
ਐਸਬੀਆਈ ਨੇ ਪੌਦੇ ਲਗਾ ਕੇ ਮਨਾਇਆ ਬੈਂਕ ਦਾ 65ਵਾਂ ਸਥਾਪਨਾ ਦਿਵਸ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜੁਲਾਈ:
ਕਰੋਨਾਵਾਇਰਸ ਦੀ ਮਹਾਮਾਰੀ ਕਾਰਨ ਪੈਦਾ ਹੋਏ ਸੰਕਟ ਦੇ ਮੱਦੇਨਜ਼ਰ ਜਿੱਥੇ ਪੂਰਾ ਵਿਸ਼ਵ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ, ਉੱਥੇ ਐਸਬੀਆਈ ਮੁਹਾਲੀ ਦੀ ਮੁੱਖ ਬਰਾਂਚ ਵੱਲੋਂ ਇੱਥੋਂ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼-3ਬੀ1 ਵਿਖੇ ਪੌਦੇ ਲਗਾ ਕੇ ਬੈਂਕ ਦਾ 65ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਬੈਂਕ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਬੈਂਕ ਅਧਿਕਾਰੀਆਂ ਨੇ ਵੱਖ-ਵੱਖ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਡਿਜੀਟਲ ਬੈਂਕਿੰਗ ਦੀ ਵਰਤੋਂ ਦਾ ਸੁਝਾਅ ਦਿੱਤਾ। ਸਕੂਲ ਵਿੱਚ ਵੱਖ-ਵੱਖ ਕਿਸਮ ਦੇ ਪੌਦੇ ਲਗਾਉਣ ਦਾ ਇਹ ਉਪਰਾਲਾ ਚੀਫ਼ ਮੈਨੇਜਰ ਸ੍ਰੀਮਤੀ ਮਨਦੀਪ ਕੌਰ ਅਤੇ ਮੁਹਾਲੀ ਦੀ ਮੁੱਖ ਬਰਾਂਚ ਦੇ ਨਾਲ ਸਕੂਲ ਦੇ ਪ੍ਰਿੰਸੀਪਲ ਸੀ੍ਰਮਤੀ ਸੁਖਵਿੰਦਰ ਕੌਰ ਨੇ ਸਾਂਝੇ ਤੌਰ ’ਤੇ ਕੀਤਾ। ਇਸ ਮੌਕੇ ਬੈਂਕ ਅਧਿਕਾਰੀਆਂ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਬੈਂਕ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ।