ਸਿਹਤ ਮੰਤਰੀ ਬਲਬੀਰ ਸਿੱਧੂ ਨੇ ਆਪਣੀ ਹੱਥੀਂ ਮਾਰਕੀਟ ਨੂੰ ਕੀਤਾ ਸੈਨੇਟਾਈਜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਅਪਰੈਲ:
ਪੰਜਾਬ ਸਰਕਾਰ ਵੱਲੋਂ ਕਰੋਨਾਵਾਇਰਸ ਦੀ ਮਹਾਮਾਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਇਸ ਟੀਚੇ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਜ ਮੁਹਾਲੀ ਵਿੱਚ ਵਿਸ਼ੇਸ਼ ਸਵੱਛਤਾ ਮੁਹਿੰਮ ਚਲਾਈ ਗਈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਪਣੀ ਨਿਗਰਾਨੀ ਹੇਠ ਇਸ ਮੁਹਿੰਮ ਦੀ ਸ਼ੁਰੂ ਕੀਤੀ ਅਤੇ ਮੰਤਰੀ ਨੇ ਖ਼ੁਦ ਫੇਜ਼-7 ਦੀ ਮਾਰਕੀਟ ਨੂੰ ਸੈਨੇਟਾਈਜ਼ ਕਰਨ ਲਈ ਦਵਾਈ ਦਾ ਛਿੜਕਾਅ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਕਰੋਨਾਵਾਇਰਸ ਨੂੰ ਅੱਗੇ ਹੋਰ ਫੈਲਣ ਤੋਂ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਚੁੱਕ ਰਿਹਾ ਹੈ ਅਤੇ ਮੌਜੂਦਾ ਸਮੇਂ ਵਿੱਚ ਇਹ ਮੁਹਿੰਮ ਨਿਰੰਤਰ ਜਾਰੀ ਰੱਖਣ ਦੀ ਲੋੜ ਹੈ।
ਸੈਨੀਟਾਈਜੇਸ਼ਨ ਦੇ ਕੰਮ ਵਿੱਚ ਲੱਗੇ ਸਟਾਫ਼ ਨੂੰ ਸਫ਼ਾਈ ਦੇ ਦੂਤ ਦੱਸਦਿਆਂ ਸਿਹਤ ਮੰਤਰੀ ਨੇ ਭਰੋਸਾ ਦਿੱਤਾ ਕਿ ਸਾਰੇ ਕਰਮਚਾਰੀਆਂ ਨੂੰ ਮਾਸਕ, ਦਸਤਾਨੇ ਅਤੇ ਸੈਨੇਟਾਈਜਰਾਂ ਨਾਲ ਸਬੰਧਤ ਸੁਰੱਖਿਆ ਉਪਕਰਣਾਂ ਸਬੰਧੀ ਉਨ੍ਹਾਂ ਦੀਆਂ ਜ਼ਰੂਰਤਾਂ ਦਾ ਵੀ ਧਿਆਨ ਰੱਖਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਰੋਗਾਣੂ-ਮੁਕਤ ਕਰਨ ਲਈ ਸੋਡੀਅਮ ਹਾਈਪੋਕਲੋਰਾਈਟ ਨਾਲ ਸਪਰੇਅ ਮਸ਼ੀਨਾਂ, ਫਾਇਰ ਟੈਂਡਰ, ਹੈਂਡ ਸਪਰੇਅ ਪੰਪ ਦੀ ਵਰਤੋਂ ਕੀਤੀ ਜਾ ਰਹੀ ਹੈ। ਪਿੰਡਾਂ ਤੋਂ ਇਲਾਵਾ ਪਿੰਡਾਂ ਅਤੇ ਝੁੱਗੀਆਂ-ਝੌਂਪੜੀਆਂ ਨੂੰ ਪਹਿਲ ਦੇ ਅਧਾਰ ’ਤੇ ਰੋਗਾਣੂ ਮੁਕਤ ਕੀਤਾ ਜਾ ਰਿਹਾ ਹੈ।

Load More Related Articles
Load More By Nabaz-e-Punjab
Load More In Food and health

Check Also

ਮੇਅਰ ਜੀਤੀ ਸਿੱਧੂ ਨੇ ਸਰਕਾਰੀ ਗਊਸ਼ਾਲਾ ਤੇ ਕੁੱਤਿਆਂ ਦੀ ਨਸਬੰਦੀ ਅਪਰੇਸ਼ਨ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮੇਅਰ ਜੀਤੀ ਸਿੱਧੂ ਨੇ ਸਰਕਾਰੀ ਗਊਸ਼ਾਲਾ ਤੇ ਕੁੱਤਿਆਂ ਦੀ ਨਸਬੰਦੀ ਅਪਰੇਸ਼ਨ ਪ੍ਰਬੰਧਾਂ ਦਾ ਲਿਆ ਜਾਇਜ਼ਾ ਅੱਤ ਗਰਮ…