ਸੰਤ ਬਾਬਾ ਸਮੀਰ ਸਿੰਘ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਚਰਨ ਸਿੰਘ ਨਹੀਂ ਰਹੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਸਤੰਬਰ:
ਇੱਥੋਂ ਦੇ ਨਜ਼ਦੀਕੀ ਕਸਬਨੁਮਾ ਪਿੰਡ ਬਲੌਂਗੀ ਸਥਿਤ ਮਹਾਨ ਤਪੱਸਵੀ ਸੰਤ ਬਾਬਾ ਸਮੀਰ ਸਿੰਘ ਦੇ ਨਾਂ ’ਤੇ ਸੁਸ਼ੋਭਿਤ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਚਰਨ ਸਿੰਘ ਮਨੁੱਖੀ ਚੋਲੇ ਵਿੱਚ ਨਹੀਂ ਰਹੇ। ਉਹ ਕਰੀਬ 100 ਸਾਲ ਦੀ ਉਮਰ ਹੰਡਾਂ ਕੇ ਲੰਘੀ ਰਾਤ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿੱਚ ਜਾ ਵਿਰਾਜੇ ਹਨ। ਸੰਤ ਬਾਬਾ ਚਰਨ ਸਿੰਘ ਦਮਦਮੀ ਟਕਸਾਲ ਦੇ ਉੱਘੇ ਵਿਦਿਆਰਥੀ ਰਹੇ ਹਨ ਅਤੇ ਉਨ੍ਹਾਂ ਨੂੰ ਗੁਰਬਾਣੀ ਦਾ ਪੂਰਨ ਗਿਆਨ ਸੀ। ਉਹ 1974 ਵਿੱਚ ਪਿੰਡ ਬਲੌਂਗੀ ਵਿੱਚ ਆਏ ਸਨ ਅਤੇ ਉਤੋਂ ਤੋਂ ਲੈ ਕੇ ਗੁਰੂ ਘਰ ਦੀ ਨਿਰੰਤਰ ਸੇਵਾ ਕਰਦੇ ਆ ਰਹੇ ਸਨ।
ਉਨ੍ਹਾਂ ਨੇ ਆਪਣੀ ਦੇਖ ਰੇਖ-ਹੇਠ ਨੰਬਰਦਾਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰਹੇ ਤਰਲੋਚਨ ਸਿੰਘ ਮਾਨ ਕੋਲੋਂ ਗੁਰੂ ਘਰ ਦੀ ਆਲੀਸ਼ਾਨ ਇਮਾਰਤ ਬਣਵਾਈ ਗਈ ਅਤੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਿਆ। ਮਹਾਪੁਰਸ਼ਾਂ ਦੀ ਇੱਛਾ ਅਨੁਸਾਰ ਉਨ੍ਹਾਂ ਦਾ ਅੰਤਿਮ ਸਸਕਾਰ ਵੀ ਮੁੱਖ ਗੇਟ ਨੇੜੇ ਗੁਰਦੁਆਰਾ ਕੰਪਲੈਕਸ ਦੇ ਅੰਦਰ ਹੀ ਕੀਤਾ ਗਿਆ। ਇਸ ਮੌਕੇ ਸਮਾਜ ਸੇਵੀ ਤਰਲੋਚਨ ਸਿੰਘ ਮਾਨ, ਸਿਹਤ ਮੰਤਰੀ ਦੇ ਛੋਟੇ ਭਰਾ ਅਤੇ ਜ਼ਿਲ੍ਹਾ ਸਹਿਕਾਰੀ ਬੈਂਕ ਦੇ ਚੇਅਰਮੈਨ ਅਮਰਜੀਤ ਸਿੰਘ ਜੀਤੀ ਸਿੱਧੂ, ਜਥੇਦਾਰ ਪੂਰਨ ਸਿੰਘ, ਪ੍ਰੇਮ ਸਿੰਘ, ਪ੍ਰਿੰਤਪਾਲ ਸਿੰਘ, ਸਾਬਕਾ ਸਰਪੰਚ ਕੁਲਵੰਤ ਕੌਰ ਮਾਨ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਸੰਤ ਬਾਬਾ ਚਰਨ ਸਿੰਘ ਦੀ ਅੰਤਿਮ ਅਰਦਾਸ 27 ਸਤੰਬਰ ਨੂੰ ਗੁਰਦੁਆਰਾ ਸਾਹਿਬ ਡੇਰਾ ਸੰਤ ਸ਼ਮੀਰ ਸਿੰਘ ਜੀ ਪਿੰਡ ਬਲੌਂਗੀ ਵਿੱਚ ਹੋਵੇਗੀ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…