Share on Facebook Share on Twitter Share on Google+ Share on Pinterest Share on Linkedin ਐਸਐਸਪੀ ਦਫ਼ਤਰ ਦੇ ਬਾਹਰ ਗਰਜੇ ਸਫ਼ਾਈ ਕਰਮਚਾਰੀ ਐਸਪੀ ਜੱਲ੍ਹਾ ਵੱਲੋਂ ਕਾਨੂੰਨੀ ਕਾਰਵਾਈ ਦਾ ਭਰੋਸਾ, ਨਗਰ ਨਿਗਮ ਦਫ਼ਤਰ ਦੇ ਬਾਹਰ ਰੈਲੀ 25 ਨੂੰ ਨਬਜ਼-ਏ-ਪੰਜਾਬ, ਮੁਹਾਲੀ, 24 ਜਨਵਰੀ: ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੀ ਅਗਵਾਈ ਹੇਠ ਮੁਹਾਲੀ ਨਗਰ ਨਿਗਮ ਦੇ ਸਮੂਹ ਸਫ਼ਾਈ ਕਰਮਚਾਰੀਆਂ ਨੇ ਅੱਜ ਆਪਣੇ ਹੱਥਾਂ ’ਚੋਂ ਝਾੜੂ ਸੁੱਟ ਕੇ ਹੜਤਾਲ ਸ਼ੁਰੂ ਕਰ ਦਿੱਤੀ ਹੈ। ਸਫ਼ਾਈ ਕਰਮਚਾਰੀਆਂ ਨੂੰ ਜਾਤੀ ਸੂਚਕ ਬੋਲਣ ਵਾਲੇ ਨਿਗਮ ਅਧਿਕਾਰੀ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਨੂੰ ਲੈ ਕੇ ਬੁੱਧਵਾਰ ਨੂੰ ਸਫ਼ਾਈ ਸੇਵਕਾਂ ਨੇ ਐੱਸਐੱਸਪੀ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਅਤੇ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪਿੱਟ ਸਿਆਪਾ ਕੀਤਾ। ਰੈਲੀ ਨੂੰ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਮੋਹਣ ਸਿੰਘ, ਜਨਰਲ ਸਕੱਤਰ ਪਵਨ ਗੋਡਯਾਲ, ਮੁਹਾਲੀ ਦੇ ਪ੍ਰਧਾਨ ਸੋਭਾ ਰਾਮ, ਅਨਿਲ ਕੁਮਾਰ, ਗੁਰਪ੍ਰੀਤ ਸਿੰਘ, ਸਚਿਨ ਪੁਹਾਲ, ਰਜਿੰਦਰ ਕੁਮਾਰ, ਰਾਜੁ ਸੰਗੇਲਿਆ, ਸਚਿਨ ਵਾਲਮੀਕੀ ਨੇ ਵੀ ਸੰਬੋਧਨ ਕੀਤਾ। ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਵਾਲਮੀਕੀ ਸਮਾਜ ਦੇ ਨੁਮਾਇੰਦਿਆਂ ਨੂੰ ਗਲਤ ਸ਼ਬਦਾਵਲੀ ਬੋਲਣ ਅਤੇ ਕਥਿਤ ਤੌਰ ’ਤੇ ਗੋਲੀ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਦੌਰਾਨ ਮੁਹਾਲੀ ਦੇ ਐਸਪੀ ਜਗਜੀਤ ਸਿੰਘ ਜੱਲ੍ਹਾ ਨੇ ਰੈਲੀ ਵਿੱਚ ਪਹੁੰਚ ਕੇ ਸਫ਼ਾਈ ਸੇਵਕਾਂ ਦੀ ਗੱਲ ਸੁਣੀ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਸਫ਼ਾਈ ਸੇਵਕਾਂ ਨੇ ਐੱਸਐੱਸਪੀ ਦਫ਼ਤਰ ਬਾਹਰ ਰੈਲੀ ਖ਼ਤਮ ਕਰਕੇ ਐਲਾਨ ਕੀਤਾ ਕਿ ਜਦੋਂ ਤੱਕ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾਂਦੀ ਅਤੇ ਸਫ਼ਾਈ ਕਾਮਿਆਂ ਨਾਲ ਸਬੰਧਤ ਬਾਕੀ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ, ਉਦੋਂ ਤੱਕ ਹੜਤਾਲ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਭਲਕੇ 25 ਜਨਵਰੀ ਨੂੰ ਨਗਰ ਨਿਗਮ ਦਫ਼ਤਰ ਦੇ ਬਾਹਰ ਰੈਲੀ ਕਰਕੇ ਰੋਸ ਪ੍ਰਗਟ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ