Nabaz-e-punjab.com

ਮੁਹਾਲੀ ਵਿੱਚ ਹੁਣ ਤੱਕ 919 ਨਮੂਨੇ ਟੈੱਸਟ ਕੀਤੇ, 838 ਦੀ ਰਿਪੋਰਟ ਨੈਗੇਟਿਵ: ਡੀਸੀ

1893 ਵਿਅਕਤੀਆਂ ਨੇ ਕੁਆਰੰਟੀਨ ਮਿਆਦ ਪੂਰੀ ਕੀਤੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਪਰੈਲ:
ਕਰੋਨਾਵਾਇਰਸ ਸਬੰਧੀ ਵਿਆਪਕ ਸੰਪਰਕ ਟਰੇਸਿੰਗ ਅਤੇ ਨਮੂਨਾ ਲੈਣ ਦੀ ਪ੍ਰਕਿਰਿਆ ਪਹਿਲਾਂ ਦੀ ਤਰ੍ਹਾਂ ਉਸੇ ਰਫ਼ਤਾਰ ਨਾਲ ਜਾਰੀ ਰਹੇਗੀ ਕਿਉਂਕਿ ਕਰੋਨਾਵਾਇਰਸ ਦੇ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਸਮੱਸਿਆ ਦੇ ਸਰੋਤ ਦੀ ਪਛਾਣ ਕਰਨਾ ਬਹੁਤ ਜ਼ਰੂਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਹੁਣ ਤੱਕ ਕੁੱਲ 919 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ। ਜਿਨ੍ਹਾਂ ’ਚੋਂ 838 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ। ਜਦੋਂਕਿ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 57 ਹੈ ਅਤੇ 24 ਨਮੂਨਿਆਂ ਦੇ ਨਤੀਜੇ ਦੀ ਉਡੀਕ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ 636 ਵਿਅਕਤੀਆਂ ਨੂੰ ਕੁਆਰੰਟੀਨ ਅਧੀਨ ਰੱਖਿਆ ਗਿਆ ਹੈ ਜਦੋਂਕਿ 1893 ਵਿਅਕਤੀ ਸਫ਼ਲਤਾਪੂਰਵਕ ਕੁਆਰੰਟੀਨ ਮਿਆਦ ਪੂਰੀ ਕਰ ਚੁੱਕੇ ਹਨ।
ਕਰੋਨਾਵਾਇਰਸ ਦਾ ਮੁਕਾਬਲਾ ਕਰਨ ਲਈ ਲਗਾਏ ਗਏ ਕਰਫਿਊ ਕਾਰਨ ਲੋੜੀਂਦੀਆਂ ਵਸਤਾਂ ਦੀ ਸਪਲਾਈ ਸਬੰਧੀ ਆਮ ਲੋਕਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਉਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਸੇਵਾਵਾਂ ਲਈ ਮੁਫ਼ਤ ਹੈਲਪਲਾਈਨ ਨੰਬਰ ਸਥਾਪਿਤ ਕੀਤੇ ਗਏ ਹਨ। ਇਹ ਪ੍ਰਗਟਾਵਾ ਕਰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਕਾਨੂੰਨ ਅਤੇ ਵਿਵਸਥਾ, ਪੁਲੀਸ ਜਾਂ ਕਰਫਿਊ ਦੀ ਸਥਿਤੀ ਬਾਰੇ ਜਾਣਕਾਰੀ ਲੈਣ ਦੇ ਮਾਮਲੇ ਵਿਚ ਹੈਲਪਲਾਈਨ ਨੰਬਰ 112 ਕਾਰਜਸ਼ੀਲ ਹੈ।
ਇਸੇ ਤਰ੍ਹਾਂ ਮੈਡੀਕਲ ਹੈਲਪਲਾਈਨ ਲਈ 104 ਨੰਬਰ ਕਾਰਜਸ਼ੀਲ ਕੀਤਾ ਗਿਆ ਹੈ, ਜਦਕਿ ਐਂਬੂਲੈਂਸ ਸੇਵਾ ਦੀ ਮੰਗ ਕਰਨ ਦੇ ਮਾਮਲੇ ਵਿਚ, ਹੈਲਪਲਾਈਨ ਨੰਬਰ 108 ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਜ਼ਰੂਰੀ ਵਸਤਾਂ ਦੀ ਸਪਲਾਈ ਸਬੰਧੀ ਕੋਈ ਮੁਸ਼ਕਲ ਹੋਣ ਦੀ ਸੂਰਤ ਵਿੱਚ ਜਨਰਲ ਹੈਲਪਲਾਈਨ ਨੰਬਰ 1905 ਲੋਕਾਂ ਦੀਆਂ ਜ਼ਰੂਰਤਾਂ ਦੀ ਪੂਰਤੀ ਲਈ ਕਾਰਜਸ਼ੀਲ ਹੈ। ਜੇਕਰ ਕੋਈ ਕੌਂਸਲਿੰਗ ਲਈ ਟੈਲੀ ਡਾਕਟਰ ਦੀ ਸਲਾਹ ਲੈਣੀ ਚਾਹੁੰਦਾ ਹੈ ਤਾਂ ਟੋਲ ਫਰੀ ਨੰਬਰ 18001804104 ’ਤੇ ਸੰਪਰਕ ਕਰ ਸਕਦਾ ਹੈ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…