Share on Facebook Share on Twitter Share on Google+ Share on Pinterest Share on Linkedin ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਪਾਠੀ ਸਿੰਘਾਂ ਨੂੰ ਰਾਸ਼ਨ ਵੰਡਿਆਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜੂਨ: ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੈਨੇਜਿੰਗ ਟਰੱਸਟੀ ਡਾ. ਐੱਸਪੀ ਸਿੰਘ ਓਬਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਟਰੱਸਟ ਦੇ ਪ੍ਰਧਾਨ ਤੀਰਥ ਸਿੰਘ ਗੁਲਾਟੀ ਦੀ ਦੇਖ-ਰੇਖ ਹੇਠ ਮੁਹਾਲੀ ਵਿੱਚ 40 ਤੋਂ ਵੱਧ ਪਾਠੀ ਸਿੰਘਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਿਆ ਗਿਆ। ਇਹ ਮਹੀਨਾਵਾਰ ਰਾਸ਼ਨ ਟਰੱਸਟ ਦੇ ਜ਼ਿਲ੍ਹਾ ਮੁਹਾਲੀ ਦੇ ਸੀਨੀਅਰ ਮੀਤ ਪ੍ਰਧਾਨ ਕਮਲਜੀਤ ਸਿੰਘ ਰੂਬੀ ਦੀ ਅਗਵਾਈ ਹੇਠ ਅੱਜ ਇੱਥੋਂ ਦੇ ਫੇਜ਼-9 ਸਥਿਤ ਗੁਰਦੁਆਰਾ ਕੰਪਲੈਕਸ ਵਿੱਚ ਵੰਡਿਆ ਗਿਆ। ਇਸ ਮੌਕੇ ਟਰੱਸਟ ਦੇ ਜਨਰਲ ਸਕੱਤਰ ਪ੍ਰੋ. ਤੇਜਿੰਦਰ ਸਿੰਘ ਬਰਾੜ ਅਤੇ ਪ੍ਰੈੱਸ ਸਕੱਤਰ ਪਰਦੀਪ ਸਿੰਘ ਹੈਪੀ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਮੁਹਾਲੀ ਜ਼ਿਲ੍ਹੇ ਦੀ ਟੀਮ ਕੋਲ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਵਿੱਚ ਪਾਠ ਅਤੇ ਕਥਾ ਕੀਰਤਨ ਕਰਨ ਵਾਲੇ ਪਾਠੀ ਸਿੰਘਾਂ ਨੇ ਪਹੁੰਚ ਕਰ ਕੇ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਮੁਹੱਈਆ ਕਰਵਾਉਣ ਦੀ ਗੁਹਾਰ ਲਗਾਈ ਗਈ ਸੀ। ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸਪੀ ਸਿੰਘ ਓਬਰਾਏ ਨੇ ਪਾਠੀ ਸਿੰਘਾਂ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਨੂੰ ਤੁਰੰਤ ਰਾਸ਼ਨ ਦੇਣ ਲਈ ਕਿਹਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਰਿੰਦਰ ਸਿੰਘ, ਕਮਲਜੀਤ ਸਿੰਘ, ਹਰਪ੍ਰੀਤ ਸਿੰਘ, ਨਾਰਾਇਣ ਸਿੰਘ, ਨਵਰਿੰਦਰ ਸਿੰਘ ਧਾਲੀਵਾਲ, ਗੁਰਲੇਜ ਕੌਰ ਸਮੇਤ ਟਰੱਸਟ ਦੀ ਜ਼ਿਲ੍ਹਾ ਮੁਹਾਲੀ ਇਕਾਈ ਦੇ ਮੈਂਬਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ