ਸਰਸ ਮੇਲਾ: ਡੀਸੀ ਆਸ਼ਿਕਾ ਜੈਨ ਵੱਲੋਂ ਜਾਗਰੂਕਤਾ ਗਤੀਵਿਧੀਆਂ ਸ਼ੁਰੂ ਕਰਨ ਲਈ ਪੋਸਟਰ ਰਿਲੀਜ਼

ਸ਼ਹਿਰ ਵਾਸੀਆਂ ਨੂੰ ਪਲੇਠੇ ਮੇਲੇ ਦੀ ਸਮੁੱਚੀ ਜਾਣਕਾਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਜੁੜੇ ਰਹਿਣ ਦੀ ਅਪੀਲ

ਦੇਸ਼ ਭਰ ਤੋਂ ਰਵਾਇਤੀ ਭੋਜਨ ਦੇ ਸਟਾਲ ਅਤੇ ਦਸਤਕਾਰੀ ਕਾਰੀਗਰਾਂ ਦੇ ਕੰਮਾਂ ਦੀ ਲਗਾਈ ਜਾਵੇਗੀ ਪ੍ਰਦਰਸ਼ਨੀ

ਨਬਜ਼-ਏ-ਪੰਜਾਬ, ਮੁਹਾਲੀ, 18 ਜਨਵਰੀ:
ਮੁਹਾਲੀ ਵਿੱਚ ਪਲੇਠੇ ਸਰਸ ਮੇਲੇ ਦੇ ਰੋਮਾਂਚਕ ਤਜਰਬੇ ਨਾਲ ਸ਼ਹਿਰ ਵਾਸੀਆਂ ਨੂੰ ਲੁਭਾਉਣ ਅਤੇ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਜਾਗਰੂਕਤਾ ਮੁਹਿੰਮ ਵਿੱਢ ਦਿੱਤੀ ਹੈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਇੱਥੋਂ ਦੇ ਸੈਕਟਰ-88 ਵਿੱਚ 16 ਤੋਂ 25 ਫਰਵਰੀ ਤੱਕ ਲਗਾਏ ਜਾਣ ਵਾਲੇ ਸਰਸ ਮੇਲੇ ਦਾ ਪੋਸਟਰ ਰਿਲੀਜ਼ ਕੀਤਾ। ਇਸ ਮੌਕੇ ਏਡੀਸੀ ਦਮਨਜੀਤ ਸਿੰਘ ਮਾਨ ਅਤੇ ਸ੍ਰੀਮਤੀ ਸੋਨਮ ਚੌਧਰੀ ਵੀ ਮੌਜੂਦ ਸਨ।
ਡੀਸੀ ਆਸ਼ਿਕਾ ਜੈਨ ਨੇ ਦੱਸਿਆ ਕਿ ਸਰਸ ਮੇਲੇ ਨੂੰ ਸ਼ਹਿਰ ਵਾਸੀਆਂ ਦੀ ਸ਼ਮੂਲੀਅਤ ਨਾਲ ਸਫਲ ਬਣਾਉਣ ਲਈ ਆਊਟਡੋਰ ਮੀਡੀਆ ਦੇ ਨਾਲ-ਨਾਲ ਸੋਸ਼ਲ ਮੀਡੀਆ ਰਾਹੀਂ ਵੀ ਜਾਗਰੂਕਤਾ ਮੁਹਿੰਮ ਵਿੱਢੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਦਾਖ਼ਲਾ ਲੈਣ ਲਈ ਮਾਮੂਲੀ ਫੀਸ ਵਸੂਲੀ ਜਾਵੇਗੀ ਜਦਕਿ ਪ੍ਰਵੇਸ਼ ਕਰਨ ਵਾਲਿਆਂ ਨੂੰ ਸਟਾਲਾਂ ’ਤੇ ਖਾਣ-ਪੀਣ ਦੀਆਂ ਵਸਤਾਂ ਅਤੇ ਉਨ੍ਹਾਂ ਵੱਲੋਂ ਕੀਤੀ ਗਈ ਖ਼ਰੀਦਦਾਰੀ ਲਈ ਵੱਖਰੇ ਤੌਰ ’ਤੇ ਭੁਗਤਾਨ ਕਰਨਾ ਹੋਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਗਮ ਵਿੱਚ 300 ਤੋਂ ਵੱਧ ਸਟਾਲ ਲਗਾਉਣ ਦੀ ਤਿਆਰੀ ਕੀਤੀ ਗਈ ਹੈ। ਇਨ੍ਹਾਂ ਸਟਾਲਾਂ ’ਤੇ ਦੇਸ਼ ਭਰ ਦੇ ਰਵਾਇਤੀ ਭੋਜਨ ਅਤੇ ਮਿਸ਼ਠਾਨ ਦੇ ਨਾਲ-ਨਾਲ ਦਸਤਕਾਰੀ ਕਾਰੀਗਰਾਂ ਵੱਲੋਂ ਤਿਆਰ ਕੀਤੇ ਗਏ ਕਲਾਤਮਕ ਅਤੇ ਹੋਰ ਸਮਾਨ ਦੀ ਵਿੱਕਰੀ ਕੀਤੀ ਜਾਵੇਗੀ।
ਸ੍ਰੀਮਤੀ ਜੈਨ ਨੇ ਦੱਸਿਆ ਕਿ ਮੇਲੇ ਦੌਰਾਨ ਬਾਲੀਵੁੱਡ ਅਤੇ ਪੰਜਾਬ ਦੇ ਨਾਮਵਰ ਗਾਇਕ ਰੋਜ਼ਾਨਾ ਸ਼ਾਮ ਨੂੰ ਆਪਣੀ ਪੇਸ਼ਕਾਰੀ ਕਰਕੇ ਦਰਸ਼ਕਾਂ ਦਾ ਮਨੋਰੰਜਨ ਕਰਨਗੇ। ਉਨ੍ਹਾਂ ਦੱਸਿਆ ਕਿ ਸਟੈਂਡਅੱਪ ਕਾਮੇਡੀ ਵਰਗੇ ਸ਼ੋਅ ਨੂੰ ਵੀ ਸਥਾਨਕ ਨੌਜਵਾਨਾਂ ਅੰਦਰ ਛੁਪੀ ਪ੍ਰਤਿਭਾ ਨੂੰ ਬਾਹਰ ਲਿਆਉਣ ਲਈ ਸਮਾਗਮ ਦਾ ਹਿੱਸਾ ਬਣਾਉਣ ਲਈ ਵਿਚਾਰਿਆ ਜਾਵੇਗਾ। ਇਸ ਮੌਕੇ ਨਿਰਮਾਤਾ ਤੇ ਨਿਰਦੇਸ਼ਕ ਬੰਟੀ ਬੈਂਸ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…