ਸਾਉਣੀ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 19 ਤੋਂ 26 ਸਤੰਬਰ ਤੱਕ ਪਾਣੀ ਛੱਡਣ ਦਾ ਸ਼ਡਿਊਲ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 18 ਸਤੰਬਰ:
ਸਾਉਣੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਸਿੰਚਾਈ ਵਿਭਾਗ ਪੰਜਾਬ ਦੇ ਇਕ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ 19 ਤੋਂ 26 ਸਤੰਬਰ 2017 ਤੱਕ ਰੋਪੜ ਹੈਡ ਵਰਕਸ ’ਤੋਂ ਨਿਕਲਣ ਵਾਲੀਆਂ ਨਹਿਰਾਂ (ਸਰਹਿੰਦ ਕੈਨਾਲ ਸਿਸਟਮ) ਅਤੇ ਬਰਾਂਚਾਂ ਜਿਵੇ ਕਿ ਬਿਸਤ ਦੁਆਬ ਕੈਨਾਲ, ਸਿਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਅਬੋਹਰ ਬ੍ਰਾਂਚ ਅਤੇ ਪਟਿਆਲਾ ਫੀਡਰ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ। ਬੁਲਾਰੇ ਨੇ ਨਹਿਰੀ ਵਾਰੀ ਬੰਦੀ ਪ੍ਰੋਗਰਾਮ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਖੜਾ ਮੇਨ ਲਾਈਨ ਵਿੱਚੋਂ ਨਿਕਲਦੀਆਂ ਨਹਿਰਾਂ ਜੋ ਕਿ ਗਰੁੱਪ ‘ਏ’ ਵਿੱਚ ਹਨ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਘੱਗਰ ਲਿੰਕ ਅਤੇ ਇਸ ਵਿੱਚੋਂ ਫੀਡ ਹੁੰਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਅਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।
ਸਿੰਚਾਈ ਵਿਭਾਗ ਦੇ ਬੁਲਾਰੇ ਨੇ ਇਹ ਵੀ ਦੱਸਿਆ ਕਿ ਸਰਹਿੰਦ ਫੀਡਰ ਵਿਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ ‘ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਸਰਹੰਦ ਫੀਡਰ ਵਿੱਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਜਿਹੜੇ ਕਿ ਗਰੁੱਪ ‘ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ। ਸਿੰਚਾਈ ਵਿਭਾਗ ਦੇ ਬੁਲਾਰੇ ਨੇ ਅੱਗੇ ਹੋਰ ਦੱਸਿਆ ਕਿ ਅੱਪਰਬਾਰੀ ਦੁਆਬ ਕੈਨਾਲ ਵਿਚੋਂ ਨਿਕਲਦੀ ਸਭਰਾਓ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦ ਕਿ ਕਸੂਰ ਬ੍ਰਾਂਚ ਲੋਅਰ, ਮੇਨ ਬ੍ਰਾਂਚ ਲੋਅਰ, ਲਾਹੌਰ ਬ੍ਰਾਂਚ ਅਤੇ ਇਨ੍ਹਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…