ਸੰਗਤ ਮੰਚ ਮੁਹਾਲੀ ਵੱਲੋਂ ਸਰਬੱਤ ਦੇ ਭਲੇ ਲਈ ਵਿਸ਼ਾਲ ਗੁਰਮਤਿ ਸਮਾਗਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਨਵੰਬਰ:
ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਪਾਰ ਬਖਸ਼ਿਸ਼ ਕਿਰਪਾ ਸਦਕਾ ਇੱਥੋਂ ਦੇ ਫੇਜ਼-7 ਵਿੱਚ ਸਮੂਹ ਸੰਗਤ ਮੰਚ ਮੁਹਾਲੀ ਵੱਲੋਂ ਐਤਵਾਰ ਨੂੰ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਕਰਵਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਆਰ.ਪੀ.ਐਸ ਵਿੱਗ ਨੇ ਦੱਸਿਆ ਕਿ ਸਮਾਗਮ ਦੀ ਆਰੰਭਤਾ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ। ਉਪਰੰਤ ਕੀਰਤਨ ਦਰਬਾਰ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲੇ, ਭਾਈ ਹਰਿੰਦਰਪਾਲ ਸਿੰਘ ਫਤਹਿਗੜ੍ਹ ਸਾਹਿਬ ਵਾਲੇ ਅਤੇ ਭਾਈ ਜਗਜੀਤ ਸਿੰਘ ਮੁਹਾਲੀ ਵਾਲਿਆਂ ਸਮੇਤ ਹੋਰਨਾਂ ਜਥਿਆਂ ਨੇ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ।
ਇਸ ਮੌਕੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ, ਮੇਅਰ ਕੁਲਵੰਤ ਸਿੰਘ, ਜ਼ਿਲ੍ਹਾ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਕੌਂਸਲਰ ਕੁਲਜੀਤ ਸਿੰਘ ਬੇਦੀ ਤੇ ਫੂਲਰਾਜ ਸਿੰਘ, ਮਨਵੀਰ ਸਿੰਘ ਸਹਿਗਲ ਡਿਪਟੀ ਕਮਿਸ਼ਨਰ ਇਨਕਮ ਟੈਕਸ, ਬ੍ਰਿਗੇਡੀਅਰ ਜੇ.ਜੇ.ਸਿੰਘ, ਸੀਨੀਅਰ ਸਿਟੀਜ਼ਨ ਵੈਲਫੇਅਰ ਫੋਰਮ ਦੇ ਪ੍ਰਧਾਨ ਪਰਮਜੀਤ ਸਿੰਘ ਹੈਪੀ, ਜੇ.ਜੇ ਸਿੰਘ ਧਾਲੀਵਾਲ, ਪਰਮਦੀਪ ਸਿੰਘ ਸਮੇਤ ਹੋਰ ਵੀ ਮੈਂਬਰ ਹਾਜ਼ਰ ਸਨ। ਸਮਾਗਮ ਦੀ ਸਮਾਪਤੀ ’ਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …