ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਪੈਨਸ਼ਨਾਂ ਦੇ ਚੈੱਕ ਵੰਡੇ

ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਮਈ:
ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਤੀਰਥ ਸਿੰਘ ਗੁਲਾਟੀ ਵੱਲੋਂ ਟਰੱਸਟ ਦੇ ਪ੍ਰਧਾਨ ਡਾ. ਐਸਪੀ ਸਿੰਘ ਓਬਰਾਏ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲਾਭਪਾਤਰੀਆਂ ਨੂੰ ਪੈਨਸ਼ਨ ਦੇ ਚੈੱਕ ਤਕਸੀਮ ਕੀਤੇ ਗਏ। ਇਹ ਜਾਣਕਾਰੀ ਦਿੰਦਿਆਂ ਟਰੱਸਟ ਦੇ ਜਨਰਲ ਸਕੱਤਰ ਪ੍ਰੋ. ਤੇਜਿੰਦਰ ਸਿੰਘ ਬਰਾੜ ਅਤੇ ਪ੍ਰੈੱਸ ਸਕੱਤਰ ਪਰਦੀਪ ਸਿੰਘ ਹੈਪੀ ਨੇ ਦੱਸਿਆ ਕਿ ਟਰੱਸਟ ਵੱਲੋਂ ਸੀਨੀਅਰ ਮੀਤ ਪ੍ਰਧਾਨ ਕਮਲਜੀਤ ਸਿੰਘ ਰੂਬੀ ਦੀ ਅਗਵਾਈ ਹੇਠ 10 ਲਾਭਪਾਤਰੀਆਂ ਨੂੰ ਪੈਨਸ਼ਨ ਦੇ ਚੈੱਕ ਵੰਡੇ ਗਏ ਅਤੇ ਇਨ੍ਹਾਂ ਵਿਅਕਤੀਆਂ ਨੂੰ ਰਾਸ਼ਨ ਵੀ ਦਿੱਤਾ ਗਿਆ।
ਸਾਬਕਾ ਅਕਾਲੀ ਕੌਂਸਲਰ ਕਮਲਜੀਤ ਸਿੰਘ ਰੂਬੀ ਨੇ ਕਿਹਾ ਕਿ ਟਰੱਸਟ ਵੱਲੋਂ ਡਾ. ਐਸਪੀ ਸਿੰਘ ਓਬਰਾਏ ਦੀਆਂ ਹਦਾਇਤਾਂ ਅਨੁਸਾਰ ਜਿੱਥੇ ਪਿਛਲੇ ਦੋ ਮਹੀਨੇ ਤੋਂ ਲੋੜਵੰਦ ਲੋਕਾਂ ਨੂੰ ਰਾਸ਼ਨ ਵੰਡਿਆ ਜਾ ਰਿਹਾ ਹੈ, ਉੱਥੇ ਟਰੱਸਟ ਵੱਲੋਂ ਲੋਕਹਿੱਤ ਪਹਿਲਾਂ ਤੋਂ ਜਾਰੀ ਸਕੀਮਾਂ ਅਤੇ ਸੇਵਾਵਾਂ ਨਿਰੰਤਰ ਜਾਰੀ ਹਨ। ਕਰੋਨਾ ਮਹਾਮਾਰੀ ਦੇ ਮੱਦੇਨਜ਼ਰ ਫਰੰਟ ਲਾਈਨ ’ਤੇ ਲੜਾਈ ਲੜ ਰਹੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ, ਡਾਕਟਰਾਂ, ਪੈਰਾ ਮੈਡੀਕਲ ਸਟਾਫ਼, ਪੁਲੀਸ ਅਧਿਕਾਰੀਆਂ ਨੂੰ ਪੀਪੀਈ ਕਿੱਟਾਂ, ਮਾਸਕ ਅਤੇ ਸੈਨੇਟਾਈਜਰ ਆਦਿ ਸੁਰੱਖਿਆ ਉਪਕਰਨ ਮੁਹੱਈਆ ਕਰਵਾਏ ਗਏ ਹਨ। ਇਸ ਮੌਕੇ ਹਰਦੀਪਕ ਸਿੰਘ, ਰਵਿੰਦਰ ਕੌਰ, ਮਨਪ੍ਰੀਤ ਕੌਰ ਗਰੇਵਾਲ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…