
ਸਰਪੰਚ ਹਰਜਿੰਦਰ ਸਿੰਘ ਮੁੰਧੋਂ ਸੰਗਤੀਆਂ ਨੇ ਕੀਤਾ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ
ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 4 ਜੂਨ:
ਨੇੜਲੇ ਪਿੰਡ ਮੁੰਧੋ ਸੰਗਤੀਆਂ ਵਿਖੇ ਪਿੰਡ ਦੇ ਨੌਜੁਆਨਾਂ ਵੱਲੋਂ ਨਗਰ ਪੰਚਾਇਤ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 16ਵਾਂ ਕ੍ਰਿਕੇਟ ਟੂਰਨਾਮੈਂਟ ਕਰਵਾਇਆ ਜਾ ਰਿਹਾ ਜਿਸ ਦਾ ਉਦਘਾਟਨ ਸਰਪੰਚ ਹਰਜਿੰਦਰ ਸਿੰਘ ਮੁੰਧੋਂ ਨੇ ਰੀਬਨ ਕੱਟ ਕੇ ਕੀਤਾ। ਇਸ ਦੌਰਾਨ ਉਦਘਾਟਨੀ ਮੈਚ ਵਿਚ ਮੇਜਬਾਨ ਮੁੰਧੋਂ ਸੰਗਤੀਆਂ ਨੇ ਗੁੰਨੋਮਾਜਰਾ ਦੀ ਟੀਮ ਨੂੰ ਹਰਾਕੇ ਅਗਲੇ ਦੌਰ ਵਿਚ ਪ੍ਰਵੇਸ਼ ਕੀਤਾ। ਇਸ ਦੌਰਾਨ ਸਰਪੰਚ ਹਰਜਿੰਦਰ ਸਿੰਘ ਮੁੰਧੋਂ ਪ੍ਰਧਾਨ ਪੰਚਾਇਤ ਯੂਨੀਅਨ ਬਲਾਕ ਮਾਜਰੀ ਨੇ ਪਿੰਡ ਦੇ ਨੌਜੁਆਨਾਂ ਦੇ ਉਪਰਾਲੇ ਦੀ ਸਲਾਘਾ ਕਰਦਿਆਂ ਕਿਹਾ ਕਿ ਅਜਿਹੇ ਖੇਡ ਮੇਲੇ ਕਰਵਾਉਣ ਨਾਲ ਨੌਜੁਆਨ ਵਰਗ ਖੇਡਾਂ ਨਾਲ ਜੁੜਦਾ ਹੈ ਜੋ ਕਿ ਸ਼ਲਾਘਾਯੋਗ ਉਪਰਾਲਾ ਹੈ। ਇਸ ਮੌਕੇ ਸਹਿਜਪ੍ਰੀਤ ਸਿੰਘ, ਰਾਜਬੀਰ ਸਿੰਘ, ਪਰਵਿੰਦਰ ਸਿੰਘ, ਇੰਦਰਵੀਰ ਸਿੰਘ, ਜਸ਼ਨਪ੍ਰੀਤ ਸਿੰਘ, ਹਰਸਪ੍ਰੀਤ ਸਿੰਘ, ਤੇਜਿੰਦਰ ਸਿੰਘ, ਅਮਰੀਕ ਸਿੰਘ ਆਦਿ ਹਾਜ਼ਰ ਸਨ।