ਸਰਬਜੀਤ ਸਿੰਘ ਪਾਰਸ ਮੁੜ ਬਣੇ ਫੈਸ਼ਨ ਮਾਰਕੀਟ ਫੇਜ਼ 7 ਦੇ ਪ੍ਰਧਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਨਵੰਬਰ:
ਫੈਸ਼ਨ ਮਾਰਕੀਟ ਸ਼ੋਅਰੂਮ ਨੰਬਰ 70 ਤੋਂ 95 ਫੇਜ਼ 7 ਦੀ ਸਰਬਸੰਮਤੀ ਨਾਲ ਚੋਣ ਹੋਈ। ਜਿਸ ਵਿੱਚ ਪਿਛਲੇ 12 ਸਾਲਾਂ ਤੋਂ ਮਾਰਕੀਟ ਦੀ ਪ੍ਰਧਾਨਗੀ ਕਰਦੇ ਆ ਰਹੇ ਸਰਬਜੀਤ ਸਿੰਘ ਪਾਰਸ ਨੂੰ ਅਗਲੇ ਦਸ ਸਾਲਾਂ ਲਈ ਮੁੜ ਪ੍ਰਧਾਨ ਚੁਣ ਲਿਆ ਗਿਆ। ਇਸ ਮੌਕੇ ਤਰਨਜੀਤ ਸਿੰਘ ਨੂੰ ਜਨਰਲ ਸਕੱਤਰ ਅਤੇ ਬਲਬੀਰ ਸਿੰਘ ਨੂੰ ਖਜਾਨਚੀ ਨਿਯੁਕਤ ਕੀਤੇ ਗਏ। ਇਸ ਮੌਕੇ ਸ੍ਰੀ ਪਾਰਸ ਨੇ ਕਿਹਾ ਕਿ ਉਹਨਾਂ ਨੇ ਪਿਛਲੇ ਸਮੇਂ ਦੌਰਾਨ ਵੀ ਆਪਣੀ ਜ਼ਿੰਮੇਵਾਰੀ ਨੂੰ ਬਾਖ਼ੂਬੀ ਨਿਭਾਇਆ ਹੈ ਅਤੇ ਹੁਣ ਉਹਨਾਂ ਨੂੰ ਜੋ ਜਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਵੀ ਤਨਦੇਹੀ ਨਾਲ ਨਿਭਾਊਣਗੇ।
ਇਸ ਮੌਕੇ ਹਾਜ਼ਿਰ ਦੁਕਾਨਦਾਰਾਂ ਨੇ ਕਿਹਾ ਕਿ ਸ੍ਰੀ ਪਾਰਸ ਹੀ ਇਕ ਅਜਿਹੇ ਵਿਅਕਤੀ ਹਨ ਜੋ ਕਿ ਉਹਨਾਂ ਦੀਆਂ ਸਮੱਸਿਆਵਾਂ ਸਹੀ ਤਰੀਕੇ ਨਾਲ ਹਲ ਕਰਵਾ ਸਕਦੇ ਹਨ। ਇਸ ਲਈ ਪ੍ਰਧਾਨਗੀ ਦੀ ਜਿੰਮੇਵਾਰੀ ਉਹਨਾਂ ਨੂੰ ਸੌਂਪੀ ਗਈ ਹੈ। ਇਸ ਮੌਕੇ ਮਿਉਂਸਪਲ ਕੌਂਸਲਰ ਫੂਲਰਾਜ ਸਿੰਘ, ਮਨਜੀਤ ਸਿੰਘ, ਬਲਬੀਰ ਸਿੰਘ, ਹਰਚਰਨ ਸਿੰਘ, ਭੁਪਿੰਦਰ ਸਿੰਘ, ਜਸਪਾਲ ਸਿੰਘ,ਪਰਵਿੰਦਰ ਿੰਸਘ, ਰੋਮੀ, ਰਮਨਜੀਤ ਸਿੰਘ, ਹਰਵਿੰਦਰ ਸਿੰਘ, ਬਲਬੀਰ ਸਿੰਘ, ਬਲਜੀਤ ਸਿੰਘ, ਮੁਨੀਸ਼ ਚੁੱਘ, ਅਜੇ ਅਗਰਵਾਲ, ਹਰਵਿੰਦਰ ਸਿੰਘ, ਪਰਮਜੀਤ ਸਿੰਘ, ਬੌਬੀ ਆਨੰਦ, ਨਵਦੀਪ ਸਿੰਘ, ਦਲੀਪ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 4 ਜਨਵਰੀ: ਸ…