Share on Facebook Share on Twitter Share on Google+ Share on Pinterest Share on Linkedin ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿੱਚ ‘ਮਾਂ ਦਿਵਸ’ ਨੂੰ ਸਮਰਪਿਤ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਮਈ: ਇੱਥੋਂ ਦੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਵਿੱਚ ਅੱਜ ‘ਮਾਂ ਦਿਵਸ’ ਨੂੰ ਸਮਰਪਿਤ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਇਕ ਪ੍ਰਭਾਵਸ਼ਾਲੀ ਸਮਾਰੋਹ ਕਰਵਾਇਆ ਗਿਆ। ਜਿਸ ਵਿੱਚ ਬੱਚਿਆਂ ਨੇ ਮਾਂ ਦੇ ਪਿਆਰ ਨਾਲ ਸਬੰਧਤ ਕਵਿਤਾਵਾਂ ਪੇਸ਼ ਕੀਤੀਆਂ ਅਤੇ ਮਾਂ ਨੂੰ ਸਮਰਪਿਤ ਗਾਣਿਆਂ ’ਤੇ ਖੂਬ ਧਮਾਲ ਪਾਉਂਦਿਆਂ ਦਰਸ਼ਕਾਂ ਦਾ ਮਨ ਮੋਹ ਲਿਆ। ਨੰਨ੍ਹੇ ਮੁੰਨੇ ਬੱਚਿਆਂ ਨੇ ਮਾਂ ਪ੍ਰਤੀ ਪਿਆਰ ਦਾ ਪ੍ਰਗਟਾਵਾਂ ਕਰਨ ਲਈ ਵਿਸ਼ੇਸ਼ ਤੌਰ ’ਤੇ ਗਰੀਟਿੰਗ ਕਾਰਡ ਬਣਾਏ ਗਏ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਇੰਦਰਜੀਤ ਕੌਰ ਸੰਧੂ ਨੇ ਕਿਹਾ ਕਿ ‘ਮਾਂ’ ਬੱਚੇ ਦੀ ਸਭ ਤੋਂ ਪਹਿਲੀ ਸਿੱਖਿਅਕ ਹੁੰਦੀ ਹੈ, ਜੋ ਉਸ ਨੂੰ ਪਿਆਰ, ਦਿਆ ਤੇ ਨਿਡਰਤਾ ਦਾ ਪਾਠ ਪੜ੍ਹਾਉਂਦੀ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਵਿੱਚ ਮਾਂ ਦਾ ਸਥਾਨ ਸਰਵ-ਉੱਚ ਹੈ ਅਤੇ ਮਾਂ ਦੀ ਥਾਂ ਹੋਰ ਕੋਈ ਨਹੀਂ ਲੈ ਸਕਦਾ। ਸਕੂਲ ਵਿੱਚ ਵੀ ਅਧਿਆਪਕ ਮਾਂ ਦਾ ਸਥਾਨ ਲੈਂਦੇ ਹੋਏ ਬੱਚਿਆਂ ਦੀ ਹਰ ਸੰਭਵ ਸਹਾਇਤਾ ਕਰਦੇ ਹਨ। ਸਕੂਲ ਦੀ ਡਾਇਰੈਕਟਰ ਸ੍ਰੀਮਤੀ ਪਵਨਦੀਪ ਕੌਰ ਗਿੱਲ ਨੇ ਕਿਹਾ ਕਿ ਮਾਂ ਦਾ ਅਸ਼ੀਰਵਾਦ ਹਮੇਸ਼ਾ ਸਾਡੇ ਨਾਲ ਰਹਿੰਦਾ ਹੈ। ਇਕ ਮਾਂ ਹੀ ਹੈ ਜੋ ਆਪਣੇ ਬੱਚਿਆਂ ਨੂੰ ਵਧੀਆ ਸਸਕਾਰ ਦੇ ਕੇ ਇਕ ਚੰਗਾ ਨਾਗਰਿਕ ਬਣਾਉਂਦੀ ਹੈ। ਇਸ ਲਈ ਬੱਚਿਆਂ ਨੂੰ ਆਪਣੇ ਮਾਤਾ-ਪਿਤਾ ਦਾ ਸਨਮਾਨ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਆਗਿਆ ਦਾ ਪਾਲਣ ਕਰਨ ਨੂੰ ਆਪਣਾ ਕਰਮ ਧਰਮ ਚਾਹੀਦਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ