Nabaz-e-punjab.com

ਸਨੇਟਾ ਪੁਲੀਸ ਵੱਲੋਂ ਰੇਲਵੇ ਪੁਲ ਨੇੜਿਓਂ ਨਸ਼ੀਲੇ ਟੀਕੇ ਤੇ ਡਰੱਗ ਮਨੀ ਨਾਲ ਮੁਲਜ਼ਮ ਕਾਬੂ, ਇਕ ਮੁਲਜ਼ਮ ਮੌਕੇ ਤੋਂ ਫਰਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜੁਲਾਈ:
ਮੁਹਾਲੀ ਦੇ ਐਸਐਸਪੀ ਕੁਲਦੀਪ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਡੀਐਸਪੀ (ਸਿਟੀ-2) ਰਮਨਦੀਪ ਸਿੰਘ ਦੀ ਨਿਗਰਾਨੀ ਹੇਠ ਸਨੇਟਾ ਪੁਲੀਸ ਚੌਂਕੀ ਦੇ ਇੰਚਾਰਜ ਏਐਸਆਈ ਸੁਖਮੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਲਾਂਡਰਾਂ-ਬਨੂੜ ਮੁੱਖ ਸੜਕ ’ਤੇ ਰੇਲਵੇ ਪੁਲ ਨੇੜਿਓਂ ਇਕ ਵਿਅਕਤੀ ਨੂੰ ਨਸ਼ੀਲੇ ਟੀਕੇ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਅੱਜ ਸ਼ਾਮੀ ਇਹ ਜਾਣਕਾਰੀ ਦਿੰਦਿਆਂ ਥਾਣਾ ਸੋਹਾਣਾ ਦੇ ਐਸਐਚਓ ਰਾਜੇਸ਼ ਹਸਤੀਰ ਨੇ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਮੈਡੀਕਲ ਨਸ਼ਾ ਵੇਚਣ ਲਈ ਲਾਂਡਰਾਂ ਸੜਕ ਵੱਲ ਆ ਰਿਹਾ ਹੈ। ਸੂਚਨਾ ਮਿਲਦੇ ਹੀ ਸਨੇਟਾ ਚੌਕੀ ਦੇ ਇੰਚਾਰਜ ਏਐਸਆਈ ਸੁਖਮੰਦਰ ਸਿੰਘ ਨੇ ਰੇਲਵੇ ਪੁਲ ਟੀ-ਪੁਆਇੰਟ ਸਨੇਟਾ ਨੇੜੇ ਬਨੂੜ ਵੱਲ ਤੋਂ ਸਕੂਟਰ ’ਤੇ ਸਵਾਰ ਦੋ ਨੌਜਵਾਨਾਂ ਆ ਰਹੇ ਸਨ ਜੋ ਪੁਲੀਸ ਨੂੰ ਦੇਖ ਕੇ ਸਕੂਟਰ ਦੇ ਪਿੱਛੇ ਬੈਠਾ ਨੌਜਵਾਨ ਰਜੀਵ ਵਰਮਾ ਵਾਸੀ ਨਵਾਂ ਸ਼ਹਿਰ ਬਡਾਲਾ ਛਾਲ ਮਾਰ ਕੇ ਮੌਕੇ ਤੋਂ ਫਰਾਰ ਹੋ ਗਿਆ ਜਦੋਂਕਿ ਭੱਜਣ ਵੇਲੇ ਉਸ ਦੇ ਹੱਥ ਵਿੱਚ ਫੜਿਆ ਲਿਫ਼ਾਫ਼ਾ ਜ਼ਮੀਨ ’ਤੇ ਡਿੱਗ ਗਿਆ। ਜਿਸ ਵਿੱਚ 30 ਨਸ਼ੀਲੇ ਟੀਕੇ ਸਨ। ਥਾਣਾ ਮੁਖੀ ਨੇ ਦੱਸਿਆ ਕਿ ਸਕੂਟਰ ਚਾਲਕ ਵਕੀਲ ਖਾਨ ਵਾਸੀ ਨਵਾਂ ਸ਼ਹਿਰ ਬਡਾਲਾ ਨੂੰ ਪੁਲੀਸ ਨੇ ਮੌਕੇ ’ਤੇ ਕਾਬੂ ਕਰ ਲਿਆ ਅਤੇ ਉਸ ਦੇ ਪਿੱਠੂ ਬੈਗ ’ਚੋਂ 30 ਨਸ਼ੀਲੇ ਟੀਕੇ ਅਤੇ 85 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਸਨੇਟਾ ਪੁਲੀਸ ਚੌਕੀ ਦੇ ਇੰਚਾਰਜ ਸੁਖਮੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਵਕੀਲ ਖਾਨ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਫਰਾਰ ਮੁਲਜ਼ਮ ਦੀ ਤੇਜ਼ੀ ਨਾਲ ਭਾਲ ਕੀਤੀ ਜਾ ਰਹੀ ਹੈ।

Load More Related Articles
Load More By Nabaz-e-Punjab
Load More In General News

Check Also

ਪੇਅ-ਪੈਰਿਟੀ ਬਹਾਲੀ ਮਾਮਲੇ ’ਤੇ ਵੈਟਰਨਰੀ ਡਾਕਟਰਾਂ ਨੇ ਕੀਤੀ ਸੂਬਾ ਪੱਧਰੀ ਮੀਟਿੰਗ

ਪੇਅ-ਪੈਰਿਟੀ ਬਹਾਲੀ ਮਾਮਲੇ ’ਤੇ ਵੈਟਰਨਰੀ ਡਾਕਟਰਾਂ ਨੇ ਕੀਤੀ ਸੂਬਾ ਪੱਧਰੀ ਮੀਟਿੰਗ ਜ਼ਿਲ੍ਹਾ ਪੱਧਰ ਕਨਵੈਨਸ਼ਨਾਂ…