Nabaz-e-punjab.com

ਸਾਲਾਨਾ ਗੁਰਮਤਿ ਸਮਾਗਮ ਦੇ ਤੀਜੇ ਦਿਨ ਵੱਡੀ ਗਿਣਤੀ ਵਿੱਚ ਸੰਗਤਾਂ ਪੁੱਜੀਆਂ, ਸੈਂਕੜੇ ਪ੍ਰਾਣੀਆਂ ਨੇ ਅੰਮ੍ਰਿਤ ਛਕਿਆ

236 ਮਰੀਜ਼ਾਂ ਦੇ ਅੱਖਾਂ, ਹੱਡੀਆਂ ਜੋੜਾਂ, ਦਿਲ ਦੇ ਰੋਗਾਂ, ਕੰਨ, ਨੱਕ ਤੇ ਗਲੇ ਦੇ ਮੁਫ਼ਤ ਅਪਰੇਸ਼ਨ ਕੀਤੇ ਜਾਣਗੇ, ਖੂਨਦਾਨ ਕੈਂਪ ਅੱਜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਮਾਰਚ:
ਇੱਥੋਂ ਦੇ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ ਸੋਹਾਣਾ ਵਿੱਚ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲੇ ਅਤੇ ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ ਦੀ ਯਾਦ ਨੂੰ ਸਮਰਪਿਤ ਚਾਰ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਦੇ ਤੀਜੇ ਦਿਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਿਰਕਤ ਕੀਤੀ ਅਤੇ ਸੈਂਕੜੇ ਪ੍ਰਾਣੀਆਂ ਨੇ ਖੰਡੇ ਬਾਟੇ ਦਾ ਅੰਮ੍ਰਿਤ ਛਕਿਆ। ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਟਰੱਸਟ ਦੇ ਸਕੱਤਰ ਭਾਈ ਗੁਰਮੀਤ ਸਿੰਘ ਅਤੇ ਭਾਈ ਅਮਰਦੀਪ ਸਿੰਘ ਨੇ ਦੱਸਿਆ ਕਿ ਮੈਗਾ ਸਰਜਰੀ ਕੈਂਪ ਵਿੱਚ 700 ਤੋਂ ਵੱਧ ਮਰੀਜ਼ਾਂ ਦੀ ਜਾਂਚ ਕੀਤੀ। ਇਨ੍ਹਾਂ ’ਚੋਂ 236 ਮਰੀਜ਼ਾਂ ਦੀ ਅਪਰੇਸ਼ਨ ਲਈ ਚੋਣ ਕੀਤੀ ਗਈ। ਜਿਨ੍ਹਾਂ ਵਿੱਚ ਅੱਖਾਂ, ਹੱਡੀਆਂ-ਜੋੜਾਂ, ਦਿਲ ਦੇ ਰੋਗਾਂ, ਜਨਰਲ ਸਰਜਰੀ ਅਤੇ ਕੰਨ, ਨੱਕ, ਗਲੇ ਦੀਆਂ ਬਿਮਾਰੀਆਂ ਵਾਲੇ ਮਰੀਜ਼ ਸ਼ਾਮਲ ਹਨ। ਇਹ ਸਾਰੇ ਅਪਰੇਸ਼ਨ ਮੁਫ਼ਤ ਕੀਤੇ ਜਾਣਗੇ।
ਸੋਹਾਣਾ ਹਸਪਤਾਲ ਦੇ ਸੀਈਓ ਗਗਨਦੀਪ ਸਿੰਘ ਸਚਦੇਵਾ ਅਤੇ ਮੁੱਖ ਪ੍ਰਸ਼ਾਸਨਿਕ ਅਧਿਕਾਰੀ ਆਦਰਸ਼ ਕੁਮਾਰ ਸੂਰੀ ਨੇ ਦੱਸਿਆ ਕਿ ਅੱਜ ਦਿਨ ਸਵੇਰੇ ਆਸਾ ਦੀ ਵਾਰ ਉਪਰੰਤ ਕਥਾ ਤੇ ਕੀਰਤਨ ਸਮਾਗਮ ਵਿੱਚ ਭਾਈ ਦਵਿੰਦਰ ਸਿੰਘ ਦਿੱਲੀ ਵਾਲੇ, ਭਾਈ ਜਸਵੰਤ ਸਿੰਘ, ਭਾਈ ਜਸਵੰਤ ਸਿੰਘ ਸਾਬਕਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਬਾਬਾ ਇਕਬਾਲ ਸਿੰਘ, ਭਾਈ ਹਰਪਾਲ ਸਿੰਘ, ਭਾਈ ਬਚਿੱਤਰ ਸਿੰਘ ਅਤੇ ਹੋਰਨਾਂ ਜਥਿਆਂ ਨੇ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਿਆਂ। ਉਨ੍ਹਾਂ ਕਿਹਾ ਕਿ ਸਮਾਗਮ ਦੇ ਅਖੀਰਲੇ ਦਿਨ ਭਲਕੇ ਐਤਵਾਰ ਨੂੰ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…