ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ ਸੋਹਾਣਾ ਦੇ ਸਾਲਾਨਾ ਗੁਰਮਤਿ ਸਮਾਗਮ ਲਈ ਸੰਗਤ ’ਚ ਭਾਰੀ ਉਤਸ਼ਾਹ

ਐਸਜੀਪੀਸੀ ਦੇ ਪ੍ਰਧਾਨ ਸਮੇਤ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕੀਰਤਨੀ ਜਥੇ ਭਰਨਗੇ ਹਾਜ਼ਰੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਮਾਰਚ:
ਇੱਥੋਂ ਦੇ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲੀ ਆਸ਼ਰਮ ਸੋਹਾਣਾ ਵਿਖੇ ਭਲਕੇ 25 ਮਾਰਚ ਤੋਂ 27 ਮਾਰਚ ਤੱਕ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਟਰੱਸਟੀ ਗੁਰਮੀਤ ਸਿੰਘ ਅਤੇ ਮੁੱਖ ਪ੍ਰਸ਼ਾਸਨਿਕ ਅਧਿਕਾਰੀ ਏ.ਕੇ. ਸੂਰੀ ਨੇ ਦੱਸਿਆ ਕਿ ਭਾਈ ਦਵਿੰਦਰ ਸਿੰਘ ਖਾਲਸਾ ਦੀ ਦੇਖਰੇਖ ਹੇਠ ਕਰਵਾਏ ਜਾਣ ਵਾਲੇ ਸਾਲਾਨਾ ਗੁਰਮਤਿ ਸਮਾਗਮ ਲਈ ਸੰਗਤ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਪਹਿਲੇ ਦਿਨ ਸ਼ੁੱਕਰਵਾਰ ਨੂੰ ਸਮਾਗਮ ਦੀ ਅਰੰਭਤਾ ਅੰਮ੍ਰਿਤ ਵੇਲੇ ਗੁਰਸ਼ਬਦ ਪ੍ਰਚਾਰ ਸਭਾ ਸੋਹਾਣਾ ਦੇ ਸਿਮਰਨ ਸਾਧਨਾ ਉਪਰੰਤ ਆਸਾ ਕੀ ਵਾਰ ਅਤੇ ਹੈੱਡ ਗ੍ਰੰਥੀ ਭਾਈ ਪ੍ਰਦੀਪ ਸਿੰਘ ਦੇ ਲੜੀਵਾਰ ਗੁਰਸ਼ਬਦ ਵਿਚਾਰ ਨਾਲ ਹੋਵੇਗੀ।
ਇਸ ਉਪਰੰਤ ਨੌਜਵਾਨ ਪੀੜ੍ਹੀ ਨੂੰ ਗੁਰਮਤਿ ਨਾਲ ਜੋੜਨ ਲਈ ਸਵੇਰ 9 ਵਜੇ ਤੋਂ ਗੁਰਸਿੱਖ ਬਾਲ ਦਰਬਾਰ ਦੌਰਾਨ ਬੱਚੇ ਅਤੇ ਬੱਚੀਆਂ ਸ਼ਬਦ ਕੀਰਤਨ ਅਤੇ ਕਵਿਤਾਵਾਂ ਰਾਹੀਂ ਹਾਜ਼ਰੀ ਭਰਨਗੇ। ਗੁਰਸ਼ਬਦ ਪ੍ਰਚਾਰ ਲਈ ਬਣਾਏ ਗਏ ਨਿਸ਼ਕਾਮ ਗੁਰਸ਼ਬਦ ਪ੍ਰਚਾਰ ਸਭਾ ਅਤੇ ਗੁਰਸਿੱਖ ਇਸਤਰੀ ਸਤਿਸੰਗ ਸਭਾ ਦੇ ਜਥੇ ਸ਼ਾਮ 4 ਵਜੇ ਤੱਕ ਸੰਗਤਾਂ ਨੂੰ ਗੁਰੂ ਚਰਨਾ ਨਾਲ ਜੋੜਨਗੇ। ਉਪਰੰਤ ਸ਼ਾਮ 6:30 ਵਜੇ ਤੱਕ ਭਾਈ ਗੁਰਸ਼ਰਨ ਸਿੰਘ ਲੁਧਿਆਣਾ, ਭਾਈ ਅਮਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਜਸਵੰਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ। ਇਸ ਉਪਰੰਤ ਸ਼ਾਮ 6:30 ਵਜੇ ਤੋਂ 7 ਵਜੇ ਤੱਕ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਭਾਈ ਦਵਿੰਦਰ ਸਿੰਘ ਖਾਲਸਾ ਖੰਨੇ ਵਾਲੇ, ਭਾਈ ਸਿਮਰਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਮਨਪ੍ਰੀਤ ਸਿੰਘ ਕਾਨਪੁਰੀ ਵਾਲੇ ਸੰਗਤਾਂ ਨੂੰ ਨਿਹਾਲ ਕਰਨਗੇ।
ਟਰੱਸਟੀ ਅਮਰਦੀਪ ਸਿੰਘ, ਸੁਖਦੀਪ ਸਿੰਘ ਅਤੇ ਸਰਬਜੀਤ ਸਿੰਘ ਨੇ ਦੱਸਿਆ ਕਿ 26 ਮਾਰਚ ਨੂੰ ਸਵੇਰੇ 4.30 ਵਜੇ ਅੰਮ੍ਰਿਤ ਵੇਲੇ ਭਾਈ ਸਾਹਿਬ ਭਾਈ ਦਵਿੰਦਰ ਸਿੰਘ ਜੀ ਖਾਲਸਾ ਖੰਨੇ ਵਾਲੇ ਸਿਮਰਨ ਸਾਧਨਾ ਉਪਰੰਤ ਗੁਰਸ਼ਬਦ ਪ੍ਰਚਾਰ ਸਭਾ ਸੋਹਾਣਾ, ਗਿਆਨੀ ਜਸਵੰਤ ਸਿੰਘ ਪਰਵਾਨਾ, ਭਾਈ ਰਾਜਪਾਲ ਸਿੰਘ, ਜਸਪਾਲ ਸਿੰਘ ਅਤੇ ਸੁਰਜੀਤ ਸਿੰਘ ਦਾ ਜਥਾ, ਭਾਈ ਮਹਿੰਦਰਪਾਲ ਸਿੰਘ, ਜਥਾ ਗੁਰਦੁਆਰਾ ਨਾਢਾ ਸਾਹਿਬ, ਅਕਾਲ ਸਹਾਇ ਨਿਸ਼ਕਾਮ ਸਤਿਸੰਗ ਸਭਾ ਦਿੱਲੀ, ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਗਿਆਨੀ ਮਲਕੀਤ ਸਿੰਘ, ਭਾਈ ਸਤਿੰਦਰਬੀਰ ਸਿੰਘ, ਭਾਈ ਸਰਬਜੀਤ ਸਿੰਘ ਲੁਧਿਆਣੇ ਵਾਲੇ, ਭਾਈ ਦਵਿੰਦਰ ਸਿੰਘ ਸੋਢੀ, ਭਾਈ ਗੁਰਮਿੰਦਰ ਸਿੰਘ ਲਾਲ ਲੁਧਿਆਣੇ ਵਾਲੇ, ਬੀਬੀ ਜਸਪ੍ਰੀਤ ਕੌਰ ਲਖਨਊ ਵਾਲੇ, ਭਾਈ ਵਿਨੀਤ ਸਿੰਘ ਦਿੱਲੀ ਵਾਲਿਆਂ ਦਾ ਜਥਾ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕਰਨਗੇ। ਸ਼ਾਮ 6:30 ਵਜੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਭਾਈ ਸਾਹਿਬ ਭਾਈ ਦਵਿੰਦਰ ਸਿੰਘ ਖਾਲਸਾ ਖੰਨੇ ਵਾਲੇ ਅਤੇ ਹੋਰਨਾਂ ਜਥਿਆਂ ਵੱਲੋਂ ਕ੍ਰਮਵਾਰ ਰਾਤ 11 ਵਜੇ ਤੱਕ ਸ਼ਬਦ ਕੀਰਤਨ ਕੀਤਾ ਜਾਵੇਗਾ। ਇਸੇ ਦਿਨ ਮਹਾਨ ਅੰਮ੍ਰਿਤ ਸੰਚਾਰ ਵੀ ਹੋਵੇਗਾ ਜਦੋਂਕਿ ਅਖੀਰਲੇ ਦਿਨ 27 ਮਾਰਚ ਨੂੰ ਸਵੇਰੇ 10 ਵਜੇ ਵਿਸ਼ਾਲ ਖੂਨਦਾਨ ਕੈਂਪ ਲਾਇਆ ਜਾਵੇਗਾ। ਇਸ ਸਮਾਗਮ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਮੇਤ ਪੰਥ ਪ੍ਰਸਿੱਧ ਉੱਘੀਆਂ ਸ਼ਖ਼ਸੀਅਤਾਂ ਸਮਾਗਮ ਵਿੱਚ ਪਹੁੰਚਣਗੇ।

Load More Related Articles

Check Also

Punjab Police Thwarts Possible Terror Attack with Arrest of Two Operatives of Pak-ISI Backed Terror Module; 2.8kg IED Recovered

Punjab Police Thwarts Possible Terror Attack with Arrest of Two Operatives of Pak-ISI Back…