ਸ਼ਹਿਰ ਵਿੱਚ ਸਫ਼ਾਈ ਵਿਵਸਥਾ ਬੁਰੀ ਤਰ੍ਹਾਂ ਬਦਹਾਲ: ਧਨੋਆ

ਨਬਜ਼-ਏ-ਪੰਜਾਬ, ਮੁਹਾਲੀ, 1 ਜੁਲਾਈ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਚਾਰ ਚੁਫੇਰੇ ਬੇਸ਼ੁਮਾਰ ਗੰਦਗੀ ਫੈਲੀ ਹੋਈ ਹੈ। ਜਿਸ ਕਾਰਨ ਸਵੱਛਤਾ ਸਰਵੇਖਣ ਵਿੱਚ ਮੁਹਾਲੀ ਲਗਾਤਾਰ ਪਛੜਦਾ ਜਾ ਰਿਹਾ ਹੈ। ਪੰਜਾਬੀ ਵਿਰਸਾ ਸਭਿਆਚਾਰਕ ਤੇ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਅਤੇ ਸਾਬਕਾ ਕੌਂਸਲਰ ਸਤਵੀਰ ਸਿੰਘ ਧਨੋਆ ਨੇ ਕਿਹਾ ਕਿ ਇੱਕ ਪਾਸੇ ਖਰੜ ਅਤੇ ਜ਼ੀਰਕਪੁਰ ਨੂੰ ਮੁਹਾਲੀ ਨਗਰ ਨਿਗਮ ਵਿੱਚ ਸ਼ਾਮਲ ਕਰਨ ਦਾ ਪ੍ਰਸਤਾਵ ਪੇਸ਼ ਕੀਤਾ ਜਾ ਰਿਹਾ ਹੈ ਅਤੇ ਦੂਜੇ ਪਾਸੇ ਨਗਰ ਨਿਗਮ ਸਥਾਨਕ ਵਸਨੀਕਾਂ ਨੂੰ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ’ਚ ਅਸਮਰਥ ਨਜ਼ਰ ਆ ਰਿਹਾ ਹੈ।
ਸ੍ਰੀ ਧਨੋਆ ਨੇ ਕਿਹਾ ਕਿ ਸ਼ਹਿਰ ਦੀ ਸਫ਼ਾਈ ਵਿਵਸਥਾ ਦਾ ਬਹੁਤ ਬੂਰਾ ਹਾਲ ਹੈ। ਗਮਾਡਾ ਵੱਲੋਂ ਰਾਖਵੀਂਆਂ ਰੱਖੀਆਂ ਕਮਰਸ਼ੀਅਲ ਸਾਈਟਾਂ (ਜੋ ਕਿ ਦਹਾਕਿਆਂ ਤੋਂ ਖਾਲੀ ਪਈਆਂ ਹਨ) ਨੂੰ ਤੁਰੰਤ ਵਿਕਸਿਤ ਕੀਤਾ ਜਾਵੇ ਜਾਂ ਜਦੋਂ ਤੱਕ ਇਹ ਵਿਕਸਿਤ ਨਹੀਂ ਹੁੰਦੀਆਂ, ਉਨ੍ਹਾਂ ਦੀ ਸਫ਼ਾਈ ਯਕੀਨੀ ਬਣਾਈ ਜਾਵੇ।
ਸਤਵੀਰ ਧਨੋਆ ਨੇ ਕਿਹਾ ਕਿ ਖਰੜ ਅਤੇ ਜ਼ੀਰਕਪੁਰ ਨੂੰ ਮੁਹਾਲੀ ਅਧੀਨ ਲਿਆਉਣ ਤੋਂ ਪਹਿਲਾਂ ਮਾਸਟਰ ਪਲਾਟ ਅਨੁਸਾਰ ਵਸਾਏ ਗਏ ਮੁਹਾਲੀ ਵਾਸੀਆਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ 1969 ਵਿੱਚ ਸ਼ਹਿਰ ਦੇ ਹੋਂਦ ਵਿੱਚ ਆਉਣ ਸਮੇਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ ਅਤੇ ਲੋਕਾਂ ਨੂੰ ਚੰਡੀਗੜ੍ਹ ਦੀ ਤਰਜ਼ ’ਤੇ ਸਹੂਲਤਾਂ ਦੇਣ ਦੇ ਦਾਅਵੇ ਕੀਤੇ ਗਏ ਸਨ ਪਰ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਹਾਲੇ ਤੱਕ ਸ਼ਹਿਰ ਵਾਸੀ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ। ਹਰੇਕ ਫੇਜ਼/ਸੈਕਟਰ ਵਿੱਚ ਡਿਸਪੈਂਸਰੀ, ਕਮਿਊਨਿਟੀ ਸੈਂਟਰ, ਸਕੂਲ ਦੀ ਵਿਵਸਥਾ ਕੀਤੀ ਜਾਣੀ ਸੀ। ਸ਼ਹਿਰ ਵਿੱਚ ਪੰਜਾਬੀ ਭਵਨ, ਓਪਨ ਏਅਰ ਥੀਏਟਰ, ਬੱਚਿਆਂ ਅਤੇ ਨੌਜਵਾਨਾਂ ਦੇ ਖੇਡਣ ਲਈ ਗਰਾਉਂਡ, ਖੱੁਲੇ੍ਹ ਤੇ ਵੱਡੇ ਖ਼ੂਬਸੂਰਤ ਪਾਰਕ ਬਣਾਉਣ ਦੀ ਤਜਵੀਜ਼ ਸੀ। ਇਨ੍ਹਾਂ ਸਹੂਲਤਾਂ ਨੂੰ ਦੇਖਦੇ ਹੋਏ ਲੋਕਾਂ ਨੇ ਚੰਡੀਗੜ੍ਹ ਨਾਲੋਂ ਮੁਹਾਲੀ ਨੂੰ ਤਰਜੀਹ ਦਿੱਤੀ ਲੇਕਿਨ ਅੱਜ ਲੋਕ ਆਪਣੀ ਕਿਸਮਤ ਨੂੰ ਕੋਸ ਰਹੇ ਹਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…