ਸਰਪੰਚ ਗੁਰਪ੍ਰੀਤ ਸਿੰਘ ਚਟੌਲੀ ਨੂੰ ਸਦਮਾ, ਚਾਚੇ ਦੀ ਮੌਤ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 16 ਅਪਰੈਲ:
ਇੱਥੋਂ ਦੇ ਨੇੜਲੇ ਪਿੰਡ ਚਟੌਲੀ ਦੇ ਸਰਪੰਚ ਗੁਰਪ੍ਰੀਤ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਚਾਚਾ ਕੁਲਵਿੰਦਰ ਸਿੰਘ ਦਾ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਮ੍ਰਿਤਕ ਦੇ ਭਰਾਵਾਂ ਗੁਰਦੀਪ ਸਿੰਘ ਅਤੇ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਸਵ.ਕੁਲਵਿੰਦਰ ਸਿੰਘ ਦਾ ਚਟੌਲੀ ਦੇ ਸ਼ਮਸ਼ਾਨ ਘਾਟ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਤੇ ਉਨ੍ਹਾਂ ਨਮਿਤ ਸ਼ਰਧਾਂਜਲੀ ਸਮਾਰੋਹ ਅਤੇ ਅੰਤਿਮ ਅਰਦਾਸ 22 ਅਪ੍ਰੈਲ ਨੂੰ ਪਿੰਡ ਚਟੌਲੀ ਦੇ ਗੁਰਦਵਾਰਾ ਸਾਹਿਬ ਵਿਖੇ ਦੁਪਹਿਰ 1 ਤੋਂ 2 ਵਜੇ ਤੱਕ ਹੋਵੇਗੀ। ਇਸ ਦੁੱਖ ਦੀ ਘੜੀ ਵਿੱਚ ਹਰਿੰਦਰ ਸਿੰਘ ਘੜੂੰਆਂ, ਮਾਸਟਰ ਭਾਰਤ ਭੂਸ਼ਨ, ਕੌਂਸਲਰ ਬਹਾਦਰ ਸਿੰਘ ਓ.ਕੇ, ਰਵਿੰਦਰ ਟੰਡਨ, ਦਵਿੰਦਰ ਕੁਮਾਰ ਸੈਣੀ, ਨਰਿੰਦਰ ਮਾਵੀ, ਸੁਦਾਗਰ ਮਾਵੀ, ਗੁਰੀ ਚਟੌਲੀ, ਸੁਦੇਸ਼, ਰਵਿੰਰ ਸਿੰਘ ਬਾਠ, ਰਮਾਕਾਂਤ ਕਾਲੀਆ, ਬੌਬੀ ਕੁਰਾਲੀ, ਸਰਜੀਵਨ, ਜਗਵਿੰਦਰ ਸਿੰਘ ਬੰਗਿਆਂ ਸਮੇਤ ਵੱਖ ਵੱਖ ਰਾਜਨੀਤਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

Load More Related Articles
Load More By Nabaz-e-Punjab
Load More In General News

Check Also

ਸੀਨੀਅਰ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਨਿੱਜੀ ਦਖ਼ਲ ਮੰਗਿਆ

ਸੀਨੀਅਰ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਨਿੱਜੀ ਦਖ਼ਲ ਮੰਗਿਆ ਸਰਕਾਰ ਨੇ ਕਮਿਊਟਿਡ ਪ…