Share on Facebook Share on Twitter Share on Google+ Share on Pinterest Share on Linkedin ਪੰਜਾਬ ਦੇ ਨਵ ਨਿਯੁਕਤ ਵਧੀਕ ਮੁੱਖ ਸਕੱਤਰ ਸੰਜੇ ਕੁਮਾਰ ਦਾ ਸਨਮਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੀਨੀਅਰ ਆਈਏਐਸ ਅਧਿਕਾਰੀ ਸੰਜੇ ਕੁਮਾਰ ਨੂੰ ਵਧੀਕ ਮੁੱਖ ਸਕੱਤਰ ਲਗਾਉਣ ਨਾਲ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਅਤੇ ਡਿਸਏਬਲਡ ਪਰਸਨਜ਼ ਵੈਲਫੇਅਰ ਆਰਗੇਨਾਈਜੇਸ਼ਨ ਪੰਜਾਬ ਅਤੇ ਐਂਪਲਾਈਜ ਕਲੱਬ ਅਤੇ ਜਸਵੰਤ ਸਿੰਘ ਰੰਧਾਵਾ ਯਾਦਗਾਰੀ ਟਰੱਸਟ ਐਸ.ਏ.ਐਸ. ਨਗਰ (ਮੁਹਾਲੀ) ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਵੱਖ ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਮੁਲਾਜ਼ਮ ਆਗੂਆਂ ਨੇ ਸ੍ਰੀ ਸੰਜੇ ਕੁਮਾਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਸਬੰਧੀ ਪੰਜਾਬ ਸਿਵਲ ਸਕੱਤਰੇਤ ਸਟਾਫ਼ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਤੇ ਡਿਸਏਬਲਡ ਪਰਸਨਜ਼ ਵੈਲਫੇਅਰ ਆਰਗੇਨਾਈਜੇਸ਼ਨ ਪੰਜਾਬ ਦੇ ਪ੍ਰਧਾਨ ਪਰਮਦੀਪ ਸਿੰਘ ਭਬਾਤ (ਸਟੇਟ ਐਵਾਰਡੀ) ਐਂਪਲਾਈਜ ਕਲੱਬ ਅਤੇ ਜਸਵੰਤ ਸਿੰਘ ਰੰਧਾਵਾ ਯਾਦਗਾਰੀ ਟਰੱਸਟ ਐਸ.ਏ.ਐਸ. ਨਗਰ (ਮੁਹਾਲੀ) ਦੇ ਪ੍ਰਧਾਨ ਜਸਪ੍ਰੀਤ ਸਿੰਘ ਰੰਧਾਵਾ, ਜਨਰਲ ਸਕੱਤਰ ਭੁਪਿੰਦਰ ਸਿੰਘ ਝੱਜ, ਸੀਨੀਅਰ ਮੀਤ ਪ੍ਰਧਾਨ ਭਗਵੰਤ ਸਿੰਘ ਬਰੇਸਾਂ, ਸੁਪਰਡੈਂਟ ਕਮਲ ਸ਼ਰਮਾ, ਗੁਰਿੰਦਰ ਸਿੰਘ ਬੈਦਵਾਨ, ਕੁਲਵਿੰਦਰ ਸਿੰਘ ਕਪੂਰਥਲਾ, ਮਨਜੀਤ ਸਿੰਘ ਸੰਧੂ ਆਦਿ ਮੁਲਾਜ਼ਮਾਂ ਨੇ ਸ੍ਰੀ ਸੰਜੇ ਕੁਮਾਰ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਮੁਬਾਰਕਬਾਦ ਦਿੱਤੀ। ਇਸ ਮੌਕੇ ਵਧੀਕ ਮੁੱਖ ਸਕੱਤਰ ਸੰਜੇ ਕੁਮਾਰ ਨੇ ਮੁਲਾਜ਼ਮਾਂ ਨੂੰ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਅਤੇ ਦਫ਼ਤਰ ਕੰਮਾਂ ਤੋਂ ਉੱਪਰ ਉੱਠ ਕੇ ਸਮਾਜ ਸੇਵੀ ਕਾਰਜਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ। ਉਨ੍ਹਾਂ ਸਮਾਜ ਭਲਾਈ ਦੇ ਕਾਰਜਾਂ ਵਿੱਚ ਹਰ ਪੱਖੋਂ ਸਹਿਯੋਗ ਦਾ ਭਰੋਸਾ ਦਿੰਦਿਆਂ ਕਿਹਾ ਕਿ ਮੁਲਾਜ਼ਮ ਵਰਗ ਦੀਆਂ ਜਾਇਜ਼ ਮੰਗਾਂ ਅਤੇ ਹੋਰ ਭਖਦੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਯੋਗ ਪੈਰਵੀ ਕੀਤੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ