ਸੰਜੀਵ ਕੁਮਾਰ ਨੂੰ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦਾ ਪ੍ਰਧਾਨ ਚੁਣਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜੁਲਾਈ:
ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਮੀਟਿੰਗ ਅੱਜ ਇੱਥੇ ਸਰਪ੍ਰਸਤ ਸੁਖਦੇਵ ਸਿੰਘ ਰਾਣਾ, ਸੂਬਾ ਪ੍ਰਧਾਨ ਹਾਕਮ ਸਿੰਘ ਵਾਲੀਆ ਅਤੇ ਜਨਰਲ ਸਕੱਤਰ ਸੁਖਦੇਵ ਲਾਲ ਬੱਬਰ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਹਾਕਮ ਸਿੰਘ ਵਾਲੀਆ ਨੇ ਯੂਨੀਅਨ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦੇਣ ਉਪਰੰਤ ਯੂਨੀਅਨ ਭੰਗ ਕਰਨ ਨਵੀਂ ਜਥੇਬੰਦੀ ਦੀ ਚੋਣ ਕਰਨ ਐਲਾਨ ਕੀਤਾ ਗਿਆ।
ਇਸ ਮੌਕੇ ਸੰਜੀਵ ਕੁਮਾਰ ਫਤਹਿਗੜ੍ਹ ਸਾਹਿਬ ਨੂੰ ਸੂਬਾ ਪ੍ਰਧਾਨ ਚੁਣਿਆ ਗਿਆ ਅਤੇ ਉਨ੍ਹਾਂ ਨੂੰ ਆਪਣੇ ਅਧਿਕਾਰਾਂ ਦੀ ਵਰਤੋਂ ਕਰਕੇ ਸੁਖਦੇਵ ਸਿੰਘ ਰਾਣਾ ਅਤੇ ਹਾਕਮ ਸਿੰਘ ਵਾਲੀਆ ਨੂੰ ਸਰਪ੍ਰਸਤ, ਅਮਨ ਸ਼ਰਮਾ ਅੰਮ੍ਰਿਤਸਰ ਨੂੰ ਸੀਨੀਅਰ ਮੀਤ ਪ੍ਰਧਾਨ, ਰਵਿੰਦਰਪਾਲ ਸਿੰਘ ਬੈਂਸ ਨੂੰ ਸਕੱਤਰ ਜਰਨਲ, ਬਲਰਾਜ ਸਿੰਘ ਬਾਜਵਾ ਨੂੰ ਜਨਰਲ ਸਕੱਤਰ ਅਤੇ ਅਜੀਤਪਾਲ ਸਿੰਘ ਅਤੇ ਜਗਦੀਪ ਸਿੰਘ ਸੰਧੂ ਨੂੰ ਪ੍ਰੈਸ ਸਕੱਤਰ ਨਾਮਜ਼ਦ ਕੀਤਾ ਅਤੇ ਬਾਕੀ ਅਹੁਦੇਦਾਰਾਂ ਦੀ ਜਲਦੀ ਨਿਯਕਤੀ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਜਸਵੀਰ ਸਿੰਘ ਗੋਸਲ, ਰਾਮ ਵੀਰ, ਰਣਬੀਰ ਸਿੰਘ ਸੋਹਲ, ਅਵਤਾਰ ਸਿੰਘ ਰੂਪਨਗਰ, ਅਮਰਜੀਤ ਵਾਲੀਆ, ਗੁਰਪ੍ਰੀਤ ਸਿੰਘ, ਜਗਤਾਰ ਸਿੰਘ, ਕੁਲਦੀਪ ਗਰੋਵਰ, ਹਰਜੀਤ ਬਲਾੜ੍ਹੀ, ਅਰੁਣ ਸ਼ਰਮਾ, ਰਣਜੀਤ ਸਿੰਘ, ਜਗਰੂਪ ਸਿੰਘ ਸੰਗਰੂਰ ਅਤੇ ਮਨਜੀਤ ਪੁਰੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…