ਬਲਵਿੰਦਰ ਕੁੰਭੜਾ ਦੇ ਸਮਰਥਨ ਵਿੱਚ ਅੱਗੇ ਆਏ ਕਈ ਪਿੰਡਾਂ ਦੇ ਪੰਚ ਸਰਪੰਚ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜਨਵਰੀ:
ਮੁਹਾਲੀ ਵਿਧਾਨ ਸਭਾ ਹਲਕਾ ਤੋਂ ਡੈਮੋਕ੍ਰੇਟਿਕ ਸਵਰਾਜ ਪਾਰਟੀ (ਡੀਸੀਪੀ) ਦੇ ਉਮੀਦਵਾਰ ਬਲਵਿੰਦਰ ਸਿੰਘ ਕੁੰਭੜਾ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਅੱਜ ਉਸ ਸਮੇਂ ਕਾਫੀ ਵੱਡਾ ਹੁਲਾਰਾ ਮਿਲਿਆ ਜਦੋਂ ਕਈ ਪਿੰਡਾਂ ਦੇ ਪੰਚਾਂ ਸਰਪੰਚਾਂ ਨੇ ਉਨ੍ਹਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਸ੍ਰੀ ਕੁੰਭੜਾ ਨੇ ਦਾਅਵਾ ਕੀਤਾ ਕਿ ਬੀਤੇ ਸਮੇਂ ਵਿੱਚ ਪੰਚਾਇਤ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਇਲਾਕੇ ਦੇ ਪੰਚਾਂ ਸਰਪੰਚਾਂ ਨਾਲ ਹਰ ਦੁੱਖ ਸੁੱਖ ਵਿੱਚ ਨਾਲ ਖੜ੍ਹਾ ਹੋਣਾ ਹੁਣ ਉਨ੍ਹਾਂ ਦੇ ਕੰਮ ਆ ਰਿਹਾ ਹੈ। ਉਨ੍ਹਾਂ ਦਸਿਆ ਕਿ ਕਈ ਪਿੰਡਾਂ ਦੇ ਪੰਚਾਂ ਸਰਪੰਚਾਂ ਨੇ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਦਾ ਭਰੋਸਾ ਦਿੱਤਾ ਹੈ।
ਉਧਰ, ਸ੍ਰੀ ਬਲਵਿੰਦਰ ਸਿੰਘ ਕੁੰਭੜਾ ਵੱਲੋਂ ਹਲਕਾ ਮੁਹਾਲੀ ਦੇ ਨੇੜਲੇ ਪਿੰਡਾਂ ਸੋਹਾਣਾ, ਲਾਂਡਰਾਂ, ਕੈਲੋਂ, ਚੱਪੜਚਿੜੀ ਕਲਾਂ, ਚੱਪੜਚਿੜੀ ਖ਼ੁਰਦ ਅਤੇ ਕਈ ਹੋਰ ਪਿੰਡਾਂ ਵਿੱਚ ਚੋਣ ਪ੍ਰਚਾਰ ਕੀਤਾ ਗਿਆ। ਉਨ੍ਹਾਂ ਲੋਕਾਂ ਨੂੰ ਅਕਾਲੀ-ਭਾਜਪਾ ਅਤੇ ਕਾਂਗਰਸ ਪਾਰਟੀਆਂ ਵੱਲੋਂ ਸਮੇਂ ਸਮੇਂ ’ਤੇ ਲੋਕਾਂ ਦੀ ਕੀਤੀ ਗਈ ਸਰਕਾਰੀ ਲੁੱਟ ਖਸੁੱਟ ਅਤੇ ਇਨ੍ਹਾਂ ਪਾਰਟੀਆਂ ਦੇ ਰਾਜ ਵਿੱਚ ਵਧੀ ਮਹਿੰਗਾਈ, ਗਰੀਬੀ, ਅਨਪੜ੍ਹਤਾ, ਬੇਰੁਜ਼ਗਾਰੀ, ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਨੂੰ ਲੋਕਾਂ ਦੇ ਚੇਤੇ ਕਰਵਾਇਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀ 4 ਫਰਵਰੀ ਨੂੰ ਉਨ੍ਹਾਂ ਦੇ ‘ਆਰੀ’ ਦੇ ਚੋਣ ਨਿਸ਼ਾਨ ਦਾ ਬਟਨ ਦਬਾ ਕੇ ਉਨ੍ਹਾਂ ਨੂੰ ਕਾਮਯਾਬ ਬਣਾਉਣ। ਉਹ ਚੋਣ ਜਿੱਤਣ ਉਪਰੰਤ ਹਰ ਆਮ ਵਿਅਕਤੀ ਦੇ ਕੰਮ ਆਉਣਗੇ ਅਤੇ ਸਰਕਾਰ ਦਾ ਅੰਗ ਬਣ ਕੇ ਕਿਸੇ ਵੀ ਗਰੀਬ ਗੁਰਬੇ ਨਾਲ ਧੱਕੇਸ਼ਾਹੀ ਨਹੀਂ ਹੋਣਗੇ।
ਇਸ ਮੌਕੇ ਗੁਰਮੇਲ ਸਿੰਘ, ਅਮਰਜੀਤ ਕੌਰ ਸਰਪੰਚ, ਸੁਰਜੀਤ ਸਿੰਘ ਸਾਬਕਾ ਸਰਪੰਚ ਚੱਪੜਚਿੜੀ, ਗੁਰਬਚਨ ਸਿੰਘ ਸਾਬਕਾ ਸਰਪੰਚ ਚੱਪੜਚਿੜੀ ਕਲਾਂ, ਸ਼ੇਰ ਸਿੰਘ ਕੈਲੋਂ, ਬਲਵਿੰਦਰ ਸਿੰਘ ਮਾਣਕਪੁਰ ਕੱਲਰ, ਹਰਭਜਨ ਸਿੰਘ ਨੰਬਰਦਾਰ, ਲਖਵੀਰ ਸਿੰਘ, ਨਾਗਰ ਸਿੰਘ, ਸੋਮ ਪ੍ਰਕਾਸ਼, ਬਚਨ ਸਿੰਘ, ਬੱਗਾ ਸਿੰਘ, ਸੁਰਿੰਦਰ ਸਿੰਘ, ਸਵਰਨਜੀਤ ਸਿੰਘ, ਸਰਪੰਚ ਸੁਰਮੁਖ ਸਿੰਘ ਲਾਂਡਰਾਂ ਆਦਿ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…