nabaz-e-punjab.com

ਪਿੰਡ ਭਗਵੰਤਪੁਰਾ ਵਿੱਚ ਸੈਣੀ ਸਮਾਜ ਨੇ ਲਗਾਇਆ ਖੂਨਦਾਨ ਕੈਪ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 29 ਮਈ:
ਇੱਥੋਂ ਦੇ ਨੇੜਲੇ ਪਿੰਡ ਸਿੰਘ ਭਗਵੰਤਪੁਰਾ ਵਿਖੇ ਆਲ ਇੰਡੀਆ ਸੈਣੀ ਸਮਾਜ ਵੱਲੋਂ ਬਾਣੀ ਬਾਬੂ ਗੰਗਾ ਦੱਤ ਸੈਣੀ ਦੀ ਯਾਦ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ 40 ਯੂਨਿਟ ਖੂਨ ਇਕੱਤਰ ਕੀਤਾ ਗਿਆ। ਇਸ ਮੌਕੇ ਮੁਖ ਮਹਿਮਾਨ ਵੱਜੋਂ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਅਤੇ ਵਿਸ਼ੇਸ ਮਹਿਮਾਨ ਵੱਜੋਂ ਬਾਬਾ ਅਵਤਾਰ ਸਿੰਘ ਹੈਡ ਗਰੰਥ ਗੁਰਦਵਾਰਾ ਧੰਨ ਧੰਨ ਬਾਬਾ ਦੀਪ ਸਿੰਘ ਸਾਹਿਬ ਸੋਲਖੀਆਂ ਨੇ ਹਾਜ਼ਰੀ ਭਰਦਿਆਂ ਪ੍ਰਬੰਧਕਾਂ ਦੇ ਉਪਰਾਲੇ ਦੀ ਸਲਾਘਾ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਜ਼ੈਲਦਾਰ ਚੈੜੀਆਂ ਨੇ ਕਿਹਾ ਕਿ ਖੂਨਦਾਨ ਸਭ ਤੋਂ ਉੱਤਮ ਦਾਨ ਹੈ ਕਿਉਂਕਿ ਸਾਡੇ ਵੱਲੋਂ ਕੀਤੇ ਖੂਨਦਾਨ ਨਾਲ ਕਿਸੇ ਵੀ ਲੋੜਵੰਦ ਵਿਅਕਤੀ ਦੀ ਜਾਨ ਬਚਾਈ ਜਾ ਸਕਦੀ ਹੈ। ਜ਼ੈਲਦਾਰ ਚੈੜੀਆਂ ਵੱਲੋਂ ਖੂਨਦਾਨੀਆਂ ਦੇ ਬੈਜ ਲਗਾਏ ਗਏ ਅਤੇ ਪ੍ਰਬੰਧਕਾਂ ਵੱਲੋਂ ਖੂਨਦਾਨੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਰਜੀਤ ਸਿੰਘ ਲੌਂਗੀਆ ਪ੍ਰਧਾਨ ਸੈਣੀ ਸਮਾਜ, ਸੁਨੀਲ ਕੁਮਾਰ ਸਰਪੰਚ ਰੰਗੀਲਪੁਰ, ਮੇਹਰ ਸਿੰਘ ਸਰਪੰਚ ਪਿੰਡ ਸਿੰਘ, ਤਰਲੋਚਨ ਸਿੰਘ ਸੈਣੀ, ਹਰਦੀਪ ਸਿੰਘ, ਹਰਜਿੰਦਰ ਸਿੰਘ, ਦੀਦਾਰ ਸਿੰਘ ਡਹਿਰ, ਬਲਵਿੰਦਰ ਸਿੰਘ ਸੋਲਖੀਆਂ, ਬਿੱਟੂ ਪਾਬਲਾ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…