ਸਰਬੱਤ ਦਾ ਭਲਾ ਟਰੱਸਟ ਵੱਲੋਂ ਐਂਬੂਲੈਂਸ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਸਮਰਪਿਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਮਈ:
ਸਥਾਨਕ ਕਾਂਗਰਸੀ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਸਰਕਾਰ ਲੋਕਾਂ ਨੂੰ ਮੁੱਢਲੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸ ਸਬੰਧੀ ਵਿਆਪਕ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਮੁਹਾਲੀ ਵਿੱਚ 200 ਬਿਸਤਰਿਆਂ ਦਾ ਅਤਿ ਆਧੁਨਿਕ ਸਰਕਾਰੀ ਹਸਪਤਾਲ ਤੇ ਮੈਡੀਕਲ ਕਾਲਜ ਸਥਾਪਿਤ ਕਰਨ ਦਾ ਫੈਸਲਾ ਲੈ ਕੇ ਚੋਣਾਂ ਵਿੱਚ ਕੀਤਾ ਵਾਅਦਾ ਪੂਰਾ ਕੀਤਾ ਹੈ। ਇਹੀਂ 24 ਆਈਟੀ ਕੰਪਨੀਆਂ ਨੂੰ ਮੁਹਾਲੀ ਵਿੱਚ ਢੁਕਵੀਂ ਜ਼ਮੀਨ ਦੇਣ ਦਾ ਭਰੋਸਾ ਦੇ ਕੇ ਸਨਅਤੀ ਘਰਾਣਿਆਂ ਨੂੰ ਸ਼ਹਿਰ ਵਿੱਚ ਉਦਯੋਗ ਲਗਾਉਣ ਲਈ ਆਕਰਸ਼ਿਤ ਕੀਤਾ ਗਿਆ ਹੈ।
ਸ੍ਰੀ ਸਿੱਧੂ ਐਤਵਾਰ ਨੂੰ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਵੱਲੋਂ ਲੋੜਵੰਦ ਮਰੀਜ਼ਾਂ ਦੀ ਤੁਰੰਤ ਸਹਾਇਤਾ ਲਈ ਤਿਆਰ ਕਰਵਾਈ ਐਂਬੂਲੈਂਸ ਨੂੰ ਲੋਕਾਂ ਨੂੰ ਸਮਰਪਿਤ ਕਰਨ ਸਬੰਧੀ ਇੱਥੋਂ ਦੇ ਗੁਰਦੁਆਰਾ ਸ੍ਰੀ ਹਰਿ ਦਰਸ਼ਨ ਸਾਹਿਬ ਸੈਕਟਰ-48 ਸੀ ਵਿੱਚ ਕਰਵਾਏ ਸਮਾਗਮ ਨੂੰ ਸੰਬੋਧਨ ਕੀਤਾ। ਇਸ ਤੋਂ ਪਹਿਲਾਂ ਵਿਧਾਇਕ ਸਿੱਧੂ ਨੇ ਐਂਬੂਲੈਂਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਜਿੱਥੇ ਵਿਕਾਸ ਪੱਖੋਂ ਮੁਹਾਲੀ ਨੂੰ ਚਾਰ ਚੰਨ੍ਹ ਲੱਗਣਗੇ, ਉੱਥੇ ਨੌਜਵਾਨਾਂ ਨੂੰ ਵੀ ਰੁਜ਼ਗਾਰ ਦੇ ਅਵਸਰ ਪ੍ਰਦਾਨ ਹੋਣਗੇ। ਇਸ ਮੌਕੇ ਸੈਕਟਰ ਵਾਸੀਆਂ ਨੇ ਸ੍ਰੀ ਸਿੱਧੂ ਨੂੰ ਇੱਕ ਮੰਗ ਪੱਤਰ ਸੌਂਪਦਿਆਂ ਸੈਕਟਰ-48 ਸੀ ਵਿੱਚ ਪੀਣ ਵਾਲੇ ਪਾਣੀ, ਸੀਵਰੇਜ, ਗੰਦੇ ਪਾਣੀ ਦੀ ਨਿਕਾਸੀ ਅਤੇ ਸਫ਼ਾਈ ਆਦਿ ਸਮੱਸਿਆਵਾਂ ਤੋਂ ਜਾਣੂ ਕਰਵਾਇਆ।
ਇਸ ਮੌਕੇ ਟਰੱਸਟ ਦੇ ਪ੍ਰਧਾਨ ਕੁਲਵਿੰਦਰ ਸਿੰਘ ਮਾਨ, ਸਕੱਤਰ ਜਸਵੰਤ ਸਿੰਘ, ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਠੇਕੇਦਾਰ ਗੁਰਮੇਜ ਸਿੰਘ, ਭੁਪਿੰਦਰ ਸਿੰਘ, ਹਰਪ੍ਰੀਤ ਸਿੰਘ ਸੈਣੀ, ਵਿਧਾਇਕ ਸਿਆਸੀ ਸਕੱਤਰ ਹਰਕੇਸ ਚੰਦ ਸ਼ਰਮਾ ਮੱਛਲੀ ਕਲਾਂ, ਗੁਰਦੇਵ ਸਿੰਘ ਚੌਹਾਨ, ਇੰਦਰਜੀਤ ਸਿੰਘ ਖੋਖਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…