nabaz-e-punjab.com

ਪੰਜਾਬ ਵਿੱਚ ਦੋ ਸੀਟਾਂ ’ਤੇ ਲੋਕ ਸਭਾ ਦੀ ਚੋਣ ਲੜੇਗੀ ਸਮਾਜਵਾਦੀ ਪਾਰਟੀ: ਰਾਮੂਵਾਲੀਆ

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਹਿੱਤਾਂ ਲਈ ਕਦੇ ਕੁਝ ਨਹੀਂ ਕੀਤਾ:

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 9 ਅਗਸਤ:
ਪੰਜਾਬ ਤੋਂ ਬਾਹਰ ਰਹਿੰਦੇ ਸਿੱਖਾਂ ਲਈ ਸ਼੍ਰੋਮਣੀ ਅਕਾਲੀ ਦਲ ਕਦੇ ਵੀ ਕੁਝ ਨਹੀਂ ਕੀਤਾ। ਇਹ ਗੱਲ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਅੱਜ ਇੱਥੇ ਪੱਤਰਕਾਰ ਸੰਮੇਲਨ ਦੌਰਾਨ ਆਖੀ। ਉਹ ਸਮਾਜਵਾਦੀ ਪਾਰਟੀ ਵੱਲੋਂ ਉਨ੍ਹਾਂ ਨੂੰ ਪੰਜਾਬ ਅਤੇ ਚੰਡੀਗੜ੍ਹ ਦਾ ਇੰਚਾਰਜ ਥਾਪੇ ਜਾਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਅਕਾਲੀ ਦਲ ਇੱਕ ਭਾਰਹੀਨ ਪਾਰਟੀ ਹੈ ਜਿਸਦਾ ਦੇਸ਼ ਵਿੱਚ ਕੋਈ ਵਜੂਦ ਨਹੀਂ ਹੈ।
ਯੂਪੀ ਸਰਕਾਰ ਵਿੱਚ ਜੇਲ੍ਹ ਮੰਤਰੀ ਰਹੇ ਸ੍ਰੀ ਰਾਮੂਵਾਲੀਆ ਨੇ ਕਿਹਾ ਕਿ ਅਕਾਲੀ ਦਲ ਦਾ ਵਜੂਦ ਸਿਰਫ਼ ਪੰਜਾਬ ਵਿੱਚ ਹੀ ਹੈ ਅਤੇ ਅਕਾਲੀ ਦਲ ਦੀ ਕਾਰਗੁਜਾਰੀ ਦੀ ਹਾਲਤ ਇਹ ਹੈ ਕਿ ਉਸਦੀ ਸਰਕਾਰ ਦੇ ਪਿਛਲੇ 10 ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਬੁਰੀ ਤਰ੍ਹਾਂ ਪਿਛੜ ਗਿਆ ਹੈ। ਉਨ੍ਹਾਂ ਕਿਹਾ ਕਿ ਜਨਤਾ ਨੇ ਪਿਛਲੀ ਵਾਰ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ ਨੂੰ ਬੁਰੀ ਤਰ੍ਹਾਂ ਨਕਾਰ ਦਿੱਤਾ ਸੀ ਅਤੇ ਇਸ ਪਾਰਟੀ ਦਾ ਦਾਇਰਾ ਲਗਾਤਾਰ ਸਿਮਟ ਰਿਹਾ ਹੈ। ਅਕਾਲੀ ਦਲ ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਬਾਦਲ ਦਲ ਨੇ ਪੰਜਾਬ ਦੇ ਹਿਤਾਂ ਲਈ ਕੋਈ ਕੰਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਬਾਹਰ ਵੱਸਦੇ ਲੋਕ ਤਾਂ ਅਕਾਲੀ ਦਲ ਨੂੰ ਆਪਣਾ ਹੀ ਨਹੀਂ ਮੰਨਦੇ।
ਪੰਜਾਬ ਦੀ ਹਾਲਤ ਬਾਰੇ ਉਨ੍ਹਾਂ ਕਿਹਾ ਕਿ ਵਿਦੇਸ਼ ਭੇਜਣ ਵਾਲੇ ਏਜੰਟ ਪੰਜਾਬ ਦੀ ਜਵਾਨੀ ਨੂੰ ਖਾ ਗਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਤੁਰਕੀ ਤੇ ਹੋਰ ਸ਼ਹਿਰਾਂ ਵਿੱਚ ਪੰਜਾਬ ਦੀਆਂ ਕੁੜੀਆਂ ਨੂੰ ਸਰੀਰਕ ਤੌਰ ’ਤੇ ਵੇਚਿਆ ਤੇ ਖਰੀਦਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਾਰਟੀ ਦਾ ਮੁੱਖ ਏਜੰਡਾ ਟ੍ਰੈਵਲ ਏਜੰਟਾਂ ਤੋੱ ਲੋਕਾਂ ਦੀ ਲੁਟ ਖੁਸਟ ਬੰਦ ਕਰਵਾਉਣਾ ਹੈ, ਉਹ ਠੱਗ ਵਿਦੇਸ਼ੀ ਲਾੜਿਆਂ ਖਿਲਾਫ ਜੰਗ ਜਾਰੀ ਰੱਖਣਗੇ। ਪੰਜਾਬ ਦੇ ਹਿਤਾਂ ਤੇ ਪਹਿਰਾ ਦਿੱਤਾ ਜਾਵੇਗਾ।
ਸ੍ਰੀ ਰਾਮੂਵਾਲੀਆ ਨੇ ਕਿਹਾ ਕਿ ਸਮਾਜ ਵਾਦੀ ਪਾਰਟੀ 2019 ਦੀਆਂ ਚੋਣਾਂ ਦੌਰਾਨ ਪੰਜਾਬ ਵਿੱਚ ਦੋ ਸੀਟਾਂ ਤੇ ਚੋਣ ਲੜ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਮਾਜਵਾਦੀ ਪਾਰਟੀ ਨੂੰ ਮਜਬੂਤ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸਮਾਜਵਾਦੀ ਪਾਰਟੀ ਵਿੱਚ ਪੰਜਾਬੀਆਂ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਨੇ ਸਮਾਜਵਾਦੀ ਪਾਰਟੀ ਨੂੰ ਪੰਜਾਬੀਆਂ ਦੀ ਹਿਤੈਸ਼ੀ ਦੱਸਦਿਆ ਕਿਹਾ ਕਿ ਅਖਿਲੇਸ਼ ਦੀ ਸਰਕਾਰ ਵਿੱਚ ਪੰਜਾਬੀ ਅਕੈਡਮੀ ਨੂੰ ਇੱਕ ਕਰੋੜ 11 ਲੱਖ ਰੁਪਏ ਦਿੱਤੇ ਗਏ ਸਨ। ਯੂਪੀ ਵਿੱਚ ਪੰਜਾਬੀ ਬੋਲੀ ਨੂੰ ਸਕੂਲਾਂ ਵਿੱਚ ਮਾਨਤਾ ਦੇਣ ਲਈ ਅਖਿਲੇਸ਼ ਸਰਕਾਰ ਵਿੱਚ ਮੁੱਦਾ ਚੁੱਕਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਮਾਜ ਵਾਦੀ ਪਾਰਟੀ ਨੂੰ ਜਗ੍ਹਾ ਮਿਲਣ ਤੇ ਦੇਸ਼ ਭਰ ਵਿੱਚ ਪੰਜਾਬ ਦੇ ਮੁੱਦੇ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਯੂਪੀ ਵਿੱਚ ਤਕਰੀਬਨ 15 ਲੱਖ ਪੰਜਾਬੀ ਵੱਸਦੇ ਹਨ। ਇਸ ਤੋਂ ਇਲਾਵਾ ਉੱਤਰਾਖੰਡ ਵਿੱਚ ਵੀ ਪੰਜਾਬੀਆਂ ਦੀ ਕਾਫੀ ਵਸੋੱ ਹੈ ਅਤੇ ਉੱਥੇ ਵੀ ਸਮਾਜਵਾਦੀ ਪਾਰਟੀ ਇੱਕ ਮਜਬੂਤ ਰਾਜਨੀਤਕ ਤਾਕਤ ਬਣ ਕੇ ਉੱਭਰ ਰਹੀ ਹੈ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …