Nabaz-e-punjab.com

ਪੰਜਾਬ ਰਾਜ ਪਛੜੀਆਂ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਵਣ ਸਿੰਘ ਰਾਮਗੜ੍ਹੀਆਂ ਨੇ ਅਹੁਦਾ ਸੰਭਾਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜਨਵਰੀ:
ਪੰਜਾਬ ਰਾਜ ਪਛੜੀਆਂ ਜਾਤੀਆਂ ਕਮਿਸ਼ਨ ਦੇ ਨਵ-ਨਿਯੁਕਤ ਚੇਅਰਮੈਨ ਸਰਵਣ ਸਿੰਘ ਰਾਮਗੜ੍ਹੀਆ ਨੇ ਅੱਜ ਇੱਥੋਂ ਦੇ ਸੈਕਟਰ-68 ਸਥਿਤ ਵਣ ਭਵਨ ਵਿੱਚ ਆਪਣਾ ਸੰਭਾਲ ਲਿਆ ਹੈ। ਇਸ ਮੌਕੇ ਨਵੇਂ ਚੇਅਰਮੈਨ ਨੂੰ ਵਧਾਈ ਦੇਣ ਪਹੁੰਚੇ ਉਦਯੋਗ ਤੇ ਵਣਜ ਮੰਤਰੀ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਪਛੜੀ ਸ਼ੇ੍ਰਣੀਆਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਨੂੰ ਆਸ ਹੈ ਕਿ ਚੇਅਰਮੈਨ ਸਰਵਣ ਸਿੰਘ ਰਾਮਗੜ੍ਹੀਆ ਪਛੜੀਆਂ ਜਾਤੀਆਂ ਨਾਲ ਸਬੰਧਤ ਮਸਲਿਆਂ ਨੂੰ ਹੱਲ ਕਰਨ ਵਿੱਚ ਇਕ ਕੜੀ ਵਜੋਂ ਕੰਮ ਕਰਨਗੇ।
ਇਸ ਮੌਕੇ ਸਰਵਣ ਸਿੰਘ ਰਾਮਗੜ੍ਹੀਆ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ। ਇਸ ਮੌਕੇ ਭੁਪਿੰਦਰ ਸਿੰਘ, ਐਡਵੋਕੇਟ ਰਾਕੇਸ਼ ਮਰਵਾਹਾ ਚੇਅਰਮੈਨ ਇੰਪਰੂਵਮੈਂਟ ਟਰੱਸਟ, ਹੁਸ਼ਿਆਰਪੁਰ, ਡਾ. ਕੁਲਦੀਪ ਸਿੰਘ ਨੰਦਾ, ਕੈਪਟਨ ਕਰਮ ਚੰਦ, ਕੁਲਦੀਪ ਅਰੋੜਾ, ਸੁਰਿੰਦਰ ਕੁਮਾਰ, ਕਸ਼ਮੀਰ ਸਿੰਘ, ਬਲਜੀਤ ਸਿੰਘ, ਪਰਮਜੀਤ ਸਿੰਘ, ਬਲਵਿੰਦਰ ਸਿੰਘ ਸਮੇਤ ਸਰਵਣ ਸਿੰਘ ਦੇ ਪਰਿਵਾਰਕ ਮੈਂਬਰ ਤੇ ਨਜ਼ਦੀਕੀ ਰਿਸ਼ਤੇਦਾਰ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ ਸ਼ਹਿਰ ਵਿੱਚ ਤਿੰਨ ਗ…