Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਪੁਲੀਸ ਦੇ ਸਾਂਝ ਕੇਂਦਰ ਵੱਲੋਂ ਕੁਰਾਲੀ ਵਿੱਚ ਲਗਾਏ ਜਾਣਗੇ ਵੱਖ ਵੱਖ ਕਿਸਮਾਂ ਦੇ ਪੌਦੇ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 5 ਜੁਲਾਈ ਸ਼ਹਿਰ ਦੇ ਸਿੰਘਪੁਰਾ ਰੋਡ ’ਤੇ ਸਥਿਤ ਸਾਂਝ ਕੇਂਦਰ ਵਿੱਚ ਸਾਂਝ ਮੈਂਬਰਾਂ ਅਤੇ ਅਹੁਦੇਦਾਰਾਂ ਦੀ ਮਹੀਨਾਵਾਰ ਮੀਟਿੰਗ ਸਹਾਇਕ ਥਾਣੇਦਾਰ ਮੋਹਨ ਸਿੰਘ ਦੀ ਅਗਵਾਈ ਵਿੱਚ ਹੋਈ। ਇਸ ਦੌਰਾਨ ਸਾਂਝ ਕੇਂਦਰ ਦੇ ਅਹੁਦੇਦਾਰਾਂ ਨੇ ‘ਵਣ ਮਹਾਂਉਤਸ਼ਵ’ ਮਨਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ। ਜਿਸ ਵਿੱਚ ਸਟੇਡੀਅਮ ਦੀ ਸਫਾਈ ਕਰਨਾ, ਸਟੇਡੀਅਮ ਨੂੰ ਪੱਧਰਾ ਕਰਨਾ ਅਤੇ ਸਮਾਜ ਸੇਵੀ ਸੰਸਥਾਵਾਂ ਨਾਲ ਮਿਲ ਕੇ ਪੌਦੇ ਲਗਾਉਣ ਦਾ ਮਤਾ ਸਰਬਸੰਮਤੀ ਨਾਲ ਪ੍ਰਵਾਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸਾਂਝ ਕੇਂਦਰ ਦੇ ਇੰਚਾਰਜ ਮੋਹਨ ਸਿੰਘ ਨੇ ਦੱਸਿਆ ਕਿ ਰੋਜ਼ਾਨਾ ਵਾਤਾਵਰਨ ਪ੍ਰਦੂਸ਼ਿਤ ਹੋ ਰਿਹਾ ਹੈ। ਜਿਸ ਕਾਰਨ ਮਨੁੱਖ ਨੂੰ ਅਨੇਕਾਂ ਬਿਮਾਰੀਆਂ ਨੇ ਘੇਰ ਲਿਆ ਹੈ ਤੇ ਆਉਣ ਵਾਲੀਆਂ ਪੀੜੀਆਂ ਤੇ ਪ੍ਰਦੂਸ਼ਿਤ ਵਾਤਾਵਰਨ ਦਾ ਅਸ਼ਰ ਹੋਵੇਗਾ। ਇਸ ਕਰਕੇ ‘ਵਣ ਮਹਾਂਉਤਸ਼ਵ’ ਤਹਿਤ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਤੇ ਸਾਂਝ ਕੇਂਦਰ ਵੱਲੋਂ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਲਗਭਗ 300 ਪੌਦੇ ਲਗਾਏ ਜਾਣਗੇ ਅਤੇ ਉਨ੍ਹਾਂ ਦੀ ਸੰਭਾਲ ਕੀਤੀ ਜਾਵੇਗੀ। ਇਸ ਕੜੀ ਅਧੀਨ ਸਭ ਤੋਂ ਪਹਿਲਾਂ ਖੇਡ ਸਟੇਡੀਅਮ ਸਿੰਘਪੁਰਾ ਰੋਡ ਦੀ ਸਫਾਈ ਕਰਕੇ ਉਸ ਵਿਚ ਪੌਦੇ ਲਗਾਏ ਜਾਣਗੇ। ਇਸ ਮੌਕੇ ਗੁਰਮੇਲ ਸਿੰਘ ਪਾਬਲਾ, ਕੌਂਸਲਰ ਵਿਨੀਤ ਕਾਲੀਆ, ਮਾਸਟਰ ਗੁਰਮੁੱਖ ਸਿੰਘ, ਦਲਵਿੰਦਰ ਸਿੰਘ, ਬਲਵਿੰਦਰ ਧੀਮਾਨ, ਦਵਿੰਦਰ ਸਿੰਘ, ਸੰਦੀਪ ਕੌਰ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ