ਸਰਬਜੀਤ ਸਿੰਘ ਨੇ ਡੀਪੀਆਰਓ ਦਾ ਚਾਰਜ ਸੰਭਾਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਫਰਵਰੀ:
ਡਾ. ਸਰਬਜੀਤ ਸਿੰਘ ਨੇ ਅੱਜ ਮੁਹਾਲੀ ਦੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ (ਡੀਪੀਆਰਓ) ਵਜੋਂ ਚਾਰਜ ਸੰਭਾਲ ਲਿਆ ਹੈ। ਉਹ ਪ੍ਰੀਤਕੰਵਲ ਸਿੰਘ ਦੀ ਥਾਂ ’ਤੇ ਆਏ ਹਨ, ਜੋ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿੱਚ ਜੁਆਇੰਟ ਡਾਇਰੈਕਟਰ ਬਣ ਗਏ ਹਨ। ਉਨ੍ਹਾਂ ਨੇ ਮੁਹਾਲੀ ਵਿੱਚ ਬਤੌਰ ਡੀਪੀਆਰਓ ਸ਼ਾਨਦਾਰ ਸੇਵਾਵਾਂ ਨਿਭਾਈਆਂ ਹਨ। ਡਾ. ਸਰਬਜੀਤ ਸਿੰਘ ਮੁਹਾਲੀ ਵਿੱਚ ਡੀਪੀਆਰਓ ਲੱਗਣ ਤੋਂ ਪਹਿਲਾਂ ਚੰਡੀਗੜ੍ਹ ਸਥਿਤ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਮੁੱਖ ਦਫ਼ਤਰ ਵਿੱਚ ਤਾਇਨਾਤ ਸਨ। ਉਨ੍ਹਾਂ ਨੇ ਪੱਤਰਕਾਰੀ ਵਿੱਚ ਡਾਕਟਰੇਟ ਦੀ ਡਿਗਰੀ ਪ੍ਰਾਪਤ ਕਰਨ ਤੋਂ ਪਹਿਲਾਂ ਇਲਾਵਾ ਪੱਤਰਕਾਰੀ ਤੇ ਜਨ ਸੰਚਾਰ, ਪੋਲਿਟੀਕਲ ਸਾਇੰਸ, ਪੰਜਾਬੀ ਅਤੇ ਹਿੰਦੀ ਵਿਸ਼ੇ ਵਿੱਚ ਮਾਸਟਰ ਡਿਗਰੀ ਹਾਸਲ ਕੀਤੀ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਖਣਨ ਵਿਭਾਗ ਦੀ ਜਾਅਲੀ ਵੈੱਬਸਾਈਟ ਦਾ ਮਾਸਟਰਮਾਈਂਡ ਗ੍ਰਿਫ਼ਤਾਰ ਜਾਅਲੀ ਖਣਨ ਰਸੀਦਾਂ ਤਿਆਰ…