Share on Facebook Share on Twitter Share on Google+ Share on Pinterest Share on Linkedin Oplus_131072 ਸਰਬੱਤ ਦਾ ਭਲਾ ਟਰੱਸਟ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਡੈੱਡ ਬਾਡੀ ਫਰੀਜ਼ਰ ਦਾਨ ਨਬਜ਼-ਏ-ਪੰਜਾਬ, ਮੁਹਾਲੀ, 29 ਜਨਵਰੀ: ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੈਨੇਜਿੰਗ ਡਾਇਰੈਕਟਰ ਡਾ. ਐਸਪੀਐਸ ਉਬਰਾਏ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਮਾਜ ਭਲਾਈ ਕਾਰਜਾਂ ਦੀ ਲੜੀ ਤਹਿਤ ਮੁਹਾਲੀ ਵਿੱਚ ਡੈੱਡ ਬਾਡੀ ਫਰੀਜਰ (ਮੋਰਚਰੀ ਬਾਕਸ) ਦਾਨ ਕੀਤਾ ਗਿਆ। ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਕਮਲਜੀਤ ਸਿੰਘ ਰੂਬੀ ਨੇ ਦੱਸਿਆ ਕਿ ਟਰੱਸਟ ਦੀ ਤਰਫ਼ੋਂ ਅੱਜ ਡੈੱਡ ਬਾਡੀ ਫਰੀਜਰ ਗੁਰਦੁਆਰਾ ਸਿੰਘ ਸਭਾ ਫੇਜ਼-11 ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜੀਤ ਸਿੰਘ ਦੀ ਮੌਜੂਦਗੀ ਵਿੱਚ ਕਮੇਟੀ ਮੈਂਬਰਾਂ ਦੇ ਸਪੁਰਦ ਕੀਤਾ ਗਿਆ। ਇਸ ’ਤੇ ਕਰੀਬ 42 ਹਜ਼ਾਰ ਰੁਪਏ ਖ਼ਰਚਾ ਆਇਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਕਮਲਜੀਤ ਸਿੰਘ ਰੂਬੀ ਨੇ ਦੱਸਿਆ ਕਿ ਸੰਸਥਾ ਵੱਲੋਂ ਪਹਿਲਾਂ ਵੀ ਲੋੜਵੰਦਾਂ ਦੀ ਸਹਾਇਤਾ ਲਈ ਕੰਮ ਕੀਤੇ ਜਾ ਰਹੇ ਹਨ। ਗਰੀਬ ਲੜਕੀਆਂ ਨੂੰ ਆਤਮ-ਨਿਰਭਰ ਬਣਾਉਣ ਲਈ ਮੁਫ਼ਤ ਕੰਪਿਊਟਰ ਕੇਂਦਰ ਅਤੇ ਮੁਫ਼ਤ ਸਿਲਾਈ ਕੇਂਦਰ ਖੋਲੇ ਗਏ ਹਨ। ਇਸ ਤੋਂ ਇਲਾਵਾ ਵਿਧਵਾ ਅਤੇ ਬੁਢਾਪਾ ਪੈਨਸ਼ਨਾਂ ਵੀ ਨਿਰੰਤਰ ਹਰੇਕ ਮਹੀਨੇ ਲੋੜਵੰਦਾਂ ਨੂੰ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸੰਸਥਾ ਵੱਲੋਂ ਮੁਫ਼ਤ ਮੈਡੀਕਲ ਚੈੱਕਅਪ, ਖੂਨਦਾਨ ਅਤੇ ਅੱਖਾਂ ਦੀ ਜਾਂਚ ਦੇ ਕੈਂਪ ਲਗਾਏ ਜਾਂਦੇ ਹਨ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜੀਤ ਸਿੰਘ, ਸਕੱਤਰ ਜਗਦੀਸ਼ ਸਿੰਘ ਸਰਾਓ, ਤਾਰਾ ਸਿੰਘ, ਦਿਲਬਰ ਸਿੰਘ, ਸਤਨਾਮ ਸਿੰਘ, ਸਰਬੱਤ ਦਾ ਭਲਾ ਟਰੱਸਟ ਦੇ ਨੁਮਾਇੰਦੇ ਪ੍ਰਤਾਪ ਸਿੰਘ, ਪਰਦੀਪ ਸਿੰਘ ਹੈਪੀ, ਰਸ਼ਪਾਲ ਸਿੰਘ ਚਾਹਲ, ਮੱਖਣ ਸਿੰਘ, ਬਲਜੀਤ ਸਿੰਘ ਕੈਲੋਂ, ਜਤਿੰਦਰ ਸਿੰਘ ਗਿੱਲ, ਚੇਤਨ ਪੰਡਿਤ, ਸ਼ਰਨਜੀਤ ਸਿੰਘ, ਅਨਮੋਲ ਮੈਣੀ, ਗੁਰਿੰਦਰ ਸਿੰਘ, ਨਿਰਵੈਰ ਸਿੰਘ ਮੁਹਾਲੀ, ਅਵਤਾਰ ਸਿੰਘ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ