ਸੰਤ ਬਾਬਾ ਮਹਿੰਦਰ ਸਿੰਘ ਨੇ ਬਾਬਾ ਅਮਰਾਓ ਸਿੰਘ ਨੂੰ ਆਪਣਾ ਉਤਰਾ ਅਧਿਕਾਰੀ ਥਾਪਿਆ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿਖੇ ਤਿੰਨ ਰੋਜ਼ਾ 54ਵਾਂ ਸਾਲਾਨਾ ਸਮਾਗਮ ਸਮਾਪਤ

ਨਬਜ਼-ਏ-ਪੰਜਾਬ, ਮੁਹਾਲੀ, 14 ਜਨਵਰੀ:
ਇੱਥੋਂ ਦੇ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਵਿਖੇ ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਤੋਂ ਵਰੋਸਾਏ ਸੱਚਖੰਡ ਵਾਸੀ ਸੰਤ ਈਸ਼ਰ ਸਿੰਘ ਲੰਬਿਆਂ ਸਾਹਿਬ ਦੀ 54ਵੀਂ ਬਰਸੀ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਸਮਾਗਮ ਧੂਮਧਾਮ ਨਾਲ ਸਮਾਪਤ ਹੋ ਗਿਆ। ਸੰਤ ਮਹਿੰਦਰ ਸਿੰਘ ਲੰਬਿਆਂ ਸਾਹਿਬ ਦੀ ਅਗਵਾਈ ਹੇਠ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ। ਉਪਰੰਤ ਧਾਰਮਿਕ ਸਮਾਗਮ ਵਿੱਚ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਕੀਤੀਆਂ ਗਈਆਂ। ਸਮਾਗਮ ਨੂੰ ਸੰਬੋਧਨ ਕਰਦਿਆਂ ਸੰਤ ਬਾਬਾ ਮਹਿੰਦਰ ਸਿੰਘ ਨੇ ਕਿਹਾ ਕਿ ਸੱਚਖੰਡ ਵਾਸੀ ਸੰਤ ਈਸ਼ਰ ਸਿੰਘ ਲੰਬਿਆਂ ਸਾਹਿਬ ਨੇ ਆਪਣਾ ਸਾਰਾ ਜੀਵਨ ਧਰਮ ਦੇ ਪ੍ਰਚਾਰ ਅਤੇ ਗੁਰੂਘਰਾਂ ਦੀ ਸੇਵਾ ਅਤੇ ਵਿੱਦਿਆ ਦੇ ਕੇਂਦਰ ਸਥਾਪਿਤ ਕਰਨ ਵਿੱਚ ਲਾਇਆ ਅਤੇ ਕਈ ਦਹਾਕਿਆਂ ਤੱਕ ਸੰਗਤ ਦੀ ਸੇਵਾ ਕੀਤੀ।
ਇਸ ਮੌਕੇ ਸੰਤ ਮਹਿੰਦਰ ਸਿੰਘ ਨੇ ਵੱਖ-ਵੱਖ ਸੰਪਰਦਾਵਾਂ ਦੇ ਮੁਖੀਆਂ ਦੀ ਮੌਜੂਦਗੀ ਵਿੱਚ ਬਾਬਾ ਅਮਰਾਓ ਸਿੰਘ ਨੂੰ ਆਪਣਾ ਉਤਰਾ ਅਧਿਕਾਰੀ ਥਾਪਿਆ। ਉਨ੍ਹਾਂ ਦੀ ਦਸਤਾਰਬੰਦੀ ਕਰਕੇ ਸਬੰਧਤ ਸਾਰੇ ਅਸਥਾਨਾਂ ਦੀ ਜ਼ਿੰਮੇਵਾਰੀ ਦਿੱਤੀ ਗਈ। ਸਮਾਗਮ ਵਿੱਚ ਸੰਤ ਬਲਜਿੰਦਰ ਸਿੰਘ ਰਾੜਾ ਸਾਹਿਬ, ਸੰਤ ਅਵਤਾਰ ਸਿੰਘ ਧੂਲਕੋਟ ਵਾਲੇ, ਬਾਬਾ ਕੁਲਦੀਪ ਸਿੰਘ ਨਾਨਕਸਰ ਠਾਠ, ਬਾਬਾ ਹਰਬੇਅੰਤ ਸਿੰਘ ਮਸਤੂਆਣਾ ਸਾਹਿਬ, ਬਾਬਾ ਕਰਮਜੀਤ ਸਿੰਘ ਗੁਰਦੁਆਰਾ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਬਾਬਾ ਰਣਜੀਤ ਸਿੰਘ ਰਤਵਾੜਾ ਸਾਹਿਬ, ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਭਾਈ ਜਤਿੰਦਰ ਸਿੰਘ, ਬਾਬਾ ਗੁਲਾਬ ਸਿੰਘ ਚਮਕੌਰ ਸਾਹਿਬ, ਬਾਬਾ ਮੋਹਨ ਸਿੰਘ ਸ਼ੂੰਕ ਵਾਲੇ, ਬਾਬਾ ਮਨਜੀਤ ਸਿੰਘ ਛੰਨਾ, ਬਾਬਾ ਸੁਰਿੰਦਰ ਸਿੰਘ, ਬਾਬਾ ਬਲਕਾਰ ਸਿੰਘ ਢੇਲਪੁਰ ਵਾਲੇ, ਬਾਬਾ ਹਰਪਾਲ ਸਿੰਘ ਸੋਢੀ, ਗਿਆਨੀ ਬਲਜੀਤ ਸਿੰਘ ਸਾਲਾਪੁਰ, ਬਾਬਾ ਗੁਰਦੇਵ ਸਿੰਘ ਪਟਿਆਲਾ, ਭਾਈ ਕਰਮਜੀਤ ਸਿੰਘ, ਬਾਬਾ ਕਮਲਪ੍ਰੀਤ ਸਿੰਘ ਨੇ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਕੀਤੀਆਂ।
ਸਮਾਗਮ ਵਿੱਚ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸਾਬਕਾ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਸਾਬਕਾ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ, ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ, ਜਗਮੋਹਨ ਸਿੰਘ ਲੰਗ, ਗੁਰਮੀਤ ਸਿੰਘ ਵਾਲੀਆ, ਸਮਾਜ ਸੇਵੀ ਸਤਵੀਰ ਸਿੰਘ ਧਨੋਆ, ਜਗਦੀਪ ਸਿੰਘ, ਸੁਖਦੇਵ ਸਿੰਘ, ਮਨਜੀਤ ਸਿੰਘ ਸੈਣੀ ਅਤੇ ਊਧਮ ਸਿੰਘ ਭਬਾਤ ਸਮੇਤ ਵੱਖ-ਵੱਖ ਸਿਆਸੀ, ਧਾਰਮਿਕ, ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਹਾਜ਼ਰੀ ਭਰੀ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …