ਮੇਰਾ ਮਾਸਕ ਤੁਹਾਨੂੰ ਤੇ ਤੁਹਾਡਾ ਮਾਸਕ ਮੈਨੂੰ ਬਚਾਏਗਾ ਕਰੋਨਾ ਮਹਾਮਾਰੀ ਤੋਂ: ਆਸ਼ਿਕਾ ਜੈਨ

ਮਿਸ਼ਨ ਫਤਿਹ ਦੀ ਸਫਲਤਾ ਲਈ ਹੁਣ ਅਧਿਆਪਕ ਤੇ ਵਿਦਿਆਰਥੀ ਵੀ ਮੈਦਾਨ ’ਚ ਨਿੱਤਰੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜੁਲਾਈ:
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਤੰਦਰੁਸਤੀ ਅਤੇ ਕਰੋਨਾ ਮਹਾਮਾਰੀ ਦੇ ਬਚਾਅ ਲਈ ਆਰੰਭੀ ਮਿਸ਼ਨ ਫਤਿਹ ਮੁਹਿੰਮ ਜ਼ਿਲ੍ਹਾ ਪੱਧਰ ’ਤੇ ਲਾਹੇਵੰਦ ਸਾਬਤ ਹੋ ਰਹੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੀ ਏਡੀਸੀ ਆਸ਼ਿਕਾ ਜੈਨ ਨੇ ਦੱਸਿਆ ਕਿ ਇਸ ਮੁਹਿੰਮ ਵਿੱਚ ਜਿੱਥੇ ਸਿਹਤ ਵਿਭਾਗਾਂ ਦੇ ਮੁਲਾਜ਼ਮਾਂ ਸਮੇਤ ਹੋਰ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਅਤੇ ਐਨਜੀਓ ਦਾ ਪੂਰਾ ਸਹਿਯੋਗ ਮਿਲ ਰਿਹਾ ਹੈ। ਉੱਥੇ ਅਧਿਆਪਕ ਅਤੇ ਵਿਦਿਆਰਥੀ ਵੀ ਮਿਸ਼ਨ ਫਤਿਹ ਵਿੱਚ ਵੱਧ-ਚੜ੍ਹ ਕੇ ਹਿੱਸਾ ਪਾ ਰਹੇ ਹਨ। ਉਨ੍ਹਾਂ ਦੱਸਿਆ ਕਿ ਅਧਿਆਪਕਾਂ ਵੱਲੋਂ ਆਨਲਾਈਨ ਕਲਾਸਾਂ ਰਾਹੀਂ ਬੱਚਿਆਂ ਨੂੰ ਸੂਚਿਤ ਕੀਤਾ ਜਾ ਰਿਹਾ ਹੈ ਅਤੇ ਬੱਚੇ ਨਾ ਸਿਰਫ ਆਪ ਸੁਰੱਖਿਆ ਪ੍ਰੋਟੋਕਾਲ ਦੀ ਪਾਲਣਾ ਕਰ ਰਹੇ ਹਨ ਸਗੋਂ ਲੋਕਾਂ ਨੂੰ ਕਰੋਨਾ ਦੇ ਸੰਕਟ ਤੋਂ ਬਚਾਉਣ ਲਈ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਜਾਣਕਾਰੀ ਅੱਗੇ ਫੈਲਾ ਰਹੇ ਹਨ ਅਤੇ ਮਾਸਕ ਵੰਡ ਰਹੇ ਹਨ।
ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਬਹੁਤ ਸਾਰੇ ਵਿਦਿਆਰਥੀ ਵਲੰਟੀਅਰਾਂ ਵਜੋਂ ਇਹ ਸੁਨੇਹਾ ਘਰ-ਘਰ ਪਹੁੰਚਾ ਰਹੇ ਹਨ ਕਿ ‘ਮੇਰਾ ਮਾਸਕ ਤੁਹਾਨੂੰ ਬਚਾਏਗਾ ਅਤੇ ਤੁਹਾਡਾ ਮਾਸਕ ਮੈਨੂੰ ਇਸ ਮਹਾਮਾਰੀ ਤੋਂ ਬਚਾਏਗਾ’। ਇਸ ਨਾਅਰੇ ਹੇਠ ਲੋਕਾਂ ਨੂੰ ਮਾਸਕ ਦੀ ਅਹਿਮੀਅਤ ਬਾਰੇ ਦੱਸਿਆ ਜਾ ਰਿਹਾ ਹੈ ਤਾਂ ਜੋ ਲੋਕ ਇਸ ਤੋਂ ਪ੍ਰੇਰਣਾ ਲੈਣ ਕੇ ਮਾਸਕ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾ ਸਕਣ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਦਾ ਇਹ ਮੁੱਢਲਾ ਫਰਜ਼ ਬਣਦਾ ਹੈ ਕਿ ਉਹ ਆਲੇ-ਦੁਆਲੇ ਦੇ ਲੋਕਾਂ ਨੂੰ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ ’ਤੇ ਜਾਰੀ ਕੋਵਿਡ-19 ਦੀ ਐਡਵਾਈਜ਼ਰੀਆਂ ਬਾਰੇ ਜਾਗਰੂਕ ਕਰੇ। ਉਨ੍ਹਾਂ ਕਿਹਾ ਕਿ ਜਾਗਰੂਕ ਸਮਾਜ ਹੀ ਵੱਡੀ ਤੋਂ ਵੱਡੀ ਤੋਂ ਲੜਾਈ ਜਿੱਤ ਸਕਦਾ ਹੈ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…