Share on Facebook Share on Twitter Share on Google+ Share on Pinterest Share on Linkedin ਅਧਿਆਪਕਾਂ ਮੰਗਾਂ ਸਬੰਧੀ 29 ਅਪਰੈਲ ਨੂੰ ਜ਼ਿਲ੍ਹਾ ਪੱਧਰ ’ਤੇ ਧਰਨੇ ਦੇਵੇਗਾ ਸਾਂਝਾ ਅਧਿਆਪਕ ਮੋਰਚਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਪਰੈਲ: ਸਾਂਝੇ ਅਧਿਆਪਕ ਮੋਰਚਾ ਦੇ ਸੂਬਾਈ ਕਨਵੀਨਰਾਂ ਬਲਕਾਰ ਸਿੰਘ ਵਲਟੋਹਾ, ਬਲਜੀਤ ਸਿੰਘ ਸਲਾਣਾ, ਹਰਜੀਤ ਸਿੰਘ ਬਸੋਤਾ, ਵਿਕਰਮ ਦੇਵ ਸਿੰਘ, ਸੁਖਵਿੰਦਰ ਸਿੰਘ ਚਾਹਲ, ਸੂਬਾ ਕੋ ਕਨਵੀਨਰਾਂ ਸੁਖਰਾਜ ਸਿੰਘ ਕਾਹਲੋ ਅਤੇ ਸੁਖਜਿੰਦਰ ਹਰੀਕਾ ਨੇ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਅਧਿਆਪਕਾਂ ਤੇ ਸਿੱਖਿਆ ਨਾਲ ਸਬੰਧਤ ਸਾਰੇ ਮਸਲੇ ਹੱਲ ਨਾ ਕਰਨ ਅਤੇ ਸਿੱਖਿਆ ਦਾ ਉਜਾੜਾ ਕਰਨ ਦੇ ਰੋਸ ਵਜੋਂ 29 ਅਪਰੈਲ ਨੂੰ ਜ਼ਿਲ੍ਹਾ ਪੱਧਰ ’ਤੇ ਧਰਨੇ ਦਿੱਤੇ ਜਾਣਗੇ ਅਤੇ ਇੱਕ ਜੂਨ ਨੂੰ ਸੰਗਰੂਰ ਵਿੱਚ ਹੋਣ ਜਾ ਰਹੇ ਵਿਸ਼ਾਲ ਸੂਬਾਈ ਧਰਨੇ ਦੀ ਤਿਆਰੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਅਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਵਾਲੀ ਪੰਜਾਬ ਸਰਕਾਰ ਨੂੰ ਲੋਕ ਕਚਹਿਰੀ ਵਿੱਚ ਬੇਨਕਾਬ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਦੀ ਨਿੱਜੀਕਰਨ ਪੱਖੀ ਰਾਸ਼ਟਰੀ ਸਿੱਖਿਆ ਨੀਤੀ-2020 ਨੂੰ ਲਾਗੂ ਕਰਕੇ ਸਿੱਖਿਆ ਦੇ ਉਜਾੜੇ ਦੀ ਤਿਆਰੀ ਖਿੱਚ ਦਿੱਤੀ ਗਈ ਹੈ। ਪ੍ਰਾਇਮਰੀ, ਮਿਡਲ ਅਤੇ ਹਾਈ ਸਕੂਲਾਂ ਦੀ ਮਰਜਿਗ ਦੇ ਏਜੰਡੇ ਨੂੰ ਚੁੱਪ ਚੁਪੀਤੇ ਲਾਗੂ ਕਰਨ ਲਈ ਕਈ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪਹਿਲੀ ਤੋਂ ਬਾਰਵੀਂ ਜਮਾਤਾਂ ਨੂੰ ਸ਼ੁਰੂ ਕੀਤਾ ਗਿਆ ਹੈ। ਇਸ ਤਹਿਤ ਬੇਰੁਜ਼ਗਾਰਾਂ ਦੀ ਸਰਕਾਰੀ ਰੁਜਗਾਰ ਪ੍ਰਾਪਤੀ ਦੀ ਆਸ ’ਤੇ ਪਾਣੀ ਫੇਰਨ ਲਈ ਹਜਾਰਾਂ ਅਸਾਮੀਆਂ ਦਾ ਖ਼ਾਤਮਾ ਕਰਕੇ ਵਿਭਾਗ ਦੀ ਅਕਾਰ ਘਟਾਈ ਕੀਤੀ ਜਾ ਰਹੀ ਹੈ ਅਤੇ ਘਰ ਦੇ ਨੇੜੇ ਮਿਆਰੀ ਸਿੱਖਿਆ ਲੈਣ ਦੇ ’’ਗੁਆਂਢ ਸਕੂਲ’’ ਸੰਕਲਪ ਨੂੰ ਤਿਲਾਂਜਲੀ ਦਿੱਤੀ ਜਾ ਰਹੀ ਹੈ, ਜਿਸ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ। ਆਗੂਆਂ ਨੇ ਮੰਗ ਕੀਤੀ ਕਿ ਪ੍ਰਕਿਰਿਆ ਤਹਿਤ ਕੀਤੀਆਂ ਸਾਰੀਆਂ ਬਦਲੀਆਂ ਨੂੰ ਬਿਨਾ ਸ਼ਰਤ ਲਾਗੂ ਕੀਤਾ ਜਾਵੇ ਅਤੇ ਤੀਜਾ ਰਾਊਂਡ ਵੀ ਜਲਦ ਸ਼ੁਰੂ ਕੀਤਾ ਜਾਵੇ। ਸਕੂਲਾਂ ਵਿੱਚ ਖਾਲੀ ਸਾਰੀਆਂ ਅਸਾਮੀਆਂ ਬਿਨਾ ਦੇਰੀ ਭਰਨ ਦੀ ਸਰਕਾਰੀ ਜਿੰਮੇਵਾਰੀ ਨਿਭਾਉਣੀ ਯਕੀਨੀ ਬਣਾਈ ਜਾਵੇ। ਮਿਡਲ ਸਕੂਲਾਂ ਦੀ ਸੁਤੰਤਰ ਹੋਂਦ ਤੇ ਅਸਾਮੀਆਂ ਖਤਮ ਕਰਨ ਦਾ ਫੈਸਲਾ ਵਾਪਿਸ ਲਿਆ ਜਾਵੇ, ਅਧਿਆਪਕਾਂ ਦੀਆਂ ਰਹਿੰਦੀਆਂ ਵਿਕਟੇਮਾਈਜੇਸ਼ਨਾਂ ਤਰੁੰਤ ਰੱਦ ਕੀਤੀਆ ਜਾਣ, ਸਾਰੇ ਕਾਡਰ ਦੀਆਂ ਪੈਡਿੰਗ ਪ੍ਰਮੋਸ਼ਨਾਂ ਲਈ 75 ਫੀਸਦੀ ਕੋਟਾ ਬਹਾਲ ਰੱਖਦਿਆਂ ਤੁਰੰਤ ਕੀਤੀਆ ਜਾਣ, ਖਾਲੀ ਹਜਾਰਾਂ ਅਸਾਮੀਆਂ ਫੌਰੀ ਭਰੀਆਂ ਜਾਣ। ਬੀਪੀਈਓ ਦਫਤਰਾਂ ਵਿੱਚ ਸਿਫਟ ਕੀਤੇ 228 ਪੀਟੀਆਈ ਅਧਿਆਪਕ ਮਿਡਲ ਸਕੂਲ ਵਿੱਚ ਵਾਪਸ ਭੇਜੇ ਜਾਣ ਅਤੇ ਪ੍ਰਾਇਮਰੀ ਵਿੱਚ ਸੈਟਰ ਪੱਧਰ ’ਤੇ ਪੀਟੀਆਈ ਅਧਿਆਪਕਾਂ ਦੀਆਂ ਨਵੀਆਂ ਅਸਾਮੀਆਂ ਦਿੱਤੀਆ ਜਾਣ। ਹੈਡ ਟੀਚਰਾਂ ਦੀਆਂ ਖ਼ਤਮ ਕੀਤੀਆਂ 1904 ਪੋਸਟਾਂ ਬਹਾਲ ਕੀਤੀਆ ਜਾਣ। ਕਰੋਨਾ ਦੀ ਆੜ ਵਿੱਚ ਆਨਲਾਈਨ ਸਿੱਖਿਆ ਨੂੰ ਅਸਲ ਸਕੂਲੀ ਸਿੱਖਿਆ ਦੇ ਬਦਲ ਵਜੋਂ ਥੋਪਣਾ ਬੰਦ ਕਰਕੇ, ਲਾਗ ਤੋਂ ਬਚਾਅ ਲਈ ਨਿਰਧਾਰਿਤ ਪ੍ਰਬੰਧਾਂ ਤਹਿਤ ਸਾਰੀਆਂ ਜਮਾਤਾਂ ਲਈ ਸਕੂਲ ਜਲਦੀ ਖੋਲੇ ਜਾਣ। ਇਸ ਦੇ ਨਾਲ ਹੀ ਆਗੂਆਂ ਨੇ ਮੰਗ ਕੀਤੀ ਕਿ ਸਮੂਹ ਕੱਚੇ ਅਧਿਆਪਕਾਂ, ਨਾਨ ਟੀਚਿੰਗ ਮੁਲਾਜ਼ਮਾਂ ਨੂੰ ਵਿਭਾਗ ਵਿਚ ਰੈਗੂਲਰ ਕੀਤਾ ਜਾਵੇ। ਪਿਕਟਸ ਸੁਸਾਇਟੀ ਅਧੀਨ ਰੈਗੂਲਰ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ਼ ਕੀਤਾ ਜਾਵੇ। ਗ੍ਰਹਿ ਜ਼ਿਲ੍ਹਿਆਂ ਤੋਂ ਬਾਹਰ ਭਰਤੀ ਅਤੇ ਤਰੱਕੀ ਲੈਣ ਵਾਲੇ ਸਾਰੀਆਂ ਕੈਟਾਗਰੀਆਂ ਦੇ ਅਧਿਆਪਕਾਂ (ਬਾਰਡਰ, ਨਾਨ-ਬਾਰਡਰ) ਨੂੰ ਬਦਲੀ ਪ੍ਰਕਿਰਿਆ ਦੌਰਾਨ ਪੱਕੀ ਰਿਹਾਇਸ਼ ਤੋਂ ਸਟੇਸ਼ਨ ਦੀ ਦੂਰੀ ਅਨੁਸਾਰ ਅੰਕਾਂ ਦੀ ਵੇਟੇਜ਼ ਦਿੱਤੀ ਜਾਵੇ। ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀ ਰਿਪੋਰਟ ਅਤੇ ਡੀਏ ਦੀਆਂ ਕਿਸ਼ਤਾਂ ਜਾਰੀ ਕਰਨ ਅਤੇ 1 ਜਨਵਰੀ 2004 ਤੋਂ ਲਾਗੂ ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਵੀ ਕੀਤੀ ਗਈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ