Share on Facebook Share on Twitter Share on Google+ Share on Pinterest Share on Linkedin ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿੱਚ ‘ਸਵੱਛਤਾ ਅਭਿਆਨ’ ਤਹਿਤ ਸਫ਼ਾਈ ਦਾ ਹੋਕਾ ਸਕੂਲ ਵਿੱਚ 6ਵੀਂ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਦੇ ਅੰਤਰ ਪੱਧਰੀ ਮੁਕਾਬਲੇ ਕਰਵਾਏ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਮਈ: ਇੱਥੋਂ ਦੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਵਿੱਚ ‘ਸਵੱਛਤਾ ਅਭਿਆਨ’ ਪੋਸਟਰ ਪ੍ਰਦਰਸ਼ਨੀ ’ਤੇ ਆਧਾਰਿਤ ਵਿਦਿਆਰਥੀਆਂ ਵਿੱਚ ‘ਅੰਤਰ-ਪੱਧਰੀ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਛੇਵੀਂ ਜਮਾਤ ਤੋਂ ਲੈ ਕੇ ਦਸਵੀਂ ਸ਼੍ਰੇਣੀ ਤੱਕ ਦੇ ਵਿਦਿਆਰਥੀਆਂ ਵੱਲੋਂ ਸਕੂਲ ਵਿੱਚ ਪੋਸਟਰ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਦੌਰਾਨ ਵਿਦਿਆਰਥੀਆਂ ਨੇ ਪੋਸਟਰ ਅਤੇ ਮਾਡਲ ਬਣਾ ਕੇ ਵਾਤਾਵਰਨ ਨੂੰ ਸੁਰੱਖਿਅਤ ਰੱਖਣ, ਬਿਮਾਰੀਆਂ ਤੋਂ ਬਚਣ, ਆਪਣੇ ਘਰ ਤੋਂ ਲੈ ਕੇ ਬਾਹਰ ਸੜਕ, ਮੁਹੱਲੇ, ਸ਼ਹਿਰ ਆਦਿ ਸਾਰੀਆਂ ਜਨਤਕ ਥਾਵਾਂ ਨੂੰ ਸਾਫ਼-ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਇੰਦਰਜੀਤ ਕੌਰ ਸੰਧੂ ਨੇ ਸਕੂਲੀ ਬੱਚਿਆਂ ਦੇ ਕੰਮ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਸਾਫ਼-ਸਫ਼ਾਈ ਰੱਖਣਾ ਸਾਡੀ ਸਾਰਿਆਂ ਦੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਵੱਛ ਭਾਰਤ ਲਈ ਇਕੱਲੇ ਸਫ਼ਾਈ ਕਰਮਚਾਰੀ ਹੀ ਭੂਮਿਕਾ ਨਹੀਂ ਨਿਭਾ ਸਕਦੇ ਸਗੋਂ ਇਸ ਕਾਰਜਾਂ ਦੀ ਸਫਲਤਾ ਲਈ ਸਾਰਿਆਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਸਕੂਲ ਦੀ ਡਾਇਰੈਕਟਰ ਸ੍ਰੀਮਤੀ ਪਵਨਦੀਪ ਕੌਰ ਗਿੱਲ ਨੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਵੱਛਤਾ ਕੇਵਲ ਘਰ ਜਾਂ ਸੜਕ ਤੱਕ ਹੀ ਸੀਮਤ ਨਹੀਂ ਹੁੰਦੀ ਹੈ, ਸਗੋਂ ਇਹ ਪੂਰੇ ਦੇਸ਼ ਅਤੇ ਰਾਸ਼ਟਰ ਲਈ ਜ਼ਰੂਰੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਅਤੇ ਅੌਰਤਾਂ ਨੂੰ ਸਫ਼ਾਈ ਦੇ ਮਾਮਲੇ ਵਿੱਚ ਸਿਰਫ਼ ਘਰਾਂ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ ਸਗੋਂ ਘਰ ਦੇ ਬਾਹਰ ਸੜਕ ਅਤੇ ਫੁੱਟਪਾਥ ਤੱਕ ਸਫ਼ਾਈ ਕੀਤੀ ਜਾਣੀ ਚਾਹੀਦੀ ਹੈ ਅਤੇ ਆਪਣੀਆਂ ਸਹੇਲੀਆਂ ਅਤੇ ਗੁਆਂਢਣਾਂ ਨੂੰ ਵੀ ਮੁਹੱਲੇ ਦੀ ਸਫ਼ਾਈ ਲਈ ਪ੍ਰੇਰਣਾ ਚਾਹੀਦਾ ਹੈ। ਅਜਿਹਾ ਕਰਨ ਨਾਲ ਸਵੱਛਤਾ ਅਭਿਆਨ ਦੇ ਚੰਗੇ ਨਤੀਜੇ ਸਾਹਮਣੇ ਆਉਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ