Share on Facebook Share on Twitter Share on Google+ Share on Pinterest Share on Linkedin ਸੰਤ ਈਸ਼ਰ ਸਿੰਘ ਪਬਲਿਕ ਸਕੂਲ ਦੇ ਬੱਚਿਆਂ ਨੇ ਜਾਣਿਆ ‘ਜੀਵਨ ਵਿੱਚ ਪਰਿਵਾਰ ਦਾ ਮਹੱਤਵ’ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਮਈ: ਇੱਥੋਂ ਦੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਵਿੱਚ ‘ਅੰਤਰਰਾਸ਼ਟਰੀ ਪਰਿਵਾਰ ਦਿਵਸ’ ਦੇ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਨਰਸਰੀ ਤੋਂ ਦੂਜੀ ਜਮਾਤ ਦੇ ਬੱਚਿਆਂ ਨੇ ਸ਼ੋਅ ਐਂਡ ਟੈੱਲ, ਕਵਿਤਾ, ਲਘੂ ਨਾਟਕ ਰਾਹੀਂ ਆਪਣੇ ਜੀਵਨ ਵਿੱਚ ਪਰਿਵਾਰ ਦਾ ਕੀ ਮਹੱਤਵ ਹੈ, ਬਾਰੇ ਜਾਗਰੂਕਤਾ ਦਾ ਹੋਕਾ ਦਿੱਤਾ। ਉਨ੍ਹਾਂ ਦੱਸਿਆ ਕਿ ਹਰ ਮਨੁੱਖ ਕਿਸੀ ਨਾ ਕਿਸੀ ਪਰਿਵਾਰ ਦਾ ਮੈਂਬਰ ਹੈ। ਪਰਿਵਾਰ ਤੋਂ ਅਲੱਗ ਹੋ ਕੇ ਰਹਿਣਾ ਮੁਸ਼ਕਲ ਹੈ ਅਤੇ ਆਧੁਨਿਕਤਾ ਅਤੇ ਮਸ਼ੀਨੀ ਯੁੱਗ ਵਿੱਚ ਪਰਿਵਾਰ ਦੇ ਰਹਿਣ-ਸਹਿਣ ਵਿੱਚ ਬਦਲਾਅ ਆਇਆ ਹੈ ਪ੍ਰੰਤੂ ਪਰਿਵਾਰ ਦਾ ਮਹੱਤਵ ਹਮੇਸ਼ਾ ਰਹੇਗਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਇੰਦਰਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸੀ ਵੀ ਸਮਾਜ ਦਾ ਕੇਂਦਰ ਬਿੰਦੂ ਪਰਿਵਾਰ ਹੁੰਦਾ ਹੈ। ਸਾਨੂੰ ਆਪਣੇ ਰਿਸ਼ਤਿਆਂ ਦਾ ਆਦਰ ਮਾਣ ਕਰਨਾ ਚਾਹੀਦਾ ਹੈ। ਬਿਨਾਂ ਕੋਈ ਲਾਲਸਾ ਅਤੇ ਵਾਅਦਾ ਕੀਤੇ ਇੱਕ-ਦੂਜੇ ਦੀ ਸੁਰੱਖਿਆ ਅਤੇ ਦੁੱਖ-ਸੁੱਖ ਵਿੱਚ ਸਾਥ ਦੇਣਾ, ਇਸ ਨੂੰ ਹੀ ਪਰਿਵਾਰ ਕਹਿੰਦੇ ਹਨ। ਸਕੂਲ ਦੀ ਡਾਇਰੈਕਟਰ ਸ੍ਰੀਮਤੀ ਪਵਨਦੀਪ ਕੌਰ ਗਿੱਲ ਨੇ ਕਿਹਾ ਸਵਾਰਥ ਤੇ ਹੰਕਾਰ ਨਾਲ ਹਮੇਸ਼ਾ ਸਮਾਜਿਕ ਰਿਸ਼ਤੇ ਅਤੇ ਪਰਿਵਾਰ ਟੁੱਟਦੇ ਹਨ। ਇਸ ਲਈ ਹਰੇਕ ਮਨੁੱਖ ਨੂੰ ਸਾਦਾ ਜੀਵਨ ਜਿਊਣਾ ਚਾਹੀਦਾ ਹੈ ਅਤੇ ਪਰਿਵਾਰ ਦੇ ਮੈਂਬਰਾਂ ਦਾ ਆਪਸੀ ਮਿਲ-ਜੁੱਲ ਕੇ ਰਹਿਣਾ ਹੀ ਪਰਿਵਾਰ ਦਾ ਅਧਾਰ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ