ਸਾਊਦੀ ਅਰਬ ਨੇ 39 ਹਜ਼ਾਰ ਪਾਕਿਸਤਾਨ ਨਾਗਰਿਕਾਂ ਨੂੰ ਦੇਸ਼ ’ਚੋਂ ਬਾਹਰ ਕੱਢਿਆ

ਨਬਜ਼-ਏ-ਪੰਜਾਬ ਬਿਊਰੋ, ਰਿਆਧ, 8 ਫਰਵਰੀ:
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ 7 ਮੁਸਲਿਮ ਦੇਸ਼ਾਂ ਦੇ ਨਾਗਰਿਕਾਂ ਅਤੇ ਅਮਰੀਕਾ ਵਿੱਚ ਦਾਖ਼ਲ ਹੋਣ ’ਤੇ ਪਾਬੰਦੀ ਲਾਉਣ ਦਾ ਹੁਕਮ ਜਾਰੀ ਕਰਨ ਤੋਂ ਬਾਅਦ ਵਿਦੇਸ਼ੀ ਮੁਲਕਾਂ ਵਿੱਚ ਹੜਕੰਪ ਮਚ ਗਿਆ ਹੈ। ਟਰੰਪ ਦੇ ਇਸ ਇੱਕ ਤਰਫ਼ਾ ਹੁਕਮ ਦੀ ਹਰ ਪਾਸੇ ਆਲੋਚਨਾ ਹੋਈ ਹੈ ਅਤੇ ਕੁਝ ਵਿਦੇਸ਼ੀ ਮੁਲਕਾਂ ਨੇ ਇਸ ਨੂੰ ਅਮਰੀਕਾ ਦਾ ਅੰਦਰੂਨੀ ਮਾਮਲਾ ਦੱਸਿਆ ਹੈ। ਹੁਣ ਮੁਸਲਿਮ ਬਹੁਲ ਦੇਸ਼ ਸਾਊਦੀ ਅਰਬ ਨੇ ਵੀਜ਼ਾ ਉਲੰਘਣ ਦੇ ਮਾਮਲਿਆਂ ਵਿੱਚ ਮਹਿਜ 4 ਮਹੀਨੇ ਦੌਰਾਨ ਤਕਰੀਬਨ 39 ਹਜ਼ਾਰ ਪਾਕਿਸਤਾਨੀ ਨਾਗਰਿਕਾਂ ਨੂੰ ਉਨ੍ਹਾਂ ਦੇ ਦੇਸ਼ ਵਾਪਸ ਭੇਜ ਦਿੱਤਾ ਹੈ। ਇੱਥੋਂ ਤੱਕ ਕਿ ਇਕ ਸੀਨੀਅਰ ਸੁਰੱਖਿਆ ਅਧਿਕਾਰੀ ਨੂੰ ਹੁਕਮ ਦਿੱਤੇ ਗਏ ਹਨ ਕਿ ਪਾਕਿਸਤਾਨੀਆਂ ਨੂੰ ਦੇਸ਼ ਵਿੱਚ ਦਾਖਲ ਹੋਣ ਦੀ ਇਜਾਜ਼ਤ ਦੇਣ ਤੋਂ ਪਹਿਲਾਂ ਉਨ੍ਹਾਂ ਦੀ ਚੰਗੀ ਤਰ੍ਹਾਂ ਨਾਲ ਜਾਂਚ ਕੀਤੀ ਜਾਵੇ, ਕਿਉਂਕਿ ਡਰ ਹੈ ਕਿ ਉਨ੍ਹਾਂ ਵਿੱਚੋਂ ਕੁਝ ਆਈਐਸਆਈਐਸ ਦੇ ਹਮਦਰਦ ਹੋ ਸਕਦੇ ਹਨ?
ਸਾਊਦੀ ਗਜ਼ਟ ਨੇ ਸੁਰੱਖਿਆ ਸੂਤਰਾਂ ਦੇ ਹਵਾਲੇ ਤੋਂ ਆਪਣੀ ਰਿਪੋਰਟ ਵਿੱਚ ਦੱਸਿਆ ਕਿ ਰਿਹਾਇਸ਼ ਅਤੇ ਕੰਮ ਦੇ ਨਿਯਮਾਂ ਦੇ ਉਲੰਘਣ ਮਾਮਲਿਆਂ ਵਿੱਚ ਤਕਰੀਬਨ 39,000 ਪਾਕਿਸਤਾਨੀਆਂ ਨੂੰ ਵਾਪਸ ਭੇਜਿਆ ਗਿਆ ਹੈ। ਸੂਤਰਾਂ ਮੁਤਾਬਕ ਅੱਤਵਾਦੀ ਕਾਰਵਾਈ ਵਿੱਚ ਕਈ ਪਾਕਿਸਤਾਨੀ ਨਾਗਰਿਕਾਂ ਦੀ ਸ਼ਮੂਲੀਅਤ ਚਿੰਤਾ ਦਾ ਵਿਸ਼ਾ ਹੈ। ਸੂਤਰਾਂ ਨੇ ਦੱਸਿਆ ਕਿ ਬਹੁਤ ਸਾਰੇ ਪਾਕਿਸਤਾਨੀ ਨਸ਼ੀਲੇ ਪਦਾਰਥਾਂ ਦੀ ਤਸਕਰੀ, ਚੋਰੀ, ਜਾਅਲਸਾਜ਼ੀ ਅਤੇ ਹਿੰਸਾ ਦੇ ਅਪਰਾਧਾਂ ਵਿੱਚ ਫੜੇ ਗਏ ਹਨ। ਜਿਸ ਦੇ ਮੱਦੇਨਜ਼ਰ ਸ਼ੂਰਾ ਪਰੀਸ਼ਦ ਦੀ ਸੁਰੱਖਿਆ ਕਮੇਟੀ ਦੇ ਪ੍ਰਧਾਨ ਅਬਦੁੱਲਾ ਅਲ-ਸਦਾਉਨ ਨੇ ਸਾਊਦੀ ਅਰਬ ਵਿੱਚ ਕੰਮ ਲਈ ਨਿਯੁਕਤੀ ਤੋਂ ਪਹਿਲਾਂ ਪਾਕਿਸਤਾਨੀਆਂ ਦੀ ਜਾਂਚ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅਫਗਾਨਿਸਤਾਨ ਨਾਲ ਨੇੜਤਾ ਦੀ ਵਜ੍ਹਾ ਤੋਂ ਪਾਕਿਸਤਾਨ ਖੁਦ ਅਤਿਵਾਦ ਤੋਂ ਪੀੜਤ ਹੈ।

Load More Related Articles
Load More By Nabaz-e-Punjab
Load More In International

Check Also

ਵਿਵਾਦਿਤ ਕਿਤਾਬਾਂ ਦਾ ਮਾਮਲਾ: ਪੰਜਾਬ ਪੁਲੀਸ ਦੇ ਸਟੇਟ ਕਰਾਈਮ ਥਾਣੇ ’ਚ ਤਿੰਨ ਲੇਖਕਾਂ ਖ਼ਿਲਾਫ਼ ਕੇਸ ਦਰਜ

ਵਿਵਾਦਿਤ ਕਿਤਾਬਾਂ ਦਾ ਮਾਮਲਾ: ਪੰਜਾਬ ਪੁਲੀਸ ਦੇ ਸਟੇਟ ਕਰਾਈਮ ਥਾਣੇ ’ਚ ਤਿੰਨ ਲੇਖਕਾਂ ਖ਼ਿਲਾਫ਼ ਕੇਸ ਦਰਜ ਮੁੱਖ…