, ਭਾਈ ਪ੍ਰਿਤਪਾਲ ਸਿੰਘ, ਭਾਈ ਹਰਬੀਰ ਸਿੰਘ, ਭਾਈ ਸੰਦੀਪ ਸਿੰਘ, ਮਾਤਾ ਸੁੰਦਰ ਕੌਰ ਸਰਬ ਸਾਂਝੀ ਸੁਸਾਇਟੀ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਕੁਲਦੀਪ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਜਰਨੈਲ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਇਸ ਮੋਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦਸਿਆ ਕਿ ਆਉਣ ਵਾਲੀ ਮਿਤੀ 17 ਦਸੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਦਿਨ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜੱਥੇ, ਇੰਟਰਨੈਸ਼ਨ ਢਾਡੀ ਜਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤ ਨੂੰ ਸਾਰਾ ਦਿਨ ਹਰਜਸ ਸੁਨਾ ਕੇ ਨਿਹਾਲ ਕਰਣਗੇ। ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Load More Related Articles
Load More By Nabaz-e-Punjab
Load More In General News

Check Also

DGP Gaurav Yadav conducts ‘Night Domination’ across Punjab to inspect nakas, Police Stations

DGP Gaurav Yadav conducts ‘Night Domination’ across Punjab to inspect nakas, P…