ਸਤਵਿੰਦਰ ਕੌਰ ਸਰੌਆ ਜੀਰਕਪੁਰ ਅਕਾਲੀ ਦਲ ਮਹਿਲਾ ਵਿੰਗ ਦੀ ਪ੍ਰਧਾਨ ਬਣੀ

ਨਬਜ਼-ਏ-ਪੰਜਾਬ ਬਿਊਰੋ, ਜ਼ੀਰਕਪੁਰ, 31 ਦਸੰਬਰ:
ਸ਼੍ਰੋਮਣੀ ਅਕਾਲੀ ਦਲ ਦੀ ਜੁਝਾਰੂ ਮਹਿਲਾ ਆਗੂ ਤੇ ਮਾਈ ਭਾਗੋ ਵੈਲਫੇਅਰ ਸੁਸਾਇਟੀ ਦੀ ਪ੍ਰਧਾਨ ਬੀਬਾ ਸਤਵਿੰਦਰ ਕੌਰ ਸਰਾਓ ਨੂੰ ਇਸਤਰੀ ਅਕਾਲੀ ਦਲ ਜ਼ੀਰਕਪੁਰ ਦਾ ਪ੍ਰਧਾਨ ਥਾਪਿਆ ਗਿਆ ਹੈ। ਡੇਰਾਬੱਸੀ ਤੋਂ ਅਕਾਲੀ ਦਲ ਦੇ ਵਿਧਾਇਕ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਐਨ.ਕੇ. ਸ਼ਰਮਾ ਨੇ ਬੀਤੇ ਦਿਨੀਂ ਬੀਬੀ ਸਤਵਿੰਦਰ ਕੌਰ ਸਰਾਓ ਨੂੰ ਇਸਤਰੀ ਅਕਾਲੀ ਦਲ ਜੀਰਕਪੁਰ ਦੀ ਪ੍ਰਧਾਨ ਵਜੋਂ ਨਿਯੁਕਤ ਪੱਤਰ ਦਿੱਤਾ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸ੍ਰੀ ਸ਼ਰਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕ ਅਜਿਹੀ ਸਿਆਸੀ ਪਾਰਟੀ ਹੈ। ਜਿਸ ਨੇ ਹਮੇਸ਼ਾਂ ਹੀ ਆਪਣੇ ਸਰਗਰਮ ਦੇ ਵਫਾਦਾਰ ਵਰਕਰਾਂ ਨੂੰ ਬਣਦਾ ਮਾਣ ਸਤਿਕਾਰ ਦੇ ਕੇ ਨਿਵਾਜਿਆ ਹੈ।
ਇਸ ਮੌਕੇ ਬੀਬਾ ਸਤਵਿੰਦਰ ਕੌਰ ਸਰਾਓ ਨੇ ਕਿਹਾ ਕਿ ਹਾਈ ਕਮਾਂਡ ਨੇ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਇਸ ਨੂੰ ਨੂੰ ਪੂਰੀ ਲਗਨ, ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਵੱਧ ਤੋਂ ਵੱਧ ਅੌਰਤਾਂ ਅਤੇ ਲੜਕੀਆਂ ਨੂੰ ਅਕਾਲੀ ਦਲ ਨਾਲ ਜੋੜਨ ਲਈ ਜਾਗਰੂਕਤਾ ਕੈਂਪ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਅੌਰਤਾਂ ਮਹੱਤਵ ਪੂਰਨ ਭੂਮਿਕਾ ਨਿਭਾਈ ਜਾਵੇਗੀ। ਇਸ ਸਬੰਧੀ ਰਾਜਨੀਤੀ ਵਿੱਚ ਸਰਗਰਮ ਅੌਰਤਾਂ ਦੀਆਂ ਬੂਥ ਪੱਧਰ ’ਤੇ ਸਬ ਕਮੇਟੀਆਂ ਬਣਾਈਆਂ ਜਾਣਗੀਆਂ। ਜਿਨ੍ਹਾਂ ਨੂੰ ਵਿਧਾਇਕ ਸ੍ਰੀ ਸ਼ਰਮਾ ਵੱਲੋਂ ਸ਼ਨਾਖ਼ਤੀ ਕਾਰਡ ਜਾਰੀ ਕੀਤੇ ਜਾਣਗੇ ਤਾਂ ਜੋ ਫੀਲਡ ਵਿੱਚ ਕੰਮ ਕਰਦਿਆਂ ਅੌਰਤਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਾ ਆਵੇ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…