ਲੋੜਵੰਦ ਲੜਕੀਆਂ ਦੀ ‘ਬੇਟੀ ਬਚਾਓ-ਬੇਟੀ ਪੜਾਓ’ ਸਕੀਮ ਤਹਿਤ ਹਰ ਸੰਭਵ ਮਦਦ ਕੀਤੀ ਜਾਵੇਗੀ: ਸ੍ਰੀਮਤੀ ਜੈਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਮਾਰਚ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਭਾਈ ਘਨੱਈਆ ਕੇਅਰ ਸਰਵਿਸ ਐਂਡ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਇਸ ਮੌਕੇ ਸਿਲਾਈ ਟਰੇਨਿੰਗ ਸੈਂਟਰ ਦੀਆਂ ਵਲੰਟੀਅਰ ਲੜਕੀਆਂ ਵੱਲੋਂ ਜ਼ਿਲ੍ਹੇ ਦੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਆਸ਼ਿਕਾ ਜੈਨ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਏਡੀਸੀ ਸ੍ਰੀਮਤੀ ਜੈਨ ਨੇ ਲੜਕੀਆਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੂੰ ਆਪਣੇ ਪੈਰਾ ਉੱਤੇ ਖੜੇ ਹੋਣ ਲਈ ਪ੍ਰੇਰਦਿਆਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਭਲਾਈ ਸਕੀਮਾਂ ਅਤੇ ਲੋੜਵੰਦ ਲੜਕੀਆਂ ਲਈ ‘ਬੇਟੀ ਬਚਾਉ ਬੇਟੀ ਪੜਾਓ’ ਸਕੀਮ ਅਧੀਨ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਜ਼ਿਲ੍ਹਾ ਰੈਡ ਕਰਾਸ ਸ਼ਾਖਾ ਅਤੇ ਭਾਈ ਘਨੱਈਆ ਜੀ ਕੇਅਰ ਸਰਵਿਸ ਐਡਵੈਲਫੇਅਰ ਸੁਸਾਇਟੀ ਵੱਲੋਂ ਉਕਤ ਸਿਲਾਈ ਟਰੇਨਿੰਗ ਸੈਂਟਰ ਸਾਂਝੇ ਤੌਰ ’ਤੇ ਚਲਾਇਆ ਜਾ ਰਿਹਾ ਹੈ।
ਇਸ ਮੌਕੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਕੱਤਰ ਕਮਲੇਸ਼ ਕੁਮਾਰ ਕੌਸ਼ਲ ਨੇ ਬੱਚਿਆਂ ਨੂੰ ਟੈਕਨੀਕਲਟਰਨਿੰਗ, ਖੂਨਦਾਨ ਕਰਨ ਅਤੇ ਫਸਟ ਏਡ ਸਬੰਧੀ ਟਰਨਿੰਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ ਉਨ੍ਹਾਂ ਉਤਸ਼ਾਹਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਕੋਈ ਲੜਕੀ ਪੂਰੀ ਲਗਨ ਅਤੇ ਮਿਹਨਤ ਨਾਲ ਸਿਲਾਈ ਦਾ ਕੰਮ ਸਿਖਦੀ ਹੈ ਤਾਂ ਉਹ ਬਹੁਤ ਵੱਡੀ ਫੈਸ਼ਨ ਡਜਾਈਨਰ ਬਣ ਸਕਦੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕੋਈ ਕੰਮ ਨਹੀਂ ਹੈ, ਜਿਸ ਨੂੰ ਅਸੀਂ ਨਹੀਂ ਕਰ ਸਕਦੇ ਹਾਂ, ਹਰੇਕ ਕੰਮ ਮਨੁੱਖ ਦੇ ਹੱਥ ਵਿੱਚ ਹੀ ਹੈ। ਇਸ ਮੌਕੇ ਵਲੰਟੀਅਰ ਲੜਕੀਆ ਨੂੰ ਰੀਫਰੈਸ਼ਮੈਟ ਵੀ ਦਿੱਤੀ ਗਈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਕੇ.ਕੇ. ਸੈਣੀ ਅਤੇ ਪ੍ਰਧਾਨ ਸੰਜੀਵ ਰਾਬੜਾ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Awareness/Campaigns

Check Also

ਵੱਡੀ ਲਾਪਰਵਾਹੀ: ਪੰਚਾਇਣ ਚੋਣਾਂ ਸਬੰਧੀ ਅਸਲਾ ਜਮ੍ਹਾ ਕਰਵਾਉਣਾ ਭੁੱਲੀ ਸਰਕਾਰ

ਵੱਡੀ ਲਾਪਰਵਾਹੀ: ਪੰਚਾਇਣ ਚੋਣਾਂ ਸਬੰਧੀ ਅਸਲਾ ਜਮ੍ਹਾ ਕਰਵਾਉਣਾ ਭੁੱਲੀ ਸਰਕਾਰ ਪਿੰਡ ਮਨੌਲੀ ਦੇ ਜਤਿੰਦਰ ਸਿੰਘ…