ਸਰਬਜੀਤ ਕੌਰ ਨੇ ਮੁਹਾਲੀ ਦੇ ਐਸਡੀਐਮ ਦਾ ਅਹੁਦਾ ਸੰਭਾਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜੁਲਾਈ:
ਸ੍ਰੀਮਤੀ ਸਰਬਜੀਤ ਕੌਰ ਨੇ ਅੱਜ ਮੁਹਾਲੀ ਦੇ ਐਸਡੀਐਮ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਜਲ ਸਰੋਤ ਵਿਭਾਗ ਪੰਜਾਬ ਵਿੱਚ ਬਤੌਰ ਡਿਪਟੀ ਡਾਇਰੈਕਟਰ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਸ੍ਰੀਮਤੀ ਸਰਬਜੀਤ ਕੌਰ ਇੰਟਰਨੈਸ਼ਨਲ ਐਥਲੀਟ ਰਹਿ ਚੁੱਕੇ ਹਨ ਅਤੇ 1998 ਵਿੱਚ ਹਾਫ਼ ਮੈਰਾਥਨ ਰੇਸ ਵਿੱਚ ਭਾਰਤ ਦੀ ਨੁਮਾਇੰਦਗੀ ਕਰ ਚੁੱਕੇ ਹਨ। ਅਹੁਦਾ ਸੰਭਾਲਣ ਦੌਰਾਨ ਐਸਡੀਐਮ ਮੁਹਾਲੀ ਸਰਬਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਸਬ-ਡਵੀਜ਼ਨ ਮੁਹਾਲੀ ਦੇ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣਾ ਉਨ੍ਹਾਂ ਦੀ ਪਹਿਲ ਹੋਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਈ ਸਮੱਸਿਆ ਆਉਂਦੀ ਹੈ, ਤਾਂ ਉਹ ਦਫ਼ਤਰੀ ਕੰਮਕਾਜ ਵਾਲੇ ਦਿਨ ਬੇ-ਝਿਜਕ ਉਨ੍ਹਾਂ ਨੂੰ ਮਿਲ ਸਕਦਾ ਹੈ।

Load More Related Articles

Check Also

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਸਣੇ ਕਈ ਅਫ਼ਸਰ ਮੁਅੱਤਲ

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਸਣੇ ਕਈ ਅਫ਼ਸਰ ਮੁਅੱਤਲ ਪਰਮਾਰ ਤੇ ਹੋਰਨਾਂ ਵ…