Share on Facebook Share on Twitter Share on Google+ Share on Pinterest Share on Linkedin ਸੇਂਟ ਸੋਲਜਰ ਸਕੂਲ ਵਿੱਚ ਸਤਿਗੁਰੂ ਨਾਨਕ ਪ੍ਰਗਟਿਆ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਨਵੰਬਰ: ਇੱਥੋਂ ਦੇ ਸੇਂਟ ਸੋਲਜਰ ਇੰਟਰਨੈਸ਼ਨਲ ਸਕੂਲ, ਫੇਜ਼-7 ਵੱਲੋਂ ਕੈਂਪਸ ਵਿਚ ਪਹਿਲੇ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਗੁਰਪੁਰਬ ਨੂੰ ਸਮਰਪਿਤ ‘‘ਸਤਗੁਰੂ ਨਾਨਕ ਪ੍ਰਗਟਿਆ’’ ਬੈਨਰ ਹੇਠ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਗਿਆ। ਇਸ ਸ਼ੋਅ ਵਿੱਚ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਚਾਨਣਾ ਪਾਉਂਦੇ ਹੋਏ ਤੀਜੀ ਤੋਂ ਪੰਜਵੀਂ ਕਲਾਸ ਦੇ ਵਿਦਿਆਰਥੀਆਂ ਨੇ ਹਿੱਸਾ ਲੈਂਦੇ ਹੋਏ ਖ਼ੂਬਸੂਰਤ ਪੇਸ਼ਕਾਰੀ ਕੀਤੀ। ਵਿਦਿਆਰਥੀਆਂ ਨੇ ਬਾਬੇ ਨਾਨਕ ਦੇ ‘ਕਿਰਤ ਕਰੋ, ਨਾਮ ਜਪੋ, ਵੰਡ ਛਕੋ’ ਦੇ ਸੁਨੇਹੇ ਨੂੰ ਸਟੇਜ ਤੇ ਬਾਖ਼ੂਬੀ ਪੇਸ਼ ਕੀਤਾ। ਇਸ ਦੇ ਨਾਲ ਹੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਜੁੜੀਆਂ ਸਾਖੀਆਂ ਰਾਹੀਂ ਪ੍ਰਗਤੀਸ਼ੀਲ ਅਤੇ ਸਿਹਤਮੰਦ ਸਮਾਜ ਬਣਾਉਣਾ, ਖੋਖਲੇ ਰੀਤੀ ਰਿਵਾਜ਼ਾਂ ਅਤੇ ਅੰਧਵਿਸ਼ਵਾਸ ਨੂੰ ਖ਼ਤਮ ਕਰਨ ਦਾ ਸੁਨੇਹਾ ਦਿੱਤਾ। ਸਕੂਲ ਦੇ ਪ੍ਰਿੰਸੀਪਲ ਅੰਜਲੀ ਸ਼ਰਮਾ ਨੇ ਹਾਜ਼ਰ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਗੁਰੂ ਨਾਨਕ ਦੇਵ ਦੀ ਇਲਾਹੀ ਬਾਣੀ ਨੇ ਜਿੱਥੇ ਉਸ ਸਮੇਂ ਦੇ ਸਮਾਜ ਨੂੰ ਇਕ ਨਵੀਂ ਸੇਧ ਦਿੱਤੀ ਸੀ। ਉਹੀ ਬਾਣੀ ਅਤੇ ਉਨ੍ਹਾਂ ਦੇ ਕਹੇ ਸ਼ਬਦ ਅੱਜ ਦੀ ਜ਼ਿੰਦਗੀ ਵਿੱਚ ਉੱਨੇ ਹੀ ਸਾਰਥਿਕ ਹਨ। ਉਨ੍ਹਾਂ ਸਭ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਵਿਖਾਏ ਰਸਤੇ ਚੱਲਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਚੇਅਰਮੈਨ ਕਰਨ ਬਰਾੜ ਅਨੁਸਾਰ ਇਸ ਲਾਈਟ ਸ਼ੋਅ ਦਾ ਆਯੋਜਨ ਵੀ ਵਿਦਿਆਰਥੀਆਂ ਨੂੰ ਗੁਰੂ ਜੀ ਦੀ ਉੱਚੀ ਅਤੇ ਸੁੱਚੀ ਸ਼ਖ਼ਸੀਅਤ ਨਾਲ ਰੂ-ਬਰੂ ਕਰਦੇ ਹੋਏ ਬੱਚਿਆਂ ਨੂੰ ਉਨ੍ਹਾਂ ਦੇ ਦਰਸਾਏ ਰਸਤੇ ਤੇ ਚੱਲਣ ਲਈ ਪ੍ਰੇਰਤ ਕਰਨਾ ਸੀ। ਸਮਾਗਮ ਦੇ ਅੰਤ ਵਿੱਚ ਪੇਸ਼ ਕੀਤੀ ਗਈ ‘ਕੈਸੀ ਆਰਤੀ ਹੋਏ ਭਵ ਖੰਡਨਾ’ ਦੀ ਖ਼ੂਬਸੂਰਤ ਪੇਸ਼ਕਾਰੀ ਕਰਦੇ ਹੋਏ ਲਾਈਟ ਅਤੇ ਸਾਊਂਡ ਰਾਹੀਂ ਪੂਰੇ ਆਡੀਟੋਰੀਅਮ ਨੂੰ ਪਵਿੱਤਰ ਆਰਤੀ ਅਤੇ ਰੋਸ਼ਨੀ ਨਾਲ ਭਰ ਦਿੱਤਾ ਗਿਆ। ਆਡੀਟੋਰੀਅਮ ਵਿੱਚ ਹਾਜ਼ਰ ਹਰ ਵਿਦਿਆਰਥੀ ਬਾਬਾ ਨਾਨਕ ਦੀ ਬਾਣੀ ਵਿੱਚ ਰੰਗਿਆਂ ਨਜ਼ਰ ਆ ਰਿਹਾ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ