ਕਿਸਾਨਾਂ ਦੇ ਹੱਕ ਵਿੱਚ ਭੁੱਖ-ਹੜਤਾਲ ’ਤੇ ਬੈਠੇ ਸਾਬਕਾ ਕੌਂਸਲਰ ਸਤਵੀਰ ਧਨੋਆ ਤੇ ਸਾਥੀ

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਮਨਪ੍ਰੀਤ ਚਾਹਲ ਤੇ ਸਾਥੀਆਂ ਵਕੀਲਾਂ ਨੇ ਕੀਤੀ ਵੀ ਹਮਾਇਤ

ਪੁਆਧ ਇਲਾਕਾ ਮੁਹਾਲੀ ਦੇ ਕਿਸਾਨਾਂ ਦੀ ਲੜੀਵਾਰ ਭੁੱਖ-ਹੜਤਾਲ 40ਵੇਂ ਦਿਨ ’ਚ ਦਾਖ਼ਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜੁਲਾਈ:
ਸੰਯੁਕਤ ਕਿਸਾਨ ਮੋਰਚਾ ਵੱਲੋਂ ਕਾਲੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਵਿੱਢੇ ਸੰਘਰਸ਼ ਦੇ ਸਮਰਥਨ ਵਿੱਚ ਪੁਆਧ ਇਲਾਕਾ ਮੁਹਾਲੀ ਦੇ ਕਿਸਾਨਾਂ ਵੱਲੋਂ ਮੁਹਾਲੀ ਏਅਰਪੋਰਟ ਸੜਕ ’ਤੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਸਾਹਮਣੇ ਸ਼ੁਰੂ ਕੀਤੀ ਲੜੀਵਾਰ ਭੁੱਖ-ਹੜਤਾਲ ਸ਼ੁੱਕਰਵਾਰ ਨੂੰ 40ਵੇਂ ਦਿਨ ਵਿੱਚ ਦਾਖ਼ਲ ਹੋ ਗਈ। ਅੱਜ ਸਾਬਕਾ ਕੌਂਸਲਰ ਤੇ ਸਮਾਜ ਸੇਵੀ ਆਗੂ ਸਤਵੀਰ ਸਿੰਘ ਧਨੋਆ, ਮਨਜੀਤ ਸਿੰਘ ਗਿੱਲ, ਮੇਜਰ ਸਿੰਘ, ਸਮਿੰਦਰ ਸਿੰਘ ਹੈਪੀ, ਅਮਰਜੀਤ ਸਿੰਘ ਧਨੋਆ, ਜਸਵਿੰਦਰ ਸਿੰਘ ਸਿੱਧੂ ਅਤੇ ਲਾਲ ਸਿੰਘ ਭੁੱਖ-ਹੜਤਾਲ ’ਤੇ ਬੈਠੇ। ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਚਾਹਲ, ਸਨੇਹਪ੍ਰੀਤ ਸਿੰਘ, ਸਿਮਰਦੀਪ ਸਿੰਘ ਅਤੇ ਆਕਾਸ਼ ਚੇਤਲ ਨੇ ਵੀ ਧਰਨੇ ਵਿੱਚ ਸ਼ਮੂਲੀਅਤ ਕਰਕੇ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕੀਤੀ ਅਤੇ ਕੇਂਦਰ ਸਰਕਾਰ ਵਿਰੁੱਧ ਭੜਾਸ ਕੱਢੀ।
ਇਸ ਮੌਕੇ ਸਤਵੀਰ ਸਿੰਘ ਧਨੋਆ ਨੇ ਕਿਹਾ ਕਿ ਪੰਜਾਬ ਸਮੇਤ ਹੋਰਨਾਂ ਸੂਬਿਆਂ ਦੇ ਕਿਸਾਨਾਂ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ ਸੱਤ ਮਹੀਨਿਆਂ ਤੋਂ ਅੱਤ ਦੀ ਗਰਮੀ ਵਿੱਚ ਦਿੱਲੀ ਦੀਆਂ ਬਰੂਹਾਂ ’ਤੇ ਧਰਨਾ ਲਗਾ ਕੇ ਬੈਠੇ ਹਨ, ਪ੍ਰੰਤੂ ਹੁਕਮਰਾਨ ਕਿਸਾਨਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਇਕੱਲੇ ਕਿਸਾਨਾਂ ਦੀ ਲੜਾਈ ਨਹੀਂ ਹੈ ਬਲਕਿ ਖੇਤੀ ਕਾਨੂੰਨਾਂ ਦਾ ਸਾਰੇ ਵਰਗਾਂ ’ਤੇ ਮਾੜਾ ਅਸਰ ਪਵੇਗਾ। ਇਸ ਲਈ ਹਰੇਕ ਨਾਗਰਿਕ ਨੂੰ ਕਿਸਾਨੀ ਸੰਘਰਸ਼ ਵਿੱਚ ਬਣਦਾ ਯੋਗਦਾਨ ਪਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਨੰਬਰਦਾਰ ਹਰਵਿੰਦਰ ਸਿੰਘ, ਮਿੰਦਰ ਸਿੰਘ ਸੋਹਾਣਾ, ਦਵਿੰਦਰ ਸਿੰਘ ਬੌਬੀ, ਅਮਰਜੀਤ ਸਿੰਘ ਨਰੈਣ, ਅਮਨ ਪੂਨੀਆ ਪਹਿਲਵਾਨ, ਕਰਮਜੀਤ ਸਿੰਘ, ਖੁਸ਼ਵਿੰਦਰ ਸਿੰਘ ਬੈਦਵਾਨ ਨੇ ਵੀ ਸੰਬੋਧਨ ਕੀਤਾ।

Load More Related Articles

Check Also

ਵਿਕਰੇਤਾ ਤੇ ਛੋਟੇ ਕਿਸਾਨਾਂ ਲਈ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਦੀਆਂ ਹਨ ‘ਹਫ਼ਤਾਵਾਰੀ ਮੰਡੀਆਂ’

ਵਿਕਰੇਤਾ ਤੇ ਛੋਟੇ ਕਿਸਾਨਾਂ ਲਈ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਦੀਆਂ ਹਨ ‘ਹਫ਼ਤਾਵਾਰੀ ਮੰਡੀਆਂ’ ਸ਼ਹਿਰ ਵਿੱਚ ਲੱਗ…