ਸਰਬੱਤ ਦਾ ਭਲਾ ਟਰੱਸਟ ਵੱਲੋਂ ਗੁਰਦੁਆਰਾ ਬੀਬੀ ਭਾਨੀ ਦੇ ਸਪੁਰਦ ਕੀਤਾ ਡੈੱਡ ਬਾਡੀ ਫਰੀਜ਼ਰ

ਸਮਾਜ ਸੇਵਾ ਦੇ ਕੰਮਾਂ ਵਿੱਚ ਟਰੱਸਟ ਵੱਲੋਂ ਅਗਾਂਹ ਵੀ ਯਤਨ ਰਹਿਣਗੇ ਜਾਰੀ: ਕਮਲਜੀਤ ਰੂਬੀ

ਨਬਜ਼-ਏ-ਪੰਜਾਬ, ਮੁਹਾਲੀ, 28 ਫਰਵਰੀ:
ਸਮਾਜ ਸੇਵਾ ਨੂੰ ਸਮਰਪਿਤ ਮੋਹਰੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮੈਨੇਜਿੰਗ ਟਰੱਸਟੀ ਡਾ. ਐਸਪੀਐਸ ਉਬਰਾਏ ਦੇ ਦਿਸ਼ਾ- ਨਿਰਦੇਸ਼ਾਂ ਹੇਠ ਚੱਲ ਰਹੇ ਸਮਾਜ ਭਲਾਈ ਦੇ ਕੰਮਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਮੁਹਾਲੀ ਵਿਖੇ ਡੈੱਡ ਬਾਡੀ ਫਰੀਜਰ (ਮੋਰਚਰੀ ਬਾਕਸ) ਫੇਜ਼-7 ਸਥਿਤ ਗੁਰਦੁਆਰਾ ਬੀਬੀ ਭਾਨੀ ਜੀ ਪ੍ਰਬੰਧਕ ਕਮੇਟੀ ਦੇ ਸਪੁਰਦ ਕੀਤਾ ਗਿਆ। ਇਸ ਮੌਕੇ ਟਰੱਸਟ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਦੀ ਤਰਫ਼ੋਂ ਵਾਰਡ ਨੰਬਰ-12 ਦੇ ਕੌਂਸਲਰ ਪਰਮਜੀਤ ਸਿੰਘ ਹੈਪੀ ਦੇ ਯਤਨਾ ਸਦਕਾ ਗੁਰਦੁਆਰਾ ਬੀਬੀ ਭਾਨੀ ਜੀ ਫੇਜ਼-7 ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਮੀਤ ਸਿੰਘ ਦੀ ਮੌਜੂਦਗੀ ਵਿੱਚ ਡੈੱਡ ਬਾਡੀ ਫਰੀਜਰ (ਮੋਰਚਰੀ ਬਾਕਸ) ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੇ ਸਪੁਰਦ ਕੀਤਾ ਗਿਆ।
ਇਸ ਡੈੱਡ ਬਾਡੀ ਫਰੀਜਰ (ਮੋਰਚਰੀ ਬਾਕਸ) ਸਪੁਰਦ ਕੀਤੇ ਜਾਣ ਦੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਕਮਲਜੀਤ ਸਿੰਘ ਰੁਬੀ ਨੇ ਦੱਸਿਆ ਕਿ ਸੰਸਥਾ ਦੀ ਤਰਫੋਂ ਪਹਿਲਾਂ ਵੀ ਲੋੜਵੰਦਾਂ ਅਤੇ ਜਰੂਰਤਮੰਦਾਂ ਦੀ ਸਹਾਇਤਾ ਦੇ ਲਈ ਕੰਮ ਕੀਤੇ ਜਾ ਰਹੇ ਹਨ, ਜਿਨ੍ਹਾਂ ਦੇ ਤਹਿਤ ਖਾਸ ਕਰਕੇ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਦੇ ਲਈ ਮੁਫਤ ਕੰਪਿਊਟਰ ਸਿਖਲਾਈ ਕੇਂਦਰ ਅਤੇ ਮੁਫ਼ਤ ਸਿਲਾਈ ਸਿਖਲਾਈ ਕੇਂਦਰ ਖੋਲੇ ਗਏ ਹਨ, ਜੋ ਕਿ ਸਫਲਤਾ ਪੂਰਵਕ ਜ਼ਿਲ੍ਹੇ ਮੁਹਾਲੀ ਵਿੱਚ ਵੀ ਚੱਲ ਰਹੇ ਹਨ। ਇਸ ਤੋਂ ਇਲਾਵਾ ਵਿਧਵਾ ਅਤੇ ਬੁਢਾਪਾ ਪੈਨਸ਼ਨ ਦੇ ਚੈੱਕ ਵੀ ਹਰੇਕ ਮਹੀਨੇ ਲੋੜਵੰਦਾਂ ਤੱਕ ਅੱਪੜਦੇ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਲਗਾਤਾਰ ਮੁਫਤ ਮੈਡੀਕਲ ਚੈੱਕਅਪ ਕੈਂਪ ਅਤੇ ਅੱਖਾਂ ਦੀ ਜਾਂਚ ਸਬੰਧੀ ਕੈਂਪ ਲਗਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਡਾ. ਉਬਰਾਏ ਦੀ ਇਹ ਦਿਲੀ ਇੱਛਾ ਹੈ ਕਿ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕਿਸੇ ਵੀ ਲੋੜਵੰਦ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਕੌਂਸਲਰ ਪਰਮਜੀਤ ਸਿੰਘ ਹੈਪੀ ਨੇ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਡੈੱਡ ਬਾਡੀ ਫਰੀਜ਼ਰ ਦੀ ਲੋੜ ਦੇ ਚੱਲਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਅਹੁਦੇਦਾਰਾਂ ਨਾਲ ਸੰਪਰਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਲਈ ਉਹ ਡਾ. ਐਸਪੀ ਸਿੰਘ ਉਬਰਾਏ ਅਤੇ ਸਰਬੱਤ ਦਾ ਭਲਾ ਟਰੱਸਟ ਦੇ ਸਮੂਹ ਜ਼ਿਲ੍ਹਾ ਅਹੁਦੇਦਾਰਾਂ ਦਾ ਧੰਨਵਾਦ ਕਰਦੇ ਜਿਨ੍ਹਾਂ ਨੇ ਗੁਰਦੁਆਰਾ ਬੀਬੀ ਭਾਨੀ ਜੀ ਪ੍ਰਬੰਧਕ ਕਮੇਟੀ ਨੂੰ ਡੈੱਡ ਬਾਡੀ ਫਰੀਜ਼ਰ ਸਪੁਰਦ ਕੀਤਾ ਗਿਆ ਹੈ।
ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਮੀਤ ਸਿੰਘ, ਸਕੱਤਰ ਮਨਜੀਤ ਸਿੰਘ, ਸੁਰਿੰਦਰਜੀਤ ਸਿੰਘ, ਮਹਿੰਦਰ ਸਿੰਘ ਸਾਹਨੀ ਸਮੇਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਂਬਰ ਮੱਖਣ ਸਿੰਘ ਮੁਹਾਲੀ, ਪ੍ਰੈਸ ਸਕੱਤਰ ਪਰਦੀਪ ਸਿੰਘ ਹੈਪੀ, ਉੱਤਮਜੀਤ ਸਿੰਘ, ਰੁਪਿੰਦਰ ਸਿੰਘ, ਦਰਸ਼ਨ ਸਿੰਘ, ਅਨਮੋਲ ਮੈਣੀ , ਬਲਵਿੰਦਰ ਸਿੰਘ, ਤੇਜਾ ਸਿੰਘ, ਜੋਗਿੰਦਰ ਸਿੰਘ, ਦੀਪਕ ਮਲਹੋਤਰਾ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਆਈਏਐਸ ਵਿਸ਼ੇਸ਼ ਸਾਰੰਗਲ ਨੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਵਜੋਂ ਅਹੁਦਾ ਸੰਭਾਲਿਆ

ਆਈਏਐਸ ਵਿਸ਼ੇਸ਼ ਸਾਰੰਗਲ ਨੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਵਜੋਂ ਅਹੁਦਾ ਸੰਭਾਲਿਆ ਜਨਤਕ ਸੇਵਾਵਾਂ ਦੀ ਸਮੇਂ ਸਿਰ ਤੇ…