ਸੰਤ ਈਸ਼ਰ ਸਿੰਘ ਪਬਲਿਕ ਸਕੂਲ ‘ਵਿਸ਼ਵ ਧਰਤੀ ਦਿਵਸ’ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਪਰੈਲ:
ਵਾਤਾਵਰਨ ਦੇ ਮਹੱਤਵ ਨੂੰ ਪ੍ਰੈਕਟੀਕਲ ਤਰੀਕੇ ਨਾਲ ਸਮਝਾਉਣ ਲਈ ਅੱਜ ਸੰਤ ਈਸ਼ਰ ਪਬਲਿਕ ਸਕੂਲ ਫੇਜ਼-7 ਵਿਖੇ ਵਿਦਿਆਰਥੀਆਂ ਨੇ ‘ਵਿਸ਼ਵ ਧਰਤੀ ਦਿਵਸ’ ਮਨਾਇਆ ਗਿਆ। ਜਿਸ ਵਿੰਚ ਨਰਸਰੀ ਤੋਂ ਲੈ ਕੇ ਬਾਰ੍ਹਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਨੇ ਭਾਗ ਲਿਆ। ਨਰਸਰੀ ਤੋਂ ਦੂਜੀ ਜਮਾਤ ਦੇ ਨੰਨ੍ਹੇ-ਮੁੰਨੇ ਬੱਚਿਆਂ ਦੀ ਰੁੱਖ ਲਗਾਉਣ ਦੀ ਗਤੀਵਿਧੀ ਕਰਵਾਈ ਗਈ। ਇਸ ਦਾ ਉਦੇਸ਼ ਬੱਚਿਆਂ ਨੂੰ ਰੁੱਖ ਦਾ ਮਹੱਤਵ ਦੱਸਣ ਦੇ ਨਾਲ-ਨਾਲ ਰੁੱਖ ਲਗਾਉਣ ਦੀ ਵਿਧੀ ਬਾਰੇ ਦੱਸਿਆ। ਤੀਜੀ ਜਮਾਤ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਵਿੱਚ ਵਾਤਾਵਰਨ ਸਬੰਧੀ ਕਾਰਡ ਮੇਕਿੰਗ ਮੁਕਾਬਲੇ ਕਰਵਾਏ ਗਏ। ਛੇਵੀਂ ਤੋਂ ਦਸਵੀਂ ਜਮਾਤ ਤੱਕ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਬੱਚਿਆਂ ਨੇ ਉਤਸ਼ਾਹ ਨਾਲ ਵਾਤਾਵਰਨ ਸਬੰਧੀ ਆਕਰਸ਼ਿਤ ਤਸਵੀਰਾਂ ਬਣਾਈਆਂ। ਗਿਆਰ੍ਹਵੀ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਿੱਚ ਵੀ ‘ਰੁੱਖ ਲਗਾਓ, ਧਰਤੀ ਬਚਾਓ’ ਵਿਸ਼ੇ ’ਤੇ ਮੌਖਿਕ ਮੁਕਾਬਲੇ ਕਰਵਾਏ ਗਏ ਅਤੇ ਨੌਜਵਾਨਾਂ ਨੂੰ ਰੁੱਖਾਂ ਅਤੇ ਧਰਤੀ ਦੀ ਸਾਂਭ-ਸੰਭਾਲ ਲਈ ਜਾਗਰੂਕ ਕੀਤਾ ਗਿਆ।
ਸਕੂਲ ਦੇ ਬੁਲਾਰੇ ਨੇ ਦੱਸਿਆ ਕਿ 22 ਅਪਰੈਲ ਨੂੰ ਵਿਸ਼ਵ ਭਰ ਵਿੱਚ ਇਹ ਦਿਨ ਮਨਾਇਆ ਜਾਂਦਾ ਹੈ ਅਤੇ ਇਸ ਦਿਨ ਅਤੇ ਰਾਤ ਬਰਾਬਰ ਹੁੰਦੇ ਹਨ। ਇਸ ਮਹੀਨੇ ਵਿੱਚ ਚਾਰ-ਚੁਫੇਰੇ ਹਰਿਆਲੀ ਹੁੰਦੀ ਹੈ ਜੋ ਕਿ ਵਾਤਾਵਰਨ ਦਾ ਮਹੱਤਵਪੂਰਨ ਹਿੱਸਾ ਹੈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਇੰਦਰਜੀਤ ਕੌਰ ਸੰਧੂ ਅਤੇ ਡਾਇਰੈਕਟਰ ਸ੍ਰੀਮਤੀ ਪਵਨਦੀਪ ਕੌਰ ਗਿੱਲ ਨੇ ਬੱਚਿਆਂ ਨੂੰ ਉਤਸ਼ਾਹਿਤ ਕਰਦੇ ਹੋਏ ਸੁਨੇਹਾ ਦਿੱਤਾ ਕਿ ਮਨੁੱਖ ਨੂੰ ਵਾਤਾਵਰਨ ਦੀ ਸੰਭਾਲ ਲਈ ਹਰੇਕ ਸਾਲ ਆਪਣੇ ਘਰ ਅਤੇ ਆਲੇ ਦੁਆਲੇ ਘੱਟੋ ਘੱਟ ਇੱਕ ਪੌਦਾ ਜ਼ਰੂਰ ਲਗਾਉਣਾ ਚਾਹੀਦਾ ਹੈ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…