ਸੰਤ ਈਸ਼ਰ ਸਿੰਘ ਪਬਲਿਕ ਸਕੂਲ ਨੂੰ ਮਿਲਿਆ ਸਰਵਸ੍ਰੇਸ਼ਟ ਅਧਿਆਪਕ ਤੇ ਵਿਦਿਆਰਥੀ ਪੁਰਸਕਾਰ

ਨਬਜ਼-ਏ-ਪੰਜਾਬ, ਮੁਹਾਲੀ, 1 ਸਤੰਬਰ:
ਭਾਰਤ ਵਿਕਾਸ ਪਰਿਸ਼ਦ ਵੱਲੋਂ ਗਿਆਨ ਜਯੋਤੀ ਪਬਲਿਕ ਸਕੂਲ ਫੇਜ਼-2 ਵਿੱਚ ਆਯੋਜਿਤ ‘ਗਰੂਵੰਦਨ-ਚੇਲਾ ਅਵੀਨੰਦਨ ਡੇਅ’ ਦੇ ਮੌਕੇ ਇੱਥੋਂ ਦੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਦੀ ਅਧਿਆਪਕਾ ਸ੍ਰੀਮਤੀ ਰੁਚੀ ਬੇਦੀ ਨੂੰ ਸਰਵਸ੍ਰੇਸ਼ਟ ਅਧਿਆਪਕ ਪੁਰਸਕਾਰ ਅਤੇ ਗਿਆਰ੍ਹਵੀਂ ਜਮਾਤ ਦੇ ਸਾਇੰਸ ਗਰੁੱਪ ਦੇ ਵਿਦਿਆਰਥੀ ਦੇਵੇਸ਼ ਗਰਗ ਨੂੰ ਸਰਵਸ੍ਰੇਸ਼ਟ ਵਿਦਿਆਰਥੀ ਦਾ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਗਿਆ। ਸ੍ਰੀਮਤੀ ਰੁਚੀ ਬੇਦੀ ਅੰਗਰੇਜ਼ੀ ਅਧਿਆਪਕ ਵਜੋਂ ਇੱਕ ਦਹਾਕੇ ਤੋਂ ਆਪਣਾ ਯੋਗਦਾਨ ਪਾ ਰਹੇ ਹਨ। ਇਹ ਪੁਰਸਕਾਰ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਬੱਚਿਆਂ ਨੂੰ ਲਗਨ ਨਾਲ ਪੜ੍ਹਾਉਣ ਦਾ ਨਤੀਜਾ ਹੈ। ਜਦੋਂਕਿ ਵਿਦਿਆਰਥੀ ਦੇਵੇਸ਼ ਗਰਗ ਪੜ੍ਹਾਈ ਵਿੱਚ ਹੁਸ਼ਿਆਰ ਹੋਣ ਦੇ ਨਾਲ-ਨਾਲ ਹੈੱਡ ਬੁਆਏ ਵੀ ਰਹਿ ਚੁੱਕਾ ਹੈ। ਉਹ ਬਹੁਤ ਮਿਠਬੋਲੜਾ ਅਤੇ ਸਾਰਿਆਂ ਦਾ ਸਤਿਕਾਰ ਕਰਦਾ ਹੈ।
ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਇੰਦਰਜੀਤ ਕੌਰ ਸੰਧੂ ਨੇ ਅੰਗਰੇਜ਼ੀ ਦੀ ਅਧਿਆਪਕਾ ਸ੍ਰੀਮਤੀ ਰੁਚੀ ਬੇਦੀ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੂੰ ਵਿਸ਼ੇਸ਼ ਸਨਮਾਨ ਮਿਲਣ ’ਤੇ ਕਿਹਾ ਕਿ ਇਹ ਪੁਰਸਕਾਰ ਸਕੂਲ ਲਈ ਬੜੇ ਮਾਣ ਵਾਲੀ ਗੱਲ ਹੈ। ਸਕੂਲ ਦੀ ਡਾਇਰੈਕਟਰ ਸ੍ਰੀਮਤੀ ਪਵਨਦੀਪ ਕੌਰ ਗਿੱਲ ਨੇ ਵੀ ਸ੍ਰੀਮਤੀ ਰੁਚੀ ਬੇਦੀ ਅਤੇ ਵਿਦਿਆਰਥੀ ਦੇਵੇਸ਼ ਗਰਗ ਨੂੰ ਪੁਰਸਕਾਰ ਪ੍ਰਾਪਤ ਕਰਨ ਲਈ ਵਧਾਈ ਦਿੱਤੀ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…