Nabaz-e-punjab.com

ਸਤਿੰਦਰ ਸਰਤਾਜ ਨੇ ਸੂਫੀ ਗਾਇਕੀ ਨਾਲ ਸੁਲਤਾਨਪੁਰ ਦੀ ਧਰਤੀ ਤੇ ਲਾਈ ਸੰਗੀਤ ਦੀ ਛਹਿਬਰ

ਹਜਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਧਾਰਮਿਕ ਗਾਇਨ ਦਾ ਆਨੰਦ ਲਿਆ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ/ਸੁਲਤਾਨਪੁਰ ਲੋਧੀ, 12 ਨਵੰਬਰ:
ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਅੱਜ ਰਬਾਬ ਪੰਡਾਲ ਵਿਚ ਉਘੇ ਸੂਫੀ ਗਾਇਕ ਸਤਿੰਦਰ ਸਰਤਾਜ ਨੇ ਜਦੋਂ ਆਪਣੀ ਸੂਫੀ ਗਾਇਕੀ ਨਾਲ ਬਾਬੇ ਨਾਨਕ ਦੀ ਉਸਤਤਿ ਕੀਤੀ ਤਾਂ ਸਾਰਾ ਆਲਮ ਰੂਹਾਨੀ ਰੰਗ ‘ਚ ਰੰਗਿਆ ਗਿਆ ਤੇ ਸਾਰਾ ਪੰਡਾਲ ਦਰਸ਼ਕਾਂ ਦੀਆਂ ਤਾੜੀਆਂ ਨਾਲ ਗੂੰਜ ਉਠਿਆ। ਸਤਿੰਦਰ ਸਰਤਾਜ ਨੇ ਗੁਰੂ ਨਾਨਕ ਦੇਵ ਜੀ ਵੱਲੋਂ ਰਚੀ ਆਰਤੀ ਗਗਨ ਮੈਂ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤ ਧੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ਨਾਲ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਇਸ ਮਗਰੋਂ ਸੂਫੀ ਗੀਤ ‘ਸਾਈਂ ਵੇ’ ਨਾਲ ਸਤਿੰਦਰ ਸਰਤਾਜ ਨੇ ਸਮਾਂ ਬੰਨ ਦਿੱਤਾ। ਸਤਿੰਦਰ ਸਰਤਾਜ ਨੇ ਜਿੱਥੇ ‘ਮੈਂ ਗੁਰਮੁਖੀ ਦਾ ਬੇਟਾ, ਮੈਨੂੰ ਤੋਰਦੇ ਨੇ ਅੱਖਰ, ਮਾਂ ਖੇਲਣੇ ਨੂੰ ਦਿੱਤੇ ਬੜੀ ਲੋੜ ਦੇ ਨੇ ਅੱਖਰ’ ਗੀਤ ਨਾਲ ਗੁਰਮੁਖੀ ਦੀ ਲੋੜ ਨੂੰ ਟਹਿਕਣ ਲਾਇਆ, ਉੇਥੇ ਹੀ ‘ਹੋਰਾਂ ਦੀ ਹਮਾਇਤ ਜਦੋਂ ਕਰਨ ਲੱਗੋ ਤਾਂ ਉਦੋ ਸਮਝੋ ਦਾਤਾ ਨੇ ਸੁਖਾਲੇ ਕਰਤੇ’ ਗੀਤ ਨਾਲ ਸਾਂਝੀਵਾਲਤਾ ਤੇ ਲੋੜਵੰਦਾਂ ਦੀ ਮਦਦ ਦਾ ਸੁਨੇਹਾ ਦਿੱਤਾ।
ਰਬਾਬ ਪੰਡਾਲ ਵਿਚ ਸੰਗਤ ਦਾ ਠਾਠਾਂ ਮਾਰਦਾ ਇਕੱਠ ਇਨਾਂ ਰੂਹਾਨੀ ਪਲਾਂ ਦਾ ਗਵਾਹ ਬਣਿਆ ਤੇ ਦਰਸ਼ਕਾਂ ਦੀਆਂ ਤਾੜੀਆਂ ਦੀ ਤਾਲ ਨੇ ਆਲਮ ਗੂੰਜਣ ਲਾ ਦਿੱਤਾ। ਇਸ ਤੋਂ ਬਿਨਾਂ ‘ਇਕ ਦਿਨ ਮੈਨੂੰ ਬੰਦਾ ਮਿਲਿਆ ਕਹਿੰਦਾ ਸਰਦਾਰ ਜੀ’, ‘ਕੋਈ ਅਲੀ ਆਖੇ ਕੋਈ ਬਲੀ ਆਖੇ’ ਅਤੇ ‘ਜਿੱਤ ਦੇ ਨਿਸ਼ਾਨ ਸਦਾ ਲਾਏ ਜਾਂਦੇ ਝੰਡੇ ਨਾਲ’ ਸੰਗਤਾਂ ਦੀ ਕਚਿਹਿਰੀ ਵਿਚ ਹਾਜਰੀ ਭਰੀ। ਇਸ ਮੌਕੇ ਡਿਪਟੀ ਡਾਇਰੈਕਟਰ ਲੋਕਲ ਬਾਡੀ ਸ: ਬਰਜਿੰਦਰ ਸਿੰਘ, ਐਸਡੀਐਮ ਡਾ: ਚਾਰੂਮਿਤਾ, ਮੇਲਾ ਅਫ਼ਸਰ ਨਵਨੀਤ ਕੌਰ ਬੱਲ ਸਮੇਤ ਪ੍ਰਮੁੱਖ ਸ਼ਖਸੀਅਤਾਂ ਨੇ ਸੰਗਤਾ ਨਾਲ ਬੈਠ ਕੇ ਧਾਰਮਿਕ ਗਾਇਨ ਦਾ ਆਨੰਦ ਉਠਾਇਆ। ਇਸ ਮੌਕੇ ਫਿਰੋਜਪੁਰ ਤੋਂ ਆਏ ਜਗਮੀਤ ਸਿੰਘ ਨੇ ਗੱਲ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਵੱਖ ਵੱਖ ਪ੍ਰੋਗਰਾਮਾਂ ਰਾਹੀਂ 550 ਸਾਲਾ ਗੁਰਪੁਰਬ ਨੂੰ ਯਾਦਗਾਰੀ ਬਣਾ ਦਿੱਤਾ।

Load More Related Articles
Load More By Nabaz-e-Punjab
Load More In General News

Check Also

Nander Murder Case: Punjab Police arrests key shooters among two BKI operatives; two pistols recovered

Nander Murder Case: Punjab Police arrests key shooters among two BKI operatives; two pisto…