Share on Facebook Share on Twitter Share on Google+ Share on Pinterest Share on Linkedin ਸੰਤ ਈਸ਼ਰ ਸਿੰਘ ਸਕੂਲ ਦੇ ਬੱਚਿਆਂ ਵੱਲੋਂ ਸਿਹਤ ਪ੍ਰਤੀ ਜਾਗਰੂਕ ਰਹਿਣ ਦਾ ਸੁਨੇਹਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਅਪਰੈਲ: ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7, ਮੁਹਾਲੀ ਵਿੱਚ ‘ਵਿਸ਼ਵ ਸਿਹਤ ਦਿਵਸ ਦੇ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਭਾਸ਼ਣ, ਲਘੂ-ਨਾਟਕ ਦੁਆਰਾ ਬੱਚਿਆਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਰਹਿਣ ਅਤੇ ਸਰਕਾਰ ਦੁਆਰਾ ਆਯੋਜਿਤ ਵਿਭਿੰਨ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਵਿਦਿਆਰਥੀਆਂ ਨੇ ਜ਼ੰਕ-ਫੂਡ ਨਾ ਖਾਣ ਅਤੇ ਨਸ਼ਾ ਮੁਕਤ ਸਮਾਜ ਦੀ ਸਥਾਪਨਾ ਕਰਨ ਦੀ ਸਹੁੰ ਖਾਧੀ। ਇਸ ਦੌਰਾਨ ਵਿਦਿਆਰਥੀਆਂ ਨੇ ਪੋਸਟਰ ਮੇਕਿੰਗ, ਭਾਸ਼ਣ, ਕਵਿਤਾਵਾਂ ਅਤੇ ਲੇਖ ਮੁਕਾਬਲੇ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਤੇ ਆਪਣੇ ਵਿਚਾਰ ਜਾਹਿਰ ਕੀਤੇ। ਬੱਚਿਆਂ ਨੇ ਜਮਾਤ ਵਿੱਚ ਆਪਣੇ ਵੱਲੋਂ ਰਚਿਤ ਕਵਿਤਾਵਾਂ ਅਤੇ ਭਾਸ਼ਣ ਦੇ ਮਾਧਿਅਮ ਰਾਹੀਂ ਦੱਸਿਆ ਕਿ ਇਸ ਦਿਨ ਨੂੰ ਮਨਾਉਣ ਦਾ ਉਦੇਸ਼ ਸੰਸਾਰ ਭਰ ਦੇ ਲੋਕਾਂ ਨੂੰ ਉਹਨਾਂ ਦੀ ਸਿਹਤ ਪ੍ਰਤੀ ਸੁਚੇਤ ਕਰਨਾ ਹੈ। ਇਸ ਮੌਕੇ ਸੰਬੋਧਨ ਕਰਦਿਆਂ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਇੰਦਰਜੀਤ ਕੌਰ ਸੰਧੂ ਨੇ ਕਿਹਾ ਕਿ 7 ਅਪਰੈਲ 1950 ਤੋਂ ਹਰ ਸਾਲ ਸਿਹਤ ਦਿਵਸ ਮਨਾਉਣ ਦੀ ਸ਼ੁਰੂਆਤ ਹੋਈ ਸੀ। ਵਿਸ਼ਵ ਸਿਹਤ ਸੰਗਠਨ ਦੀ ਇਸ ਸਾਲ ਦੀ ਥੀਮ ਹੈ ‘ਯੂਨੀਵਰਸਲ ਹੈਲਥ ਕਵਰੇਜ’ ਭਾਵ ਹਰ ਵਿਅਕਤੀ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਸਿਹਤ ਸੇਵਾਵਾਂ ਦਾ ਲਾਭ ਮਿਲੇ। ਇਸ ਮੌਕੇ ਸਕੂਲ ਦੀ ਡਾਇਰੈਕਟਰ ਸ੍ਰੀਮਤੀ ਪਵਨਦੀਪ ਕੌਰ ਗਿੱਲ ਨੇ ਬੱਚਿਆਂ ਨੂੰ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਸਰੀਰਕ, ਮਾਨਸਿਕ ਅਤੇ ਸਮਾਜਿਕ ਤੌਰ ’ਤੇ ਪੂਰੀ ਤਰ੍ਹਾਂ ਸਿਹਤਮੰਦ ਹੋਣਾ ਚਾਹੀਦਾ ਹੈ ਕਿਉਂਕਿ ਤੰਦਰੁਸਤ ਸਰੀਰ ਵਿੱਚ ਹੀ ਤੰਦਰੁਸਤ ਮਨ ਦਾ ਨਿਵਾਸ ਹੁੰਦਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ