Share on Facebook Share on Twitter Share on Google+ Share on Pinterest Share on Linkedin ਸੰਤ ਈਸ਼ਰ ਸਿੰਘ ਸਕੂਲ: ‘ਮਜ਼ਦੂਰ ਦਿਵਸ’ ਮਨਾਇਆ, ਫੈਂਸੀ ਫਰੈੱਸ ਮੁਕਾਬਲੇ ਕਰਵਾਏ ਨਬਜ਼-ਏ-ਪੰਜਾਬ, ਮੁਹਾਲੀ, 30 ਅਪਰੈਲ: ਇੱਥੋਂ ਦੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਵਿਖੇ ਅੱਜ ਕੌਮਾਂਤਰੀ ਮਜ਼ਦੂਰ ਦਿਵਸ ਮਨਾਇਆ ਅਤੇ ਵਿਦਿਆਰਥੀਆਂ ਨੂੰ ਇਸ ਦਿਨ ਦੀ ਮਹੱਤਤਾ ਅਤੇ ਸਮਾਜ ਦੀ ਤਰੱਕੀ ਵਿੱਚ ਮਜ਼ਦੂਰਾਂ ਦੇ ਯੋਗਦਾਨ ਬਾਰੇ ਦੱਸਿਆ ਗਿਆ। ਮਜ਼ਦੂਰ ਦਿਵਸ ਦੀ ਸ਼ੁਰੂਆਤ 1 ਮਈ 1886 ਵਿੱਚ ਹੋਈ ਸੀ। ਇਸ ਦਿਨ ਮਜ਼ਦੂਰਾਂ ਦੇ ਸੰਗਠਨ, ਉਨ੍ਹਾਂ ਦੀ ਸ਼ਕਤੀ, ਸਮਾਜ ਪ੍ਰਤੀ ਉਨ੍ਹਾਂ ਦੇ ਕਰਤੱਵ ਅਤੇ ਸੇਵਾ-ਭਾਵਨਾ ਨੂੰ ਯਾਦ ਕੀਤਾ ਜਾਂਦਾ ਹੈ। ਵਿਦਿਆਰਥੀਆਂ ਨੇ ਮਜ਼ਦੂਰ ਦਿਵਸ ਦੇ ਮੌਕੇ ਖ਼ੁਦ ਆਪਣੇ ਘਰ ਦੀ ਸਫ਼ਾਈ ਕੀਤੀ। ਨਰਸਰੀ ਤੋਂ ਲੈ ਕੇ ਦੂਜੀ ਜਮਾਤ ਤੱਕ ਦੇ ਵਿਦਿਆਰਥੀਆਂ ਵਿੱਚ ਫੈਂਸੀ ਡਰੈੱਸ ਮੁਕਾਬਲਾ ਕਰਵਾਇਆ ਗਿਆ। ਜਿਸ ਨੂੰ ਵਿਦਿਆਰਥੀਆਂ ਨੇ ਬੜੇ ਹੀ ਖ਼ੂਬਸੂਰਤ ਢੰਗ ਨਾਲ ਪੇਸ਼ ਕੀਤਾ। ਤੀਜੀ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਨੇ ਗਰੀਟਿੰਗ ਕਾਰਡ ਬਣਾ ਕੇ ਮਜ਼ਦੂਰਾਂ ਪ੍ਰਤੀ ਆਪਣਾ ਸਨਮਾਨ ਪੇਸ਼ ਕੀਤਾ। ਛੇਵੀਂ ਤੋਂ ਦਸਵੀਂ ਦੇ ਵਿਦਿਆਰਥੀਆਂ ਨੇ ਵੀ ਮਜ਼ਦੂਰਾਂ ਨੂੰ ਫਰੂਟ-ਚਾਰਟ, ਸੈਂਡਵਿਚ ਅਤੇ ਜੂਸ ਪਿਲਾ ਕੇ ਉਨ੍ਹਾਂ ਪ੍ਰਤੀ ਆਪਣਾ ਪਿਆਰ ਜ਼ਾਹਰ ਕੀਤਾ। ਸਕੂਲ ਦੀ ਪ੍ਰਿੰਸੀਪਲ ਇੰਦਰਜੀਤ ਕੌਰ ਸੰਧੂ ਨੇ ਕਿਹਾ ਕਿ ਮਜ਼ਦੂਰ ਦਿਵਸ ਦੀ ਸ਼ੁਰੂਆਤ ਅਮਰੀਕਾ ਵਿੱਚ ਹੋਈ ਸੀ। ਉਸ ਸਮੇਂ ਮਜ਼ਦੂਰਾਂ ਦੀ ਮੰਗ ਸੀ ਕਿ ਕੰਮ ਕਰਨ ਦਾ ਵਕਤ ਅੱਠ ਘੰਟੇ ਤੋਂ ਵੱਧ ਨਾ ਹੋਵੇ। ਸਾਨੂੰ ਇਨ੍ਹਾਂ ਕੰਮ ਕਰਨ ਵਾਲੇ ਕਰਮਚਾਰੀਆਂ ਦਾ ਸਨਮਾਨ ਕਰਨਾ ਚਾਹੀਦਾ ਹੈ ਕਿਉਂਕਿ ਉਹ ਹਰ ਸਮੇਂ ਗਰਮੀ, ਸਰਦੀ, ਮੀਂਹ ਵਿੱਚ ਆਪਣਾ ਕੰਮ ਪੂਰੀ ਤਨਦੇਹੀ ਨਾਲ ਕਰਨ ਲਈ ਤਿਆਰ-ਬਰ-ਤਿਆਰ ਰਹਿੰਦੇ ਹਨ। ਡਾਇਰੈਕਟਰ ਪਵਨਦੀਪ ਕੌਰ ਗਿੱਲ ਨੇ ਸਮੂਹ ਕਰਮਚਾਰੀਆਂ ਨੂੰ ‘ਮਜ਼ਦੂਰ ਦਿਵਸ’ ਦੀ ਵਧਾਈ ਦਿੱਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ