
ਐਸਸੀ\ਬੀਸੀ ਮਹਾ ਪੰਚਾਇਤ ਅਤੇ ਪੀੜਤ ਪਰਿਵਾਰਾਂ ਵੱਲੋਂ ਸੋਹਾਣਾ ਥਾਣੇ ਦਾ ਘਿਰਾਓ
ਡੀਐਸਪੀ ਬੱਲ ਨੇ ਕਈ ਕੇਸ ਥਾਣੇ ’ਚੋਂ ਆਪਣੇ ਕੋਲ ਮੰਗਵਾਏ, ਛੇਤੀ ਕਾਰਵਾਈ ਦਾ ਭਰੋਸਾ ਦਿੱਤਾ
ਨਬਜ਼-ਏ-ਪੰਜਾਬ, ਮੁਹਾਲੀ, 28 ਅਪਰੈਲ:
ਐਸਸੀ\ਬੀਸੀ ਮਹਾਂ ਪੰਚਾਇਤ ਅਤੇ ਪੀੜਤ ਪਰਿਵਾਰਾਂ ਨੇ ਅੱਜ ਬਲਵਿੰਦਰ ਸਿੰਘ ਕੁੰਭੜਾ ਦੀ ਅਗਵਾਈ ਹੇਠ ਸੋਹਾਣਾ ਥਾਣੇ ਦਾ ਘਿਰਾਓ ਕੀਤਾ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਵੱਖ-ਵੱਖ ਪੀੜਤ ਪਰਿਵਾਰਾਂ ਨੇ ਆਪਬੀਤੀ ਦੱਸਦਿਆਂ ਇਨਸਾਫ਼ ਲਈ ਖੱਜਲ-ਖੁਆਰ ਹੋਣ ਦੀ ਗੱਲ ਕਹੀ। ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਬਲਵਿੰਦਰ ਕੁੰਭੜਾ ਦੀ ਮੌਜੂਦਗੀ ਵਿੱਚ ਇੱਕ-ਇੱਕ ਕੇਸ ਦੀ ਧਿਆਨ ਪੂਰਵਕ ਸੁਣਵਾਈ ਕੀਤੀ ਅਤੇ ਕਈ ਕੇਸ ਥਾਣੇ ’ਚੋਂ ਆਪਣੇ ਹੱਥਾਂ ਵਿੱਚ ਲਏ ਅਤੇ ਜਲਦੀ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਵਿੰਦਰ ਸਿੰਘ ਕੁੰਭੜਾ ਨੇ ਕਿਹਾ ਕਿ ਡੀਐਸਪੀ ਬੱਲ ਨਾਲ ਬਹੁਤ ਸੁਖਾਵੇਂ ਮਾਹੌਲ ਵਿੱਚ ਮੀਟਿੰਗ ਹੋਈ ਹੈ ਅਤੇ ਉਨ੍ਹਾਂ ਨੇ ਜਲਦ ਕਾਰਵਾਈ ਕਰਨ ਦਾ ਭਰੋਸਾ ਵੀ ਦਿੱਤਾ ਹੈ। ਜੇਕਰ ਸਮੇਂ ਸਿਰ ਕਾਰਵਾਈ ਨਾ ਹੋਈ 10 ਮਈ ਨੂੰ ਡੀਸੀ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਨੇ ਕਈ ਕੇਸ ਮੀਡੀਆ ਸਾਹਮਣੇ ਰੱਖਦਿਆਂ ਕਿਹਾ ਕਿ ਗੁਰਜੀਤ ਸਿੰਘ ਦੇ ਦਫ਼ਤਰ ਅਤੇ ਘਰ ਦਾ ਸਮਾਨ ਚੋਰੀ ਕਰਨ ਵਾਲੇ ਖ਼ਿਲਾਫ਼ ਹੁਣ ਤੱਕ ਕਾਰਵਾਈ ਨਹੀਂ ਹੋਈ। ਪਿੰਡ ਰਾਏਪੁਰ ਖ਼ੁਰਦ ਵਿੱਚ ਬਿਨਾਂ ਕਿਸੇ ਮਨਜ਼ੂਰੀ ਦੇ ਬਹੁਮੰਜ਼ਲਾਂ ਇਮਾਰਤ ਦਾ ਮੁੱਦਾ ਚੁੱਕਿਆ। ਇਸੇ ਤਰ੍ਹਾਂ ਉਨ੍ਹਾਂ ਨੇ ਕਈ ਹੋਰ ਮਾਮਲਿਆਂ ਬਾਰੇ ਵੀ ਗੱਲ ਕੀਤੀ।
ਸੀਐਲਪੀ ਦੇ ਚੇਅਰਮੈਨ ਅਵਤਾਰ ਸਿੰਘ ਨਗਲਾ, ਜਥੇਦਾਰ ਬਲਕਾਰ ਸਿੰਘ ਭੁੱਲਰ, ਸੁਖਵਿੰਦਰ ਸਿੰਘ ਭਾਟੀਆ, ਜਥੇਦਾਰ ਬਲਵੀਰ ਸਿੰਘ ਸੋਹਾਣਾ, ਜਥੇਦਾਰ ਸੇਵਾ ਸਿੰਘ ਗੀਗੇਮਾਜਰਾ, ਨੈਬ ਸਿੰਘ ਗੀਗੇਮਾਜਰਾ, ਮਾ. ਬਨਵਾਰੀ ਲਾਲ, ਡਾ. ਜਗਜੀਵਨ ਸਿੰਘ ਸਰਪੰਚ, ਹਰਨੇਕ ਸਿੰਘ ਮਲੋਆ, ਲਖਵੀਰ ਸਿੰਘ ਵਡਾਲਾ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ। ਇਸ ਮੌਕੇ ਬਾਬੂ ਵੇਦ ਪ੍ਰਕਾਸ਼, ਗੁਰਮੀਤ ਸਿੰਘ, ਅਵਤਾਰ ਸਿੰਘ, ਬਿਕਰਮਜੀਤ ਸਿੰਘ, ਕੁਲਦੀਪ ਕੌਰ, ਸੁਰਜੀਤ ਕੌਰ, ਸੁਖਦੇਵ ਸਿੰਘ, ਮਨਜੀਤ ਸਿੰਘ, ਨੰਬਰਦਾਰ ਬਲਵਿੰਦਰ ਸਿੰਘ, ਕੁਲਵਿੰਦਰ ਸਿੰਘ, ਗੁਲਜ਼ਾਰ ਸਿੰਘ, ਦੇਵੀ ਦਿਆਲ, ਬਹਾਦਰ ਸਿੰਘ, ਰੇਣੂ, ਜਯੋਤੀ, ਪਰਮਜੀਤ ਕੌਰ, ਭੋਲੀ ਅਤੇ ਹੋਰ ਹਾਜ਼ਰ ਸਨ।