
ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿੱਚ ਮਨਾਇਆ ‘ਮਦਰਜ਼ ਡੇਅ’
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਮਈ:
ਇੱਥੋਂ ਦੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਵਿੱਚ ਵਿਦਿਆਰਥੀਆਂ ਵੱਲੋਂ ‘ਮਦਰਜ਼ ਡੇਅ’ ਮਨਾਇਆ ਗਿਆ। ਇਸ ਦੌਰਾਨ ਕੋਵਿਡ ਨਿਯਮਾਂ ਅਤੇ ਸੋਸ਼ਲ ਡਿਸਟੈਂਸੀ ਦਾ ਖਾਸ ਧਿਆਨ ਰੱਖਿਆ ਗਿਆ। ਵਿਦਿਆਰਥੀਆਂ ਨੇ ਮਾਂ ਦੇ ਪਿਆਰ ਨਾਲ ਸਬੰਧਤ ਕਵਿਤਾਵਾਂ ਤੇ ਗਾਣੇ ਪੇਸ਼ ਕੀਤੇ। ‘ਮਾਂ’ ਬੱਚੇ ਦੀ ਸਭ ਤੋਂ ਪਹਿਲੀ ਸਿੱਖਿਅਕ ਹੁੰਦੀ ਹੈ, ਜੋ ਉਸ ਨੂੰ ਪਿਆਰ, ਦਇਆ ਤੇ ਨਿਡਰਤਾ ਦਾ ਪਾਠ ਪੜ੍ਹਾਉਂਦੀ ਹੈ। ਕੇਜੀ ਅਤੇ ਪਹਿਲੀ ਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਕਈ ਪ੍ਰਕਾਰ ਦੀਆਂ ਗਤੀਵਿਧੀਆਂ ਜਿਵੇਂ ਕਿ ਕਵਿਤਾਵਾਂ, ਡਾਂਸ, ਗਰੀਟਿੰਗ ਕਾਰਡ ਅਤੇ ਫੋਟੋ ਫਰੇਮ ਬਣਾ ਕੇ ਮਾਂ ਪ੍ਰਤੀ ਆਪਣੇ ਸਨੇਹ ਦੇ ਭਾਵ ਪ੍ਰਗਟ ਕੀਤੇ। ਸਕੂਲ ਦੇ ਹੋਰ ਜਮਾਤਾਂ ਦੇ ਵਿਦਿਆਰਥੀਆਂ ਨੇ ਵੀ ‘ਮਦਰਜ਼ ਡੇਅ’ ਦੀ ਸ਼ੁਰੂਆਤ ਮਾਂ ਲਈ ਗਰੀਟਿੰਗ ਕਾਰਡ ਬਣਾ ਕੇ ਕੀਤੀ।
ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਇੰਦਰਜੀਤ ਕੌਰ ਸੰਧੂ ਨੇ ਕਿਹਾ ਕਿ ਵਿਸ਼ਵ ਵਿੱਚ ਮਾਂ ਦਾ ਸਥਾਨ ਸਰਵ-ਉੱਚ ਹੈ ਅਤੇ ਮਾਂ ਦੀ ਥਾਂ ਹੋਰ ਕੋਈ ਨਹੀਂ ਲੈ ਸਕਦਾ। ਸਕੂਲ ਵਿੱਚ ਅਧਿਆਪਕ ਵੀ ਬੱਚਿਆਂ ਨੂੰ ਘਰ ਵਰਗਾ ਮਾਹੌਲ ਪ੍ਰਦਾਨ ਕਰਨ ਦੀ ਹਰ ਸੰਭਵ ਸਹਾਇਤਾ ਕਰਦੇ ਹਨ। ਸਕੂਲ ਦੀ ਡਾਇਰੈਕਟਰ ਸ੍ਰੀਮਤੀ ਪਵਨਦੀਪ ਕੌਰ ਗਿੱਲ ਨੇ ਵੀ ਇਸ ਦਿਨ ’ਤੇ ਬੱਚਿਆਂ ਅਤੇ ਮਾਵਾਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਮਾਂ ਦਾ ਆਸ਼ੀਰਵਾਦ ਹਮੇਸ਼ਾ ਸਾਡੇ ਨਾਲ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਇਕ ਮਾਂ ਹੀ ਹੈ ਜੋ ਆਪਣੇ ਬੱਚਿਆਂ ਨੂੰ ਵਧੀਆ ਸੰਸਕਾਰ ਦੇ ਕੇ ਇਕ ਚੰਗਾ ਨਾਗਰਿਕ ਬਣਾਉਂਦੀ ਹੈ। ਇਸ ਲਈ ਬੱਚਿਆਂ ਨੂੰ ਆਪਣੇ ਮਾਤਾ-ਪਿਤਾ ਦਾ ਸਨਮਾਨ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਆਗਿਆ ਦਾ ਪਾਲਣ ਕਰਨਾ ਚਾਹੀਦਾ ਹੈ।